Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥Here is a structured summary of the composition from Sorat’h, Third Mehl (Guru Amar Das Ji):

    Key Themes & Summary

     * Divine Protection of Devotees: God has protected His true devotees (Bhagats) throughout history, just as He saved Prahlad and defeated the tyrant Harnakhash.

     * The Gurmukh vs. The Manmukh:

       * Gurmukh (Guru-oriented): They place unwavering faith in God, live by the Guru’s teachings (Shabad), and remain immune to the fear of death. Through the Divine Name (Naam), they achieve spiritual liberation, peace, and inner poise.

       * Manmukh (Self-willed/Ego-driven): Lacking faith, they are driven by greed, hypocrisy, and worldly attachment (Maya). Rituals, endless debates, or reading scriptures without devotion cannot free them from the cycle of birth and death, leading only to spiritual distress.

     * Grace and Fulfillment: God handles the affairs of those who love His Name. When self-centered desire and ego are subdued through the Guru’s word, one realizes the divine presence everywhere.

     * Ultimate Honor: Those who enshrine God in their hearts are accepted and honored in the divine court across all ages.

    You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || 

    19 min
  • ਬਿਲਾਵਲੁ ਮਹਲਾ ੩ ਘਰੁ ੧  ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥

    ਬਿਲਾਵਲੁ ਮਹਲਾ ੩ ਘਰੁ ੧  ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿਬਿਦਾਰੇ ॥੪॥੧॥ 


    ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ।ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ।

    ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧।

    ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ(ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨।

    ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩।

    (ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧।

    ਨੋਟ: ਮ: ੩ ਦੇ ਇਸ ਸੰਗ੍ਰਹ ਦਾ ਇਹ ਪਹਿਲਾ ਸ਼ਬਦ ਹੈ। ਵੇਖੋ ਅਖ਼ੀਰਲਾ ਅੰਕ ੧।

    11 min
  • ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥

    ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥.

    ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।DHANAASAREE, THIRD MEHL:Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 ||


    11 min
  • ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

    ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

    ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

    ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

    ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

    (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

    (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

    DHANAASAREE, FIFTH MEHL:

    Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||


    7 min
  • ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥

    ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨। ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯। DHANAASAREE, FIFTH MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||


    7 min
  • The Jewel of the Lord’s Name abides within my heart; the Guru has placed His hand on my forehead

     ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||


    4 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

     ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||




    4 min
  • ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

    ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧। DHANAASAREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

    11 min
  • ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥

    RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||


    6 min
  • ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥

    ਸਲੋਕ ਮਃ ੫ ॥

    ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥


    ਪੰਜਾਬੀ ਵਿਆਖਿਆ

    (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ । ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ । ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ ।੧।ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤਿ੍ਰਸ਼ਨਾ ਮੁੱਕ ਜਾਏ ।ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ? ।੨।ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ । ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ ।ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ । ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ । ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ । (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ ।ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ।੩।


    English Translation

    SHALOK, FIFTH MEHL: 


    He has widened the narrow path for me, and preserved my integrity, along with that of my family. He Himself has arranged and resolved my affairs. I dwell upon that God forever. God is my mother and father; He hugs me close in His embrace, and cherishes me, like His tiny baby. All beings and creatures have become kind and compassionate to me. O Nanak, the Lord has blessed me with His Glance of Grace. || 1 || FIFTH MEHL: To ask for any other than You, Lord, is the most miserable of miseries. Please bless me with Your Name, and make me content; may the hunger of my mind be satisfied. The Guru has made the woods and meadows green again. O Nanak, is it any wonder that He blesses human beings as well? || 2 || PAUREE: Such is that Great Giver; may I never forget Him from my mind. I cannot survive without Him, for an instant, for a moment, for a second. Inwardly and outwardly, He is with us; how can we hide anything from Him? One whose honor He Himself has preserved, crosses over the terrifying world-ocean. He alone is a devotee, a spiritual teacher, and a disciplined pratictioner of meditation, whom the Lord has so blessed. He alone is perfect and renowned as supreme, whom the Lord has blessed with His power. He alone endures the unendurable, whom the Lord inspires to endure it. And he alone meets the True Lord, within whose mind the Guru’s Mantra is implanted. || 3 ||

    9 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners