Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • HUKAMNAMA OCTOBER 9,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
    ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
    ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
    ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
    ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।
    ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।
    ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।
    SOOHEE, FOURTH MEHL, SEVENTH HOUSE:
    ONE UNIVERSAL CREATOR GOD. BY THE GRACE OF THE TRUE GURU:
    Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||
    10 min
  • BRAHAM KAVACH
    This is THE Bani which may get you relief and help to win all your cases. Redress your grievances if you listen again and again 32 times daily for 40 days.
    2 min
  • HUKAMNAMA OCTOBER 8,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 
    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
    ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 
    ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
    ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
    ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
    ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
    ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
    ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 
    ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
    ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤ
    17 min
  • HUKAMNAMA OCTOBER 7,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
    ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
    ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
    ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।
    ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ 
    ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
    SHALOK THIRD MEHL:
    Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||
    9 min
  • HUKAMNAMA OCTOBER 6,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 
    ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
    ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
    ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
    ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
    ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
    DHANAASAREE, FOURTH MEHL:
    The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
    10 min
  • HUKAMNAMA OCTOBER 5,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾ
    24 min
  • HUKAMNAMA OCTOBER 4,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥
    ਅਰਥ: ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ। ਹੇ ਸਹੇਲੀਏ! ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀ ਆਪਣੇ ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ।
    ਹੇ ਸਹੇਲੀਏ! ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ, ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ ਚਰਨਾਂ ਦੀ ਓਟ ਪਕੜੀ ਰੱਖ।
    ਨਾਨਕ ਬੇਨਤੀ ਕਰਦਾ ਹੈ-ਹੇ ਸਹੇਲੀਏ! ਮੇਰੇ ਉੱਤੇ ਭੀ) ਮਿਹਰ ਕਰ, ਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ ਬਣ ਕੇ (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ। (ਤੂੰ ਮਿਹਰ ਕਰੇਂ) , ਤਦੋਂ ਹੀ ਮੈਂ (ਭੀ) ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ।੧।
    ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ 
    ਅਰਥ: ਹੇ ਭਾਈ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਜੀਵਨ ਵਾਸਤੇ ਸਹਾਰਾ ਹੈ ਜਿਵੇਂ ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ, (ਕਿਉਂਕਿ) ਉਹ ਮਨ ਨੂੰ ਫਸਾਣ ਵਾਲੀ ਸੁੰਦਰੀ ਮਾਇਆ ਕਈ ਤਰੀਕਿਆਂ ਨਾਲ (ਜੀਵਾਂ ਨੂੰ) ਤਾੜਦੀ ਰਹਿੰਦੀ ਹੈ (ਤੇ ਆਪਣੇ ਮੋਹ ਵਿਚ ਅੰਨ੍ਹਾ ਕਰ ਲੈਂਦੀ ਹੈ) ।
    ਹੇ ਭਾਈ! ਕਈ ਰੰਗਾਂ ਵਾਲੀ ਅਤੇ ਮਨ ਨੂੰ ਮੋਹਣ ਵਾਲੀ ਚੰਚਲ ਮਾਇਆ (ਜੀਵਾਂ ਨੂੰ) ਅਨੇਕਾਂ ਨਖ਼ਰੇ ਵਿਖਾਂਦੀ ਰਹਿੰਦੀ ਹੈ, ਢੀਠ ਬਣ ਕੇ (ਭਾਵ, ਮੁੜ ਮੁੜ ਆਪਣੇ ਹਾਵ-ਭਾਵ ਵਿਖਾ ਕੇ, ਆਖ਼ਰ ਜੀਵਾਂ ਦੇ) ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ, (ਇਸ ਮੋਹਣੀ ਮਾਇਆ ਦੇ ਅਸਰ ਹੇਠ ਪਰਮਾਤਮਾ ਦਾ) ਨਾਮ ਜਪਿਆ ਨਹੀਂ ਜਾ ਸਕਦਾ।
    ਹੇ ਭਾਈ! ਗ੍ਰਿਹਸਤ ਵਿਚ (ਗ੍ਰਿਹਸਤੀਆਂ ਨੂੰ) ਜੰਗਲਾਂ ਵਿਚ (ਤਿਆਗੀਆਂ ਨੂੰ) , ਤੀਰਥਾਂ ਦੇ ਕੰਢੇ (ਤੀਰਥ-ਇਸ਼ਨਾਨੀਆਂ ਨੂੰ) , ਵਰਤ (ਰੱਖਣ ਵਾਲਿਆਂ ਨੂੰ) ਦੇਵ-ਪੂਜਾ (ਕਰਨ ਵਾਲਿਆਂ ਨੂੰ) , ਰਾਹਾਂ ਵਿਚ, ਪੱਤਣਾਂ ਤੇ (ਹਰ ਥਾਂ ਇਹ ਮਾਇਆ ਆਪਣੀ) ਤਾੜ ਵਿਚ ਰੱਖਦੀ ਹੈ।
    ਨਾਨਕ ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ (ਇਸ ਮਾਇਆ ਦੀ ਤੱਕ ਤੋਂ ਬਚਣ ਲਈ) ਮੈਨੂੰ ਆਪਣਾ ਨਾਮ (ਦਾ ਸਹਾਰਾ ਦੇਈ ਰੱਖ, ਜਿਵੇਂ) ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ।੨।
    ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ 
    ਅਰਥ: ਹੇ ਪਿਆਰੇ ਖਸਮ-ਪ੍ਰਭੂ! ਜਿਵੇਂ ਹੋ ਸਕੇ, (ਇਸ ਮੋਹਣੀ ਮਾਇਆ ਦੇ ਪੰਜੇ ਤੋਂ) ਮੈਨੂੰ ਨਿਮਾਣੇ ਨੂੰ (ਬਚਾ ਕੇ) ਰੱਖ। ਮੇਰੇ ਅੰਦਰ ਕੋਈ ਸਿਆਣਪ ਨਹੀਂ ਕਿ ਮੈਂ (ਕੁਝ) ਮੂੰਹੋਂ ਆਖ ਕੇ ਤੈਨੂੰ ਪ੍ਰਸੰਨ ਕਰ ਸਕਾਂ।
    ਹੇ ਪਿਆਰੇ ਨਾਥ! ਮੈਂ ਚਤੁਰ ਨਹੀਂ, ਮੈਂ ਚੰਗੀ ਮਾਨਸਕ ਘਾੜਤ ਵਾਲੀ ਨਹੀਂ, ਮੈਂ ਸਿਆਣੀ ਨਹੀਂ, ਮੈਂ ਚੰਗੀ ਸੂਝ ਵਾਲੀ ਨਹੀਂ, ਮੈਂ ਗੁਣ-ਹੀਨ ਵਿਚ (ਕੋਈ ਭੀ) ਗੁਣ ਨਹੀਂ। ਨਾਹ ਮੇਰਾ ਸੋਹਣਾ ਰੂਪ ਹੈ, ਨਾਹ (ਮੇਰੇ ਅੰਦਰ ਚੰਗੇ ਗੁਣਾਂ ਵਾਲੀ) ਸੁਗੰਧੀ ਹੈ ਨਾਹ ਮੇਰੇ ਬਾਂਕੇ ਨੈਣ ਹਨ-ਜਿੱਥੇ ਤੇਰੀ ਰਜ਼ਾ ਹੈ ਉਥੇ ਹੀ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾ ਲੈ।
    ਹੇ ਤਰਸ ਦੇ ਮਾਲਕ ਪ੍ਰਭੂ! ਤੂੰ ਐਸਾ ਹੈਂ) ਜਿਸ ਦੀ ਸਾਰੇ ਜੀਵ ਜੈ ਜੈਕਾਰ ਉਚਾਰਦੇ ਹਨ। ਤੂੰ ਕਿਹੋ ਜਿਹਾ ਹੈਂ-ਕਿਸੇ ਨੇ ਭੀ ਇਹ ਭੇਤ ਨਹੀਂ ਸਮਝਿਆ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਤੇਰਾ) ਸੇਵਕ ਹਾਂ (ਮੈਨੂੰ ਆਪਣੀ) ਸੇਵਾ-ਭਗਤੀ (ਬਖ਼ਸ਼) ਜਿਵੇਂ ਹੋ ਸਕੇ, ਤਿਵੇਂ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾਈ ਰੱਖ।੩।
    ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ੍ਹ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ ।
    ਅਰਥ: ਹੇ ਪ੍ਰਭੂ! ਮੈਂ ਮੱਛੀ (ਵਾਸਤੇ) ਤੂੰ (ਤੇਰਾ ਨਾਮ) ਪਾਣੀ ਹੈ, ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਮੇਰਾ ਜੀਊਣ ਨਹੀਂ ਹੋ ਸਕਦਾ। ਹੇ ਪ੍ਰਭੂ! ਮੈਂ ਪਪੀਹੇ (ਵਾਸਤੇ) ਤੂੰ (ਤੇਰਾ ਨਾਮ) ਵਰਖਾ ਦੀ ਬੂੰਦ ਹੈ, ਮੈਨੂੰ (ਤਦੋਂ) ਸ਼ਾਂਤੀ ਆਉਂਦੀ ਹੈ (ਜਦੋਂ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ। (ਜਿਵੇਂ ਵਰਖਾ ਦੀ ਬੂੰਦ ਪਪੀਹੇ ਦੇ ਮੂੰਹ ਵਿਚ ਪੈਂਦੀ ਹੈ ਤਾਂ ਉਹ ਬੂੰਦ ਉਸ ਦੀ ਪਿਆਸ ਦੂਰ ਕਰ ਦੇਂਦੀ ਹੈ, ਤਿਵੇਂ ਜਦੋਂ ਤੇਰਾ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ਤਾਂ ਉਹ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦੀ ਹੈ। ਹੇ ਮੇਰੀ ਜਿੰਦ ਦੇ ਮਾਲਕ! ਹੇ ਮੇਰੇ ਹਿਰਦੇ ਦੇ ਸਾਈਂ! ਹੇ ਮੇਰੇ ਪ੍ਰਾਣਾਂ ਦੇ ਨਾਥ! ਹੇ ਪਿਆਰੇ! ਪਿਆਰ-ਭਰੇ ਕੌਤਕ ਕਰ ਕੇ ਤੂੰ ਸਾਰੀ ਸ੍ਰਿਸ਼ਟੀ ਵਿਚ (ਵੱਸ ਰਿਹ
    21 min
  • HUKAMNAMA OCTOBER 3,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ 
    ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
    (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
    (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
    (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
    ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
    WADAHANS, THIRD MEHL:
    My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4
    7 min
  • HUKAMNAMA OCTOBER 2,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
    ਅਰਥ: (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ।
    ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।1।
    (ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ। (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ)।2।
    (ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ।3।
    (ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ। ਹੇ ਨਾਨਕ! ਆਖ– ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।4। 4।5।
    GUJRI, FIFTH MEHL:
    He decides to go to the west, but the Lord leads him away to the east. In an instant, He establishes and disestablishes; He holds all matters in His hands. || 1 || Cleverness is of no use at all. Whatever my Lord and Master deems to be right — that alone comes to pass. || 1 || Pause || In his desire to acquire land and accumulate wealth, one’s breath escapes him. He must leave all his armies, assistants and servants; rising up, he departs to the City of Death. || 2 || Believing himself to be unique, he clings to his stubborn mind, and shows himself off. That food, which the blameless people have condemned and discarded, he eats again and again. || 3 || One, unto whom the Lord shows His natural mercy, has the noose of Death cut away from him. Says Nanak, one who meets the Perfect Guru, is celebrated as a householder as well as a renunciate. || 4 || 4 || 5 ||
    11 min
  • HUKAMNAMA OCTOBER 1,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
    ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
    (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।
    ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
    DHANAASAREE, FIFTH MEHL:
    I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners