Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • HUKAMNAMA SEPTEMBER 11,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ 
    ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।
    ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧।
    ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨।
    JAITSREE, FIFTH MEHL:
    After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||
    5 min
  • HUKAMNAMA SEPTEMBER 10
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰ
    ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
    ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
    ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
    ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
    DHANAASAREE, FIFTH MEHL:
    You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||
    7 min
  • HUKAMNAMA SEPTEMBER 9,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 
    ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
    ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
    ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
    ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
    ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
    DHANAASAREE, FOURTH MEHL:
    The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
    6 min
  • HUKAMNAMA SEPTEMBER 8,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS SORAT’H, FIFTH MEHL:
    I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||
    ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥।
    ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।
    (ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।
    (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।
    6 min
  • HUKAMNAMA SEPTEMBER 7,2020
    THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS HUKAMNAMA SAHIB
     
    ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ 
    ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।
    ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।
    ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ।
    ਅਰਥ: (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।
    ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।
    SHALOK:
    He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
    6 min
  • HUKAMNAMA SEPTEMBER 6,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS HUKAMNAMA SAHIB
     ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
    ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
    ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
    ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
    ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
    ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
    SORAT’H, FIFTH MEHL, THIRD HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
    9 min
  • HUKAMNAMA SEPTEMBER 5,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS HUKAMNAMA SAHIB
     
    ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ {
    ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
    ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
    ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
    (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
    ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
    ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁ' ਤੇ 'ਸਿਆਮ ਮੂਰਤਿ' ਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈ? ਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈ; ਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪।
    ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ।
    TILANG, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||
    7 min
  • HUKAMNAMA SEPTEMBER 4,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS
    ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 
    ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
    ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
    ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
    ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
    TILANG, SECOND HOUSE, FIFTH MEHL:
    There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
    10 min
  • HUKAMNAMA SEPTEMBER 3,2020
    THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
    ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
    ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
    ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
    ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
    DHANAASAREE, FOURTH MEHL:
    Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
    9 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners