
Sign up to save your podcasts
Or


ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।
ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।
(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।
ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।
DHANAASAREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥
ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥
ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
RAAG SOOHEE, FOURTH MEHL, CHHANT, FIRST HOUSE:ONE UNIVERSAL CREATOR GOD. BY THE GRACE OF THE TRUE GURU:
If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guru’s Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the bride’s home; her heart is filled with ecstasy. The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 ||
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।
ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।
ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।
Meaning: (O brother! Maya-Mohya Jiva) never attaches his mind to God (the feet of God). Running (for the sake of Maya), (its) life passes away, the treasure of all virtues does not chant the name of God. 1. Stay. He continues to accumulate wealth by cheating one by one, using many methods to run around for the sake of wealth. Due to forgetting the name of God, many sorrows befall him. The strong illusion that captivates the mind eats away at its spiritual life. 1.
O Nanak! Say-) O Gobind! O mercy! O Kripal! O sea of happiness! Oh Hari! I have come to you. O my lord! Have mercy on me, do not focus on my deeds. 2.16.25.
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।English Translation:AASAA: Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny? || 1 || Wherever I go, the Lord is there. He continually plays in supreme bliss. || 1 || Pause || I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny? || 2 || I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny? || 3 || The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. || 4 || 2 ||
ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥
ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ।
ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ।
ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।
ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨।
ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ।
ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।੧।VAAR OF BILAAVAL, FOURTH MEHL:ONE UNIVERSAL CREATOR GOD. BY THE GRACE OF THE TRUE GURU
SHALOK, FOURTH MEHL: I sing of the sublime Lord, the Lord God, in the melody of Raag Bilaaval. Hearing the Guru’s Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru’s wisdom. Servant Nanak lives by beholding the Lord. Let me behold Your face, for a moment, even an instant! || 1 || THIRD MEHL: Be happy and sing in Bilaaval, when the Naam, the Name of the Lord, is in your mouth. The melody and music, and the Word of the Shabad are beautiful, when one focuses his meditation on the celestial Lord. So leave behind the melody and music, and serve the Lord; then, you shall obtain honor in the Court of the Lord. O Nanak, as Gurmukh, contemplate God, and rid your mind of egotistical pride. || 2 || PAUREE: O Lord God, You Yourself are inaccessible; You formed everything. You Yourself are totally permeating and pervading the entire universe. You Yourself are absorbed in the state of deep meditation; You Yourself sing Your Glorious Praises. Meditate on the Lord, O devotees, day and night; He shall deliver you in the
:
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ।ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀਜਾਂਦਾ ਹੈ।੩।
ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ(ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾਲਈ।੪।
ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹਖ਼ੁਆਰ ਹੁੰਦਾ ਹੈ।੫।
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿਬਿਦਾਰੇ ॥੪॥੧॥
O brother! The attachment to Maya makes (the living beings) forget the feet of the Lord (in the mind), does not give attention (to the feet of God). O Lord! You yourself are the giver of spiritual life to the world. For those who become my servants, you remove all the sorrows (born of attachment).
O brother! If the creation of this body makes the union of the Lord with the enemy in this birth, then the body is cursed, (nose, ears, thoughts, etc.) including the family is cursed. (Everything of man) eating is cursed, sleeping (comfort) is cursed, the inner pleasure of the body is cursed. (O brother! This is a phallus for peace in the body of the Lord) if this phallus goes (from hand to hand), it changes hands and hands. It automatically loses its precious life.
O Lord! You are the abode of mercy, the owner of mercy, you yourself are the giver (of the love of your own feet), nothing interferes with the joy of the beings (who create you). By your own command, some beings are freed from the attachment of Maya, some beings are kept in attachment - a lamenting Gurmukh understands this by saying. In whose presence the Guru has escaped from the attachment of Maya, but in the poor who follow their own mind, attachment has been kindled.
From whom that mind works in the one Lord, he distances him from attachment, that Lord is constantly inspired. This deep spiritual state of stopping memories cannot be created. The Lord who remains still Himself makes one's life beautiful. But the Maharaja who is lost in the wanderings of Maya, those people are called Manmukh (they find their ends in the ocean of Maya's attachment) and cannot reach the other side and cannot cross over.
(But what is the condition of the living beings?) He condemns the Lord's mercy, he receives the Guru's word. In this, there is production. (In this way) the Lord's servants, having crossed over the ocean of attachment (even though they are kept in Maya), are at peace. O Nanak! He knows the fate of his decision, (from within himself) he puts an end to the spiritual vision.
Note: M: This is the word of the collection of suffering. See the previous figure.
ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮
ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ।੧।ਰਹਾਉ।
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜਕੇ ਦੁਖੀ ਹੁੰਦੇ ਹਨ।੧।
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ। ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨।
ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ। (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ।੩।
ਹੇ ਨਾਨਕ! ਬੇ-ਸ਼ੱਕ) ਆਖ-ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ।੪।੧੩।੧੮।
ਨੋਟ: ਇਥੇ ਚਾਰ ਬੰਦਾਂ ਵਾਲੇ ਸ਼ਬਦ (ਚਉਪਦੇ) ਖ਼ਤਮ ਹੋ ਗਏ ਹਨ। ਅਗਾਂਹ ਦੋ ਬੰਦਾਂ ਵਾਲੇ ਸ਼ਬਦ (ਦੁਪਦੇ) ਸ਼ੁਰੂ ਹੁੰਦੇ ਹਨ।
BILAAVALMEHL:5th
All treasures come from the Perfect Divine Guru. || 1 || Pause || Chanting the Name of the Lord, Har, Har, the man lives. The faithless cynic dies in shame and misery. || 1 || The Name of the Lord has become my Protector. The wretched, faithless cynic makes only useless efforts. || 2 || Spreading slander, many have been ruined. Their necks, heads and feet are tied by deaths noose. || 3 || Says Nanak, the humble devotees chant the Naam, the Name of the Lord. The Messenger of Death does not even approach them. || 4 || 13 || 18 ||
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।JAITSREE, NINTH MEHL:O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||
From the publisher's feed

3 Listeners

0 Listeners

0 Listeners