Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • March 06 | 2026 | Hukam Sahib | ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

    ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ।

    18 min
  • March 05 | 2026 | Hukamnama Sahib | ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥

    ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {

    16 min
  • March 04 | 2026 | Hukamnama Sahib |   ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

    March 04 | 2026 | Hukamnama Sahib |   ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||


    6 min
  • March 03 | 2026 | Hukamnama Sahib | ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

    March 04 | 2026 | Hukamnama Sahib |   ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।SORAT’H, NINTH MEHL:O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||


    7 min
  • March 02 | 2026 | Hukamnama Sahib | ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥

    ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।SHALOK, THIRD MEHL:Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||


    9 min
  • March 01 | 2026 | Hukamnama Sahib | ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||


    6 min
  • Feb 28 | 2026 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

    ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

    7 min
  • Feb 27 | 2026 | Hukamnama Sahib | ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

      ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

    ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

    ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

    ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

    (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

    (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

    DHANAASAREE, FIFTH MEHL:

    Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

    7 min
  • Feb 26 | | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

        ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    4 min
  • Feb 25 | 2026 | Hukamnama Sahib | ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

    ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥


    ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।

    ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।

    ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।

    (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।

    ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

    DHANAASAREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners