Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • HUKAMNAMA NOVEMBER 27,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
    ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
    (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
    (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
    ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
    (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
    ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।
    DHANAASAREE, FIRST MEHL:
    My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||
    10 min
  • HUKAMNAMA NOVEMBER 26,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
    ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
    (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।
    (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।
    ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।
    ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।
    ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।
    RAAG SORAT’H, THE WORD OF DEVOTEE RAVI DAAS JEE:
    ONE UNIVERSAL CREATOR GOD. BY THE GRACE OF THE TRUE GURU:
    If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||
    10 min
  • Hukamnama November 25,2020
    The daily Hukamnama from Sri Darbar Sahib Amritsar including audio Punjabi and English translation.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    7 min
  • Hukamnama November 24,2020
    The daily Hukamnama from Sri Darbar Sahib Amritsar including audio Punjabi and English translation. ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥
    ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।
    ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।
    ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨।
    ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩।
    ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।
    SORAT’H, THIRD MEHL, DU-TUKAS:
    Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff — they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru’s Shabad, and we merge with the Lord. || 4 || 8 |
    8 min
  • Hukamnama November 23,2020
    The daily hukamnama from Sri Darbar Sahib Amritsar including Punjabi and English audio translation.ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 
    ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
    ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
    ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
    ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
    ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
    DHANAASAREE, FOURTH MEHL:
    The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
    8 min
  • HUKAMNAMA NOVEMBER 22,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS . ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ 
    ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।
    ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ 
    ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।
    ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ 
    ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧।
    ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ 
    ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) ।
    ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ 
    ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨।
    ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥
    ਅਰਥ: ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।
    ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥
    ਅਰਥ: ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।
    ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
    SHALOK, THIRD MEHL:
    Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated — he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. || 2 || PAUREE: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. || 16 ||
    12 min
  • Hukamnama Sahib November 21,2020
    The daily Hukamnama Sahib from Sri Darbar Sahib Ji Amritsar including Punjabi and English audio translationਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}
    ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।
    (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।
    ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।
    ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।
    DHANAASAREE, FIFTH MEHL:
    The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||
    8 min
  • Hukamnama November 20,2020
    The daily Hukamnama Sahib from Sri Darbar Sahib Amritsar including Punjabi and English audio translation. ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
    ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।
    ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।
    ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।
    ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।
    ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।
    SOOHEE, FIFTH MEHL:
    Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||
    5 min
  • HUKAMNAMA NOVEMBER 19,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
    ਅਰਥ: ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧।
    ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥
    ਅਰਥ: ਹੇ ਨਾਨਕ! ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨।
    ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥
    ਅਰਥ: ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ।
    ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
    SHALOK, FIRST MEHL:
    The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 || FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 || PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||
    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners