Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • HUKAMNAMA SAHIB JAN 20.2021
    THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO. ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ 
    ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ।
    ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।
    ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।
    ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।
    ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।
    ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।
    ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।
    ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪ
    16 min
  • HUKAMNAMA SAHIB JAN 19,2021
    THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO . ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 
    ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    6 min
  • HUKAMNAMA SAHIB JAN 18,2021
    THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 
    ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
    ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
    ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
    ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
    ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
    DHANAASAREE, FOURTH MEHL:
    The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
    8 min
  • HUKAMNAMA SAHIB JAN 17,2021
    THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 
    ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।
    ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
    SHALOK, FOURTH MEHL:
    He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||
    8 min
  • HUKAMNAMA SAHIB JAN 16,2021
    THE DAILY HUKAMNAMA FROM SRI DARBAR SAHIB AMRITSAR INCLUDING THE AUDIO PUNJABI AND ENGLISH TRANSLATION.ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
    ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
    ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
    ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
    ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
    ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
    ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇ
    17 min
  • HUKAMNAMA SAHIB JAN 15,2021
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥
    ਅਰਥ: ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ।
    ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧।
    ਹੇ ਭਾਈ! ਖੰਡਾਂ ਮੰਡਲਾਂ ਪਾਤਾਲਾਂ (ਸਾਰੇ ਜਗਤ) ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।੨।
    ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥
    ਅਰਥ: ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ (ਸਧਾਰਨ ਤੌਰ ਤੇ) ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਇਹ ਭੇਤ) ਨਹੀਂ ਸਮਝਦਾ, (ਉਸ ਪ੍ਰਭੂ ਨੂੰ) ਬਾਹਰ (ਜੰਗਲ ਆਦਿਕ ਵਿਚ) ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ (ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਆ ਪਿਆ) ਗੁਰੂ ਨੇ (ਉਸ ਨੂੰ) ਅਦ੍ਰਿਸ਼ਟ ਪਰਮਾਤਮਾ (ਉਸ ਦੇ ਅੰਦਰ ਵੱਸਦਾ) ਵਿਖਾ ਦਿੱਤਾ।੩।
    ਹੇ ਭਾਈ! ਪਰਮਾਤਮਾ ਦੀ ਭਗਤੀ (ਮਾਨੋ) ਰਤਨ ਪਦਾਰਥ ਹੈ (ਇਹਨਾਂ ਰਤਨਾਂ ਪਦਾਰਥਾਂ ਦੇ) ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ (ਮਾਨੋ) ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਰ (ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ (ਮਾਨੋ ਧਰਤੀ ਦੇ) ਨੌ ਹੀ ਖ਼ਜ਼ਾਨੇ ਹੈ।੪।
    ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥
    ਅਰਥ: ਹੇ ਭਾਈ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਂਦਾ ਹੈ, (ਜਿਸ ਮਨੁੱਖ ਨੂੰ ਜਾਚ ਦੇਂਦਾ ਹੈ, ਉਸ ਦਾ) ਇਹ ਮਨ (ਮਾਨੋ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ। (ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ) ਨਾਮ ਕਿਸੇ (ਦੁਨੀਆਵੀ) ਕੀਮਤ ਨਾਲ ਨਹੀਂ ਮਿਲ ਸਕਦਾ। ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।੫।
    ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ) ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ (ਗੁਰੂ ਦੀ ਸਰਨ ਤੋਂ ਬਿਨਾ) ਹੋਰ ਕੋਈ ਸਿਆਣਪ ਨਹੀਂ ਕਰ ਸਕਦਾ (ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।੬।
    ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥
    ਅਰਥ: ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ (ਇਹ ਜਗਤ) ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਇਹ ਅਸਲੀਅਤ)
    15 min
  • ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
    SANGRAND HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||
    8 min
  • HUKAMNAMA SAHIB JAN 14,2021
    THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO .ਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    9 min
  • HUKAMNAMA SAHIB JAN 13,2021
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION. ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ 
    ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।
    ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।
    (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।
    ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।
    ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।
    TILANG, FIRST MEHL, THIRD HOUSE:
    ONE UNIVERSAL CREATOR GOD. BY THE GRACE OF THE TRUE GURU:
    This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. || 4 || 1 || 3 ||
    9 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners