
Sign up to save your podcasts
Or


ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥
ਅਰਥ: ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ।
ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ।੧।
ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ।੨।
ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ।
ਹੇ ਨਾਨਕ (ਆਖ-ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ।੪।੩।੪੬।
SOOHEE, FIFTH MEHL:
I have come to You. I have come to Your Sanctuary. I have come to place my faith in You. I have come seeking Mercy. If it pleases You, save me, O my Lord and Master. The Guru has placed me upon the Path. || 1 || Pause || Maya is very treacherous and difficult to pass through. It is like a violent wind-storm. || 1 || I am so afraid to hear that the Righteous Judge of Dharma is so strict and stern. || 2 || The world is a deep, dark pit; it is all on fire. || 3 || I have grasped the Support of the Holy Saints. Nanak meditates on the Lord. Now, I have found the Perfect Lord. || 4 || 3 || 46 ||
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।
ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।
SOOHEE, FOURTH MEHL, SEVENTH HOUSE:
ONE UNIVERSAL CREATOR GOD. BY THE GRACE OF THE TRUE GURU:
Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
DHANAASAREE, FIRST MEHL:
I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor.
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।
SORAT’H, FIFTH MEHL:
I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।
ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
SORAT’H, THIRD MEHL:
Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।SORAT’H, FIFTH MEHL, FIRST HOUSE, TI-TUKAS:ONE UNIVERSAL CREATOR GOD. BY THE GRACE OF THE TRUE GURU:Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||
From the publisher's feed

3 Listeners

0 Listeners

0 Listeners