Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • HUKAMNAMA OCTOBER 1,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
    ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
    (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।
    ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
    DHANAASAREE, FIFTH MEHL:
    I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||
    7 min
  • HUKAMNAMA SEPTEMBER 30,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
    ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।
    ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।
    ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।
    ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।
    ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।
    SOOHEE, FIFTH MEHL:
    Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||
    7 min
  • HUKAMNAMA SEPTEMBER 29,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 
    ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
    ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
    ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
    ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।
    DHANAASAREE, DEVOTEE RAVI DAAS JEE:
    ONE UNIVERSAL CREATOR GOD. BY THE GRACE OF THE TRUE GURU:
    There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    7 min
  • HUKAMNAMA SEPTEMBER 28,2020
    THE DAILY HUKAMNAMA SAHIB FROM SRI DARBAR SAHIB AMRITSAR 
    ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
    ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।
    ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।
    ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
    JAITSREE, FOURTH MEHL, SECOND HOUSE:
    ONE UNIVERSAL CREATOR GOD. BY THE GRACE OF THE TRUE GURU:
    Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||
    7 min
  • HUKAMNAMA SEPTEMBER 27,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 
    ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।
    (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।
    (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।
    SORAT’H, FIFTH MEHL:
    My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||
    5 min
  • HUKAMNAMA SEPTEMBER 26,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ 
    ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।
    ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ 
    ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।
    ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ 
    ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।
    ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ 
    ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।
    SHALOK, THIRD MEHL:
    O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||
    9 min
  • HUKAMNAMA SEPTEMBER 25,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
    ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
    (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
    (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
    (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
    ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
    DHANAASAREE, FIFTH MEHL:
    The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
    9 min
  • HUKAMNAMA SEPTEMBER 24,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 
    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
    ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 
    ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
    ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
    ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
    ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
    ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
    ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 
    ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
    ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ
    19 min
  • HUKAMNAMA SEPTEMBER 23,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ 
    ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
    ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
    ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
    TODEE, FIFTH MEHL:
    My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 |
    6 min
  • HUKAMNAMA SEPTEMBER 22,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS HUKAMNAMA SAHIB
     
    ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 
    ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
    ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
    ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
    ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
    TILANG, SECOND HOUSE, FIFTH MEHL:
    There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
    11 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners