Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Dec 28 | 2025 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

    ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।SORAT’H, NINTH MEHL:O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||


    6 min
  • Dec 27 | 2025 | Hukamnama |ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

    ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।SORAT’H, FIFTH MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause ||


    1 min
  • Dec 26 | 2025 | ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ॥
    ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧।ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ।ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨।ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ।ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ।ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧।SHALOK, THIRD MEHL:He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attajched to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord; they come and worship the Guru. They trade lovingly in the Lord’s Name, and depart after earning the profit of the Lord’s Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord’s Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord’s Name. || 11 ||
    12 min
  • Dec 25 | 2025 | Hukamnama Sahib | ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥


    ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ 

    ਅਰਥ: ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ।੧।

    ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥

    ਅਰਥ: ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ।੨।

    ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥ 

    ਅਰਥ: (ਹੇ ਭਾਈ!) ਉਸ ਕਰਤਾਰ ਨੂੰ 'ਧੰਨ ਧੰਨ' ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ।

    ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ।

    (ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ।

    (ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ।੧੩।

    SHALOK, FIFTH MEHL:

    I have found the object of my search — my Beloved took pity on me. There is One Creator; O Nanak, I do not see any other. || 1 || FIFTH MEHL: Take aim with the arrow of Truth, and shoot down sin. Cherish the Words of the Guru’s Mantra, O Nanak, and you shall not suffer in pain. || 2 || PAUREE: Waaho! Waaho! The Creator Lord Himself has brought about peace and tranquility. He is Kind to all beings and creatures; meditate forever on Him. The all-powerful Lord has shown Mercy, and my cries of suffering are ended. My fevers, pains and diseases are gone, by the Grace of the Perfect Guru. The Lord has established me, and protected me; He is the Cherisher of the poor. He Himself has delivered me, breaking all my bonds. My thirst is quenched, my hopes are fulfilled, and my mind is contented and satisfied. The greatest of the great, the Infinite Lord and Master — He is not affected by virtue and vice. || 13 ||



    8 min
  • Dec 24 | 2025 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥

    ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।SORAT’H, FIFTH MEHL:I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

    5 min
  • Dec 23 | 2025 ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ

     ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ 

    ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।

    ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।

    ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥

    ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।

    ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

     ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

    SHALOK, FOURTH MEHL:

    Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||


    8 min
  • Dec 21 | 2025 | Hukamnama Sahib | ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||


    6 min
  • Dec 18 | 2025 | Hukamnama Sahib | ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥

    ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥ਅਰਥ: (ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ (ਉਹਨਾਂ ਨੂੰ ਸੁਤੇ ਹੀ ਸਿੱਧੀ ਮਿਲ ਜਾਂਦੀ) । ਸਿਰ ਦੇ ਕੇਸ ਮੁਨਾਣ ਵਿਚ (ਭਾਵ, ਰੁੰਡ-ਮੁੰਡ ਹੋ ਜਾਣ ਵਿਚ) ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ (ਜਨਮ-ਮਨੋਰਥ ਦੀ) ਸਿੱਧੀ ਨਹੀਂ ਕਿ ਵਿਦਵਾਨ ਬਣ ਕੇ (ਹੋਰ ਲੋਕਾਂ ਨੂੰ ਚਰਚਾ ਵਿਚ ਜਿੱਤਣ ਲਈ) ਦੇਸਾਂ ਦੇਸਾਂ ਵਿਚ ਫਿਰੀਏ। ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ (ਕਈ ਕਿਸਮ ਦੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ) । (ਸੰਗਲ ਲੱਕ ਨਾਲ ਬੰਨ੍ਹਣ ਵਿਚ ਭੀ) ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; (ਕੰਦ-ਮੂਲ ਖਾਣ ਵਿਚ ਭੀ) ਸਿੱਧੀ ਨਹੀਂ ਹੈ, ਗਾਈਆਂ ਘਾਹ ਚੁਗਦੀਆਂ ਹੀ ਹਨ (ਭਾਵ, ਹਾਥੀਆਂ ਵਾਂਗ ਸੰਗਲ ਬੰਨ੍ਹਿਆਂ ਤੇ ਗਾਈਆਂ ਵਾਂਗ ਕੰਦ-ਮੂਲ ਖਾਧਿਆਂ ਸਿੱਧੀ ਦੀ ਪ੍ਰਾਪਤੀ ਨਹੀਂ ਹੈ) ।ਜਿਸ ਪ੍ਰਭੂ ਦੇ ਹੱਥ ਵਿਚ ਸਫਲਤਾ ਹੈ ਜੇ ਉਹ ਆਪ ਦੇਵੇ ਤਾਂ ਜਿਸ ਨੂੰ ਦੇਂਦਾ ਹੈ ਉਸ ਨੂੰ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਵਡਿਆਈ ਉਸ ਜੀਵ ਨੂੰ ਮਿਲਦੀ ਹੈ ਜਿਸ ਦੇ ਹਿਰਦੇ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਹਰ ਵੇਲੇ ਮੌਜੂਦ ਹੈ।(ਪ੍ਰਭੂ ਤਾਂ ਇਉਂ ਆਖਦਾ ਹੈ ਕਿ ਜੀਵਾਂ ਦੇ) ਸਾਰੇ ਸਰੀਰ ਮੇਰੇ (ਸਰੀਰ) ਹਨ, ਮੈਂ ਸਭਨਾਂ ਵਿਚ ਵੱਸਦਾ ਹਾਂ, ਜਿਸ ਜੀਵ ਨੂੰ ਮੈਂ ਕੁਰਾਹੇ ਪਾ ਦੇਂਦਾ ਹਾਂ ਉਸ ਨੂੰ ਕੌਣ ਸਮਝਾ ਸਕਦਾ ਹੈ? ਜਿਸ ਨੂੰ ਮੈਂ ਸੋਹਣਾ ਰਸਤਾ ਵਿਖਾ ਦੇਂਦਾ ਹਾਂ ਉਸ ਨੂੰ ਕੌਣ ਭੁਲਾ ਸਕਦਾ ਹੈ? ਜਿਸ ਨੂੰ ਮੈਂ (ਜ਼ਿੰਦਗੀ ਦੇ) ਸਫ਼ਰ ਦੇ ਸ਼ੁਰੂ ਵਿਚ ਹੀ ਭੁਲਾ ਦਿਆਂ ਉਸ ਨੂੰ ਰਸਤਾ ਕੌਣ ਵਿਖਾ ਸਕਦਾ ਹੈ?।1।ਮਃ ੧ ॥ ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੨॥ ਅਰਥ: (ਅਸਲ) ਗ੍ਰਿਹਸਤੀ ਉਹ ਹੈ ਜੋ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਦਾ ਹੈ, ਜੋ (ਪ੍ਰਭੂ ਪਾਸੋਂ) ਜਪ ਤਪ ਤੇ ਸੰਜਮ-ਰੂਪ ਖ਼ੈਰ ਮੰਗਦਾ ਹੈ; ਜੋ ਆਪਣਾ ਸਰੀਰ (ਭੀ) ਪੁੰਨ ਦਾਨ ਵਾਲਾ ਹੀ ਬਣਾ ਲੈਂਦਾ ਹੈ (ਭਾਵ, ਖ਼ਲਕਤ ਦੀ ਸੇਵਾ ਤੇ ਭਲਾਈ ਕਰਨ ਦਾ ਸੁਭਾਵ ਜਿਸ ਦੇ ਸਰੀਰ ਨਾਲ ਰਚ-ਮਿਚ ਜਾਂਦਾ ਹੈ) ; ਉਹ ਗ੍ਰਿਹਸਤੀ ਗੰਗਾ ਜਲ (ਵਰਗਾ ਪਵਿਤ੍ਰ) ਹੋ ਜਾਂਦਾ ਹੈ।ਜੇ ਈਸ਼ਰ (ਜੋਗੀ ਭੀ ਅਸਲ ਗ੍ਰਿਹਸਤੀ ਵਾਲੀ ਇਹ ਜੁਗਤਿ ਵਰਤ ਕੇ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਪੇ ਤਾਂ ਇਹ ਭੀ ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ (ਭਾਵ, ਹੇ ਈਸ਼ਰ ਜੋਗੀ! ਜੇ ਤੂੰ ਭੀ ਉਪਰ-ਦੱਸੀ ਜੁਗਤਿ ਨਾਲ ਪ੍ਰਭੂ ਨੂੰ ਜਪੇਂ ਤਾਂ ਤੂੰ ਭੀ ਪਰਮ ਬ੍ਰਹਮ ਵਿਚ ਇਕ-ਮਿਕ ਹੋ ਜਾਏਂ; ਗ੍ਰਿਹਸਤ ਤਿਆਗਣ ਦੀ ਲੋੜ ਹੀ ਨਾਹ ਪਏਗੀ) ।2।ਮਃ ੧ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੩॥ ਅਰਥ: (ਅਸਲ) ਅਵਧੂਤ ਉਹ ਹੈ ਜੋ ਆਪਾ-ਭਾਵ ਨੂੰ ਸਾੜ ਦੇਂਦਾ ਹੈ; ਜੋ ਖਿੱਝ ਨੂੰ ਮੰਗ ਮੰਗ ਕੇ ਲਿਆਂਦਾ ਹੋਇਆ ਭੋਜਨ ਬਣਾਂਦਾ ਹੈ (ਜੋ ਮੰਗ ਮੰਗ ਕੇ ਲਿਆਂਦੇ ਹੋਏ ਟੁਕੜੇ ਖਾਣ ਦੇ ਥਾਂ ਖਿੱਝ ਨੂੰ ਛਕ ਜਾਵੇ, ਮੁਕਾ ਦੇਵੇ) ; ਜੋ ਹਿਰਦੇ ਰੂਪ ਸ਼ਹਿਰ ਵਿਚ ਟਿਕ ਕੇ (ਪ੍ਰਭੂ ਤੋਂ) ਖ਼ੈਰ ਮੰਗਦਾ ਹੈ, ਉਹ ਅਵਧੂਤ ਕਲਿਆਣ-ਰੂਪ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦਾ ਹੈ।ਜੇ ਗੋਰਖ (ਜੋਗੀ ਭੀ ਇਸ ਅਵਧੂਤ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਰਖ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।3।ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥ ਅਰਥ: (ਅਸਲ) ਵਿਰਕਤ ਉਹ ਹੈ ਜੋ ਉਪਰਾਮਤਾ ਨੂੰ ਸਦਾ ਕਾਇਮ ਰੱਖਦਾ ਹੈ, ਹਰ ਥਾਂ ਮਾਇਆ-ਰਹਿਤ ਪ੍ਰਭੂ ਦਾ ਨਿਵਾਸ ਜਾਣਦਾ ਹੈ; (ਆਪਣੇ ਹਿਰਦੇ ਵਿਚ) ਸ਼ਾਂਤੀ ਤੇ ਗਿਆਨ ਦੋਹਾਂ ਨੂੰ ਇਕੱਠਾ ਕਰਦਾ ਹੈ; ਉਸ ਵਿਰਕਤ ਮਨੁੱਖ ਦਾ ਸਰੀਰ (ਵਿਕਾਰਾਂ ਵਿਚ) ਨਹੀਂ ਡਿੱਗਦਾ।ਜੇ ਗੋਪੀ ਚੰਦ (ਭੀ ਇਸ ਉਦਾਸੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਪੀ ਚੰਦ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।4।ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥ ਅਰਥ: (ਅਸਲੀ) ਨਾਸਤਕ ਉਹ ਹੈ ਜੋ (ਪਰਮਾਤਮਾ ਦੀ ਹਸਤੀ ਨਾਹ ਮੰਨਣ ਦੇ ਥਾਂ) ਸਰੀਰ ਨੂੰ ਧੋਵੇ (ਭਾਵ, ਸਰੀਰ ਵਿਚੋ



    31 min
  • Dec 17 | 2025 | Hukamnama Sahib | ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥

     ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

    ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ।

    ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ।੧।

    ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ।੨।

    ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ।੩।

    ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ! ਆਖ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ।੪।੫।

    SORAT’H, FOURTH MEHL:

    The Beloved Himself created the Universe; He made the light of the sun and the moon. The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and all-knowing. || 1 || O my mind, chant the Name of the Lord, and receive His Insignia. Join the Sat Sangat, the True Congregation, and meditate on the Lord, Har, Har; you shall not have to come and go in reincarnation again. || Pause || The Beloved Himself pervades His Glorious Praises, and He Himself approves them. The Beloved Himself grants His forgiveness, and He Himself bestows the Insignia of Truth. The Beloved Himself obeys His Will, and He Himself issues His Command. || 2 || The Beloved Himself is the treasure of devotion; He Himself gives His gifts. The Beloved Himself commits some to His service, and He Himself blesses them with honor. The Beloved Himself is absorbed in Samaadhi; He Himself is the treasure of excellence. || 3 || The Beloved Himself is the greatest; He Himself is supreme. The Beloved Himself appraises the value; He Himself is the scale, and the weights. The Beloved Himself is unweighable — He weighs Himself; servant Nanak is forever a sacrifice to Him. || 4 || 5 ||

    8 min
  • Dec 16 | 2025 | Hukamnama Sahib | ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥
    ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।SORAT’H, FIFTH MEHL:He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners