Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib Feb 10,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS. ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ
    20 min
  • Hukamnama Sahib Feb 9,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
    ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
    (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
    (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
    (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
    ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
    DHANAASAREE, FIFTH MEHL:
    The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
    8 min
  • Hukamnama Sahib Feb 8,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
    ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।
    ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।
    (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।
    ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।
    (ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।
    ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।
    ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।
    TILANG, FIRST MEHL:
    O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides,
    17 min
  • HUKAMNAMA SAHIB FEB 7,2021
    THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
    ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
    ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
    ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
    ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
    ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
    SORAT’H, FIFTH MEHL, THIRD HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
    9 min
  • Hukamnama Sahib Feb 6,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ 
    ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।
    ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।
    ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।
    ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।
    ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥
    ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।
    ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।
    ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।
    ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।
    SORAT’H, THIRD MEHL, DU-TUKAS:
    He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 ||
    12 min
  • HUKAMNAMA SAHIB FEB 5,2021
    The daily Hukamnama Sahib from Sri Darbar Sahib Amritsar including the audio TRANSLATIONS Punjabi and ENGLISH ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 
    ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।
    ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
    ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।
    ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 
    ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।
    ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}
    ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।
    ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 
    ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।
    ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 
    ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
    SHALOK, THIRD MEHL:
    O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
    9 min
  • Hukamnama Sahib Feb 4,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION.ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 
    ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
    ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
    ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
    ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
    TILANG, SECOND HOUSE, FIFTH MEHL:
    There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
    8 min
  • Hukamnama Sahib Feb 3,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION.ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
    ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
    (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।
    (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।
    ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।
    ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।
    ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।
    RAAG SORAT’H, THE WORD OF DEVOTEE RAVI DAAS JEE:
    ONE UNIVERSAL CREATOR GOD. BY THE GRACE OF THE TRUE GURU:
    If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||
    8 min
  • Hukamnama Sahib Feb 2,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION.ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 
    ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।
    ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।
    ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧।
    ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।
    ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।
    ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ
    26 min
  • Hukamnama Sahib Feb 1,2021
    The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
    ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।
    ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।
    ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।
    SORAT’H, NINTH MEHL:
    O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners