Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • HUKAMNAMA OCTOBER 19,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    6 min
  • HUKAMNAMA OCTOBER 18,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 
    ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।
    ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।
    ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।
    ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।
    ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।
    ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।
    ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।
    ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।
    ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।
    ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।
    ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।
    ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰ
    19 min
  • HUKAMNAMA OCTOBER 17,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS THE DAILY HUKAMNAMA SAHIB FROM SRI DARBAR SAHIB AMRITSAR 
    ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
    ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
    ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
    ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
    ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
    ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ 
    ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
    ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
    ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
    ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
    ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
    SORAT’H, FIFTH MEHL, SECOND HOUSE, ASHTAPADEES:
    ONE UNIVERSAL CREATOR GOD. BY THE GRACE OF THE TRUE GURU:
    They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed the
    17 min
  • HUKAMNAMA OCTOBER 16,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ 
    ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।
    ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ 
    ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।
    ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 
    ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।
    ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 
    ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।
    ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ 
    ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।
    ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ 
    ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ।
    ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ 
    ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨।
    ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥
    ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ।
    ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ 
    ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।
    11 min
  • HUKAMNAMA OCTOBER 15,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 
    ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
    ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
    ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
    ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।
    DHANAASAREE, DEVOTEE RAVI DAAS JEE:
    ONE UNIVERSAL CREATOR GOD. BY THE GRACE OF THE TRUE GURU:
    There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    6 min
  • HUKAMNAMA OCTOBER 14,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ 
    ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।
    ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧।
    ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।
    SORAT’H, FIFTH MEHL:
    Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||
    6 min
  • HUKAMNAMA OCTOBER 13,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    6 min
  • HUKAMNAMA OCTOBER 12,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
    ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।
    ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
    ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
    ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
    ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
    ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
    ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
    ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
    ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।
    RAAG SOOHEE, FIFTH MEHL, THIRD HOUSE:
    ONE UNIVERSAL CREATOR GOD. BY THE GRACE OF THE TRUE GURU:
    Attachment to sex is an ocean of fire and pain. By Your Grace, O Sublime Lord, please save me from it. || 1 || I seek the Sanctuary of the Lotus Feet of the Lord. He is the Master of the meek, the Support of His devotees. || 1 || Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 || The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 || One who constantly chants the Ambrosial Nectar of the Naam with his tongue, is not touched or affected by Maya, the embodiment of disease. || 4 || Chant and meditate on God, the Lord of the Universe, and all of your companions shall be carried across; the five thieves will not even approach. || 5 || One who meditates on the One God in thought, word and deed — that humble being receives the fruits of all rewards. || 6 || Showering His Mercy, God has made me His own; He has blessed me with the unique and singular Naam, and the sublime essence of devotion. || 7 || In the beginning, in the middle, and in the end, He is God. O Nanak, without Him, there is no other at all. || 8 || 1 || 2 ||
    10 min
  • HUKAMNAMA OCTOBER 11,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}
    ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।
    (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।
    ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।
    ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।
    DHANAASAREE, FIFTH MEHL:
    The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||
    9 min
  • HUKAMNAMA OCTOBER 10,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS
    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 
    ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
    ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
    ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
    DHANAASAREE, FIFTH MEHL:
    One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners