Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • March 25 | 2026 | Hukamnama Sahib | TILANG, SECOND HOUSE, FIFTH MEHL:There is no other than You,

    ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।TILANG, SECOND HOUSE, FIFTH MEHL:There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||


    6 min
  • March 24 | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ

       ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    4 min
  • March 23 | 2026 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

       ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

    DHANAASAREE, FIRST MEHL:

    I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. 

    18 min
  • March 22 | 2026 | Hukamnama Sahib | ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

    ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

    ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

    ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।

    ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

    ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

    ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

    Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||

    SOOHEE, FIFTH MEHL:


    5 min
  • March 21 | 2026 | Hukamnama Sahib | God) has given many men silk clothes (to drink) and comfortable
    ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1।(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ।ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2।ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3।ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4।ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ" = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।(God) has given many men silk clothes (to drink) and comfortable beds (to sleep) ; But many (thoughts) do not even get a worn cobweb, and in many houses there is only straw (instead of a bed). 1. (But) O mind! Why do you quarrel with jealousy? Earn good things and you too will get (this happiness). 1. stayThe potter kneaded the same clay and applied different colors to it (ie, made different types of vessels). (Man) put pearls and pearl goods in some vessel and disease-causing things (alcohol etc.) in another. 2.Shum is attached to keep wealth, (and) the fool (Shum) says – This wealth is mine. (But when) Jam's stick hits his head, then he decides in a blink of an eye (that in fact this money does not belong to anyone). 3.A person who is a servant of God, he enjoys happiness by obeying the command of God and is a good devotee in the world (meaning, brings glory), the will of the Lord dwells in his mind, he who loves the Lord is the same. 4.Kabir says – O saints! Hear, "This wealth, material, etc. is mine" = this thought is rubbish (ie, an immaturity with worldly material cannot last forever) ; (For example, if) the cage is torn open and (a cat) takes away the sparrow, then (the caged bird's) hooves and beak are left behind. are left).5.3. 16.
    9 min
  • March 18 | 2026 | Great men speak the teachings by relating them to individual situations,

    ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||


    12 min
  • March 19 | 2026 | Hukamnama Sahib | When the Diamond of the Lord pierces the diamond of my mind, the fickle mind waving in the wind is easily absorbed into Him.

     

    ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ

    ੴ ਸਤਿਗੁਰ ਪ੍ਰਸਾਦਿ ॥

    ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬਗੁਰ ਗਮ ਦੀਆ ਦਿਖਾਈ ॥੨॥੧॥੩੧॥

    ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ

    ੴ ਸਤਿਗੁਰ ਪ੍ਰਸਾਦਿ ॥

    ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ�ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖਹੋ ਗਿਆ ।੨।੧।੩੧।

    AASAA OF KABEER JEE, DU-PADAS:

    ONE UNIVERSAL CREATOR GOD. BY THE GRACE OF THE TRUE GURU:

    When the Diamond of the Lord pierces the diamond of my mind, the fickle mind waving in the wind is easily absorbed into Him. This Diamond fills all with Divine Light; through the True Guru�s Teachings, I have found Him. || 1 || The sermon of the Lord is the unstruck, endless song. Becoming a swan, one recognizes the Diamond of the Lord. || 1 || Pause || Says Kabeer, I have seen such a Diamond, permeating and pervading the world. The hidden diamond became visible, when the Guru revealed it to me. || 2 || 1 || 31 ||

    5 min
  • March 17 | 2026 | Hukamnama Sahib | ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥

    ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

    16 min
  • March 16 | 2026 | Hukamnama Sahib | ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

    ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL:

    ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

    ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

    ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

    He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||


    5 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners