
Sign up to save your podcasts
Or


ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।
SORAT’H, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||
ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ ਅਰਥ: ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ।ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧। (ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ।੨।ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮ, ਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ। ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ।੩।ਹੇ ਨਾਨਕ! ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ) , ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ।ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ।੪।੩।BIHAAGRAA, FIFTH MEHL:Grant Your Grace, O Guru, O Perfect Supreme Lord God, that I might chant the Naam, the Name of the Lord, night and day. I speak the Ambrosial Wor
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।JAITSREE, FOURTH MEHL, SECOND HOUSE:ONE UNIVERSAL CREATOR GOD. BY THE GRACE OF THE TRUE GURU:Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||
ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
ਪੰਜਾਬੀ ਵਿਆਖਿਆ
ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ । ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) ।੧। ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ । ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ ।੧।ਰਹਾਉ। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ ।੨। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ ।੩। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀ ਉਹੀ ਕੰਮ-ਕਾਰ ਕਰਦੇ ਹਾਂ ।੪। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ ।੫।੧।੭।੧੬।
English Translation
ONE UNIVERSAL CREATOR GOD. BY THE GRACE OF THE TRUE GURU:
GUJRI, FOURTH MEHL, THIRD HOUSE:
Mother, father and sons are all made by the Lord; the relationships of all are established by the Lord. || 1 || I have given up all my strength, O my brother. The mind and body belong to the Lord, and the human body is entirely under His control. || 1 || Pause || The Lord Himself infuses devotion into His humble devotees. In the midst of family life, they remain unattached. || 2 || When inner love is established with the Lord, then whatever one does, is pleasing to my Lord God. || 3 || I do those deeds and tasks which the Lord has set me to; I do that which He makes me to do. || 4 || Those whose devotional worship is pleasing to my God — O Nanak, those humble beings center their minds lovingly on the Lord’s Name. || 5 || 1|| 7 ||16 ||
Feb 01| 2026 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||
Jan 31| 2026 | Hukamnama Sahib | ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।
ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।
ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।
(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।
(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।
ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।
ENGLISH TRANSLATION
Remember the Lord, remember the Lord, remember the Lord in meditation, O Siblings of Destiny.
Without remembering the Lord's Name in meditation, a great many are drowned. ||1||Pause||
Your spouse, children, body, house and possessions - you think these will give you peace.
But none of these shall be yours, when the time of death comes. ||1||
Ajaamal, the elephant, and the prostitute committed many sins,
but still, they crossed over the world-ocean, by chanting the Lord's Name. ||2||
You have wandered in reincarnation, as pigs and dogs - did you feel no shame?
Forsaking the Ambrosial Name of the Lord, why do you eat poison? ||3||
Abandon your doubts about do's and dont's, and take to the Lord's Name.
By Guru's Grace, O servant Kabeer, love the Lord.
ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥Ragu Gond Astpadiya Mahla 5 House 2 ।God is one obtained only by grace of GuruHey brother! Guru Gobind is (the form of), Guru Gopal is (the form of), who is able to save his servant (from condemnation etc.). 1. Stay. Hey brother! By always bowing your head before the whole Satguru, his darshan fulfills your life-desire, your life becomes successful. Hey brother! Guru remains colored in the color of the name of the Lord who is the knower of everyone's heart, who is universal in all and who is the creator of all. 1.Hey brother! The Guru instills the love of God in the human beings, they become kings, kings and rich people in the spiritual world. He makes the wicked go astray by wrongdoing the proud. In the mouth of a man who condemns (a servant), the disease (of condemnation) becomes itself, the whole world always praises (that man) (who lies under the shelter of the Guru). 2.Hey brother! Those people who remain under the shelter of the Guru, the saints have great spiritual joy in their minds, the saints keep the Guru, the Lord, in their hearts. The mouths of the servants who stay with the Guru (in the Hereafter) become bright, but the people who criticize (the Hereafter) are all lost. 3.Hey brother! A devotee who takes shelter of the Guru continues to praise God and the unfathomable Guru with every breath he takes. Hey brother! To whom all fear and pity are removed, he casts the people who slander the Guru's servants (from his rank) into the pit of low conduct (ie, the slanderers do not like the Guru's rank. The conclusion is that they fall into condemnation after missing the Guru-dar, and they become lower and lower in conduct. 4.Therefore, O brother!) no human being should condemn the servant of the Guru. Whoever condemns (the good), he himself remains miserable. The Guru's servant always keeps his attention on one God, even Jama-Raj does not come close to him. 5. Hey brother! The servants of the Guru do not hold enmity with anyone, but the people who condemn them are steeped in ego. Servants ask for the good of all, condemning people remain trapped in the misdeeds of their evil Chitwan.Hey brother! The Guru's Sikh has always placed his head at his Guru's (feet). (For this reason) the servants escape (from the hell of condemnation etc.), but the slanderers keep (themselves in this) hell. 6. O my lord! O dear friend! Hear (I tell you the) immutable rules (which) happen (always) at the rate of God. (Those immutable rules are that) according to the deeds a person does, he gets the fruits. The root of an egoistic man will surely (grow). 7.Hey Satguru! Desperate men have only you as their refuge. You keep the lodge of your servants by mercy. O Nanak! Say-I go to that Guru for whose sake Ot Chitaran kept my respect (and saved me from censure etc.). 8.1.29. Note: This is the same Astapadi, but with the word 'astapadia' (plural) in the title.
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ।
(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧।
ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨।
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩।
ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪।
Meaning: O brother! The God to whom this body is given to us, it is life and wealth, should be praised for eight hours (at all times). 1. Stay. (O brother! The people of Karma Kandi worship the gods and goddesses, burn incense and light lamps before them, but) the person on whom the Guru is blessed with great fortune, that person (with incense lamp etc.) Takes the shelter of God, always resting his head at God's feet, worshiping God is the action of 'Dhup Deep' for that person. 1.
Hey brother! God joins His servants in His devotion by His grace, removes all their sufferings from birth to death and merges them in His feet. Joy remains within those who sing the praises of the All-Blessing God. 2. Hey brother! One should remain in the company of the Guru and chant the name of God, this is the religious act and this is the real knowledge. Hey brother! Make the feet of God, the knower of everyone's heart and the creator of the world, a ship and cross this world-sea. 3.
Hey brother! Those whom the Lord protects by His mercy, the (Kamadika) claws of fearsome foes flee beyond them. O Nanak! Whatever man God has favored, that man never loses his life in gambling (of vices). 4.12.14.
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥
ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥
ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।
(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।
ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।
ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।
ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।
ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨।
(ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।
ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ
From the publisher's feed

3 Listeners

0 Listeners

0 Listeners