Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama October 29,2020
    The daily hukamnama from Sri Darbar Sahib Amritsar including audio Punjabi and English translation.ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 
    ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
    ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
    ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
    (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
    ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
    ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
    SOOHEE, FIRST MEHL, SIXTH HOUSE:
    ONE UNIVERSAL CREATOR GOD. BY THE GRACE OF THE TRUE GURU:
    Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
    10 min
  • HUKAMNAMA OCTOBER 28,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.SORAT’H, THIRD MEHL, DU-TUKAS:
    He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru’s Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru’s Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lord’s Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru’s Bani, and the True Word of the Shabad, O Siblings of Destiny, are obtained only by Guru’s Grace. O Nanak, with the Name of the Lord abiding in one’s mind, no obstacles stand in one’s way, O Siblings of Destiny. || 8 || 2 ||
    12 min
  • HUKAMNAMA OCTOBER 27,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.THE DAILY HUKAMNAMA SAHIB FROM SRI DARBAR SAHIB AMRITSAR 
    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
    ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
    ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
    ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
    (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
    ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
    (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
    ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
    (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
    ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ
    16 min
  • HUKAMNAMA OCTOBER 26,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS. ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
    ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
    ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
    ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
    ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
    ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
    ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
    ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
    ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹ
    19 min
  • HUKAMNAMA OCTOBER 25,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 
    ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
    ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
    ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
    ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
    RAAG DHANAASAREE, THIRD MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
    7 min
  • HUKAMNAMA OCTOBER 24,202P
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS AUDIO.ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨ
    19 min
  • HUKAMNAMA OCTOBER 23,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS. ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ 
    ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
    ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
    ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
    TODEE, FIFTH MEHL:
    My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||
    6 min
  • HUKAMNAMA OCTOBER 22,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    8 min
  • HUKAMNAMA OCTOBER 21,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 
    ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    6 min
  • HUKAMNAMA OCTOBER 20,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰ
    ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
    ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
    ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
    ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
    DHANAASAREE, FIFTH MEHL:
    You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||
    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners