Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib March 10,2021
    The daily Hukamnama Sahib from Sri DARBAR SAHIB AMRITSAR INCLUDING translation in Punjabi and English.ਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    7 min
  • HUKAMNAMA SAHIB MARCH 9,2021
    The daily Hukamnama Sahib From Sri darbar sahib Amritsar including Punjabi and English translations. ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
    ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
    ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
    ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।
    SORAT’H, FIFTH MEHL, SECOND HOUSE, DU-PADAS:
    ONE UNIVERSAL CREATOR GOD. BY THE GRACE OF THE TRUE GURU:
    Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||
    6 min
  • HUKAMNAMA SAHIB MARCH 8,2021
    The daily Hukamnama Sahib From Sri darbar sahib Amritsar including audio translations ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    7 min
  • Hukamnama Sahib March 7,2021
    THE daily Hukamnama Sahib from Sri DARBAR SAHIB AMRITSAR INCLUDING the old PUNJABI AND ENGLISH TRANSLATION.ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 
    ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।
    ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
    ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।
    ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 
    ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।
    ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}
    ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।
    ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 
    ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।
    ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 
    ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
    SHALOK, THIRD MEHL:
    O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
    9 min
  • HUKAMNAMA SAHIB March 6.2021
    DHANAASAREE, FIRST MEHL, FIRST HOUSE, CHAU-PADAS:
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||
    11 min
  • Hukamnama Sahib March 5,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਧਨਾਸਰੀ ਮਹਲਾ ੫ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ 
    ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ।
    ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧।
    ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨।
    ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯।
    DHANAASAREE, FIFTH MEHL, SIXTH HOUSE:
    ONE UNIVERSAL CREATOR GOD. BY THE GRACE OF THE TRUE GURU:
    Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||
    7 min
  • Hukamnama Sahib March 4,2021
    ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।੧੧।
    ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨ
    20 min
  • Hukamnama Sahib March 3,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 
    ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।
    ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
    ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।
    ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 
    ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।
    ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}
    ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।
    ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 
    ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।
    ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 
    ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
    SHALOK, THIRD MEHL:
    O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
    9 min
  • Hukamnama Sahib March 2,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾunkਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ 
    ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
    ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ 
    ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
    ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
    ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
    ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ 
    ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦ
    23 min
  • Hukamnama Sahib March 1,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
    ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।
    ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।
    ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
    JAITSREE, FOURTH MEHL, SECOND HOUSE:
    ONE UNIVERSAL CREATOR GOD. BY THE GRACE OF THE TRUE GURU:
    Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||
    12 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners