
Sign up to save your podcasts
Or


RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||
AASAA, CHHANT, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him. || 1 || Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with salvation in my life; I love the Lord, my King. The Lord Master, the Searcher of hearts, blesses me with salvation in my life; He Himself attaches me to His Love. The Lord is the treasure of jewels, the perfect manifestation; He shall not forsake us to go anywhere else. God, the Lord Master, is so accomplished, beauteous, and all-knowing; His gifts are never exhausted. As the fish is enraptured by the water, so is Nanak intoxicated by the Lord. || 2 || As the song-bird yearns for the rain-drop, the Lord, the Lord my King, is the Support of my breath of life. My Lord King is more beloved than all wealth, treasure, children, siblings and friends. The absolute Lord, the Primal Being, is more beloved than all; His condition cannot be known. I shall never forget the Lord, for an instant, for a single breath; through the Word of the Guru’s Shabad, I enjoy His Love. The Primal Lord God is the Life of the Universe; His Saints drink in the Lord’s sublime essence. Meditating on Him, doubts, attachments and pains are shaken off. As the song-bird yearns for the rain-drop, so does Nanak love the Lord. || 3 || Meeting the Lord, my Lord King, my desires are fulfilled. The walls of doubt have been torn down, meeting the Brave Guru, O Lord King. The Perfect Guru is obtained by perfect pre-ordained destiny; God is the Giver of all treasures — He is merciful to the meek. In the beginning, in the middle, and in the end, is God, the most beautiful Guru, the Sustainer of the World. The dust of the feet of the Holy purifies sinners, and brings great joy, bliss and ecstasy. The Lord, the Infinite Lord, has met with Nanak, and his desires are fulfilled. || 4 || 1 || 3 ||
ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥
ਅਰਥ: (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ। ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) ।
ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।1।
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ।
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ।
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।
ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।
ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।
ODEE, FIFTH MEHL, SECOND HOUSE, DU-PADAS:ONE UNIVERSAL CREATOR GOD. BY THE GRACE OF THE TRUE GURU:
I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||
ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ਰਾਮਕਲੀ ਮਹਲਾ ੫ ॥ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧।RAAMKALEE, FIFTH MEHL:Meditate on the Lord of the Universe, the Beloved Lord of the World. Meditating in remembrance on the Lords Name, you shall live, and the Great Death shall not consume you ever again. || 1 || Pause || Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 ||
RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ਅਰਥ: ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।This world (ie, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the wisdom of life, those who attach their mind to the Lord's feet, understand, they live forever, (because) O Nanak! Faced with the Guru, the lord of mercy resides in the mind, and Gurmukhs reach a state where the mind does not dwell on material things. 1.Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happenedThe habit of people who follow their own mind is that they never think about Gur-Shabad. O Nanak! They have not been blessed with the name of God, they perish without birth and the soul kills them and destroys them (ie, they are always suffering from the hands of death). 2.PaureeWhen the Lord had created Himself, there was no one else, He used to do the consultation, and what He did was done. At that time there was no sky, no underworld and no these three people, no origin had yet taken place, the formless God was still Himself. He who pleases the Lord does what he does. There is none other than him. 1.
GUJRI, FIFTH MEHL:
Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||
ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ।
ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧।
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨।
ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।
ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।
From the publisher's feed

3 Listeners

0 Listeners

0 Listeners