Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Jan 17 | 2026 | Hukamnama Sahib | ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

    ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।


    2 min
  • Jan 17 | 2026 | Hukamnama Sahib | ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥

    ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥

    ਜੈਤਸਰੀ ਮਹਲਾ ੫ ॥ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ।੧।ਰਹਾਉ।

    ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ-ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ।੧।

    ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੩।੭।

    Jaitasari Mahla 5 ||

    Meaning: O brother! Those people for whom God becomes a helper (their life) (passes) with all the comforts and joys of spiritual stability, no disease befalls them.1.Rahau.

    O brother! Those people are seen (behaving) with everyone, but they remain detached (from Maya), Maya cannot exert its power over them. They remain steadfast in the love of the one God, they become those who know the reality of life - this intelligence is acquired by them from the Guru.1.

    O Nanak! Those people become saints with hearts full of love, on whom the grace and mercy of the Lord-Master are bestowed. Those people who always sing the praises of God with love, remain in their company and cross over the ocean of the world.2.3.7.

    6 min
  • Jan 16 | 2026 | Hukamnama Sahib | ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

     ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 

    ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।

    ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।

    ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।

    ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।

    ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

    SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:

    My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||


    9 min
  • Jan 15 | 2026 | Hukamnama Sahib | ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥

    ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥ 

    ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥{ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ 



    24 min
  • ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥

    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ 

    ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।

    (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।

    ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।

    ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।

    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

    ONE UNIVERSAL CREATOR GOD. BY THE GRACE OF THE TRUE GURU:

    In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||

    8 min
  • Jan 14 | 2026 | Hukamnama Sahib | ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥

    ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

    ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

    (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।

    (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

    ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।

    (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।

    ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

    DHANAASAREE, FIRST MEHL:My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||


    8 min
  • Jan 13 | 2026 | Hukamnama Sahib | ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥

    ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ।ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।SHALOK, FOURTH MEHL:Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||



    11 min
  • Jan 12 | 2025 | Hukamnama Sahib | ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥

    ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।TODEE, FIFTH MEHL:In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||


    4 min
  • Jan 11 | 2026 | Hukam | ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

       ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

    ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

    ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

    ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

    BAIRAAREE, FOURTH MEHL:

    The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||



    6 min
  • Jan 10 | 2026 | Hukamnama Sahib | ਧਨਾਸਰੀu ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

    ਧਨਾਸਰੀu ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।
    DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||


    2 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners