
Sign up to save your podcasts
Or


ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।SORAT’H, FIFTH MEHL:Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||
Feb 12 | 2026 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧। ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਅਰਥ: ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨। ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ। ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਅਰਥ: ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥ ਅਰਥ: ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪। SHALOK, THIRD MEHL: One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 || Brought to you by @ Gs jhampur --------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।ਰਹਾਉ।ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।SORATH, FIFTH MEHL:The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||
Feb 09 | 2026 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।
ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।
SOOHEE, FOURTH MEHL, SEVENTH HOUSE:
ONE UNIVERSAL CREATOR GOD. BY THE GRACE OF THE TRUE GURU:
Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।ਹੇ ਨਾਨਕ! ਜਿਸ ਜੀਵ-ਇਸਤ੍ਰੀਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।TILANG, FIRST MEHL, THIRD HOUSE:ONE UNIVERSAL CREATOR GOD. BY THE GRACE OF THE TRUE GURU:This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. || 4 || 1 || 3 ||
ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
ਅਰਥ: ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1।
ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ।
ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2।
(ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1। 23।
The Lord who created (your) body from a drop (of the father), and protected you in the fire pit (of the mother's womb), protected you in the womb of the mother for ten months, (forgetting that) and taking birth in the world, Maya has come and oppressed you.1.
O man! Why are you trapped in greed and losing your diamond birth? Why do you not sow the seed of the Lord's name and form in this human body (obtained) according to the deeds (done) in the previous birth?1. Stay.
Now you have become old from a child, the past time will not be regained. When the accumulation will come from the head, then what will be the use of crying?2.
(Even after becoming old) you are still creating hopes for (another) life, (and there) the accumulation is waiting for your breath (i.e., counting) when it will end. O Kabir! The world is a game of dice, (to win in this game) throw the dice of remembrance of the Lord (play the game of remembrance of the Lord).3.1. 23.
From the publisher's feed

3 Listeners

0 Listeners

0 Listeners