Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • March 13 | 2026 |Hukamnama| ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

     ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

    6 min
  • March 15 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

    ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

    ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ।

    ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧।

    ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।

    ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ।੩।

    ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ।੪।੧੯।੪੯।

    O brother! Those whom (my mind) meets are filled with bliss, those who give (me) the gift of spiritual life, they (saints) are my (real) friends, I (desire) the dust of their feet. .रहाउ।

    O brother! At the feet of those Sant Jan, all sins are destroyed, peace is created in the mind from the intense heat of vices. Those human beings (of vices and sins) who are languishing in the deep dark well, are taken out (of that well) by giving them (those Sant Jan own) hands.

    O brother! In this human birth (when a human being gets a Sant Jan), the inscription written on his forehead from a very previous birth is revealed. Living in the Sangat of Prabhu's Sevak-Jan (all the hopes of that human being are fulfilled).

    O brother! The name of the Lord prevails in the mind of the man on whom the all-powerful Guru has shown mercy, all the fears (of him) that frighten the whole world vanish (because by the grace of the Guru) give him happiness. Location (Sadh-sang) is found.

    O original Lord of the world! O Lord, Master of all powers! O inaccessible God! O Infinite God! Thou art Nanak's refuge, Thou art Nanak's support (I have also met Nanak, Guru, Sant Jan).

    7 min
  • ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ Happy new year of the Sikhs

    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥

    ਅਰਥ: ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ।

    (ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ। (ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, (ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ।

    (ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।1।

    ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

    ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।

    ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।

    ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।


    12 min
  • March 14 | 2026 | Hukamnama Sahib |  ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

     ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||


    6 min
  • March 12 | 2026 | Hukamnama Sahib | ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥

     ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।SHALOK, THIRD MEHL:Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||


    9 min
  • March 11 | 2026 | Hukamnama Sahib | ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

    ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ।ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਨੂੰ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ।ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ।ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ।੨।ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ ।ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ।ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ।ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ। ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ। (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ।੪।SHALOK, THIRD MEHL:O mind, you have no faith, and you have not embraced love for the Celestial Lord. You do not enjoy the sublime taste of the Shabad — what Praises of the Lord will you stubborn-mindedly sing? O Nanak, one’s coming into the world is approved, if, as Gurmukh, he merges into the True Lord. || 1 || THIRD MEHL: The fool does not understand his own self; he annoys others with his speech. His underlying nature does not leave him; separated from the Lord, he is beaten. He has not changed and reformed himself in Fear of the True Guru, so that he might merge in the lap of God. Night and day, his doubts never stop; without the Word of the Shabad, he suffers in pain. Sexual desire, anger and greed are very powerful within; he passes his life constantly entangled in worldly affairs. His feet, hands, eyes and ears are exhausted; his day


    12 min
  • March 10 | 2026 | Hukamnama Sahib | ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥

    ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।SORAT’H, THIRD MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. || 1 || O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. || Pause || Those who remain wakeful obtain God; through the Word of the Shabad, they conquer their ego. Immersed in family life, the Lord’s humble servant ever remains detached; he reflects upon the essence of spiritual wisdom. Serving the True Guru, he finds eternal peace, and he keeps the Lord enshrined in his heart. || 2 || This mind wanders in the ten directions; it is consumed by the love of duality. The foolish self-willed manmukh does not remember the Lord’s Name; he wastes away his life in vain. But when he meets

    10 min
  • March 09 | 2026 | Hukamnama Sahib | ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥

    ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।


    8 min
  • March 08 | 2026 | Hukamnama Sahib | ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥

    ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) ।ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।ਹੇ ਸਤਿਗੁਰੂ! ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) ।ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ।ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨ


    20 min
  • March 07 | 2026 | ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

    ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

    16 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners