Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Dec 15 | 2025 | Hukamnama Sahib | ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥

    ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ।ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ।ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧। ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ।ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ।੩।(ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ) , ਮੈਂ ਨਿਮਾਣਾ ਪਪੀਹਾ ਹਾਂ) , ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ।ਹੇ ਨਾਨਕ! ਆਖ-ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ) ।੪।੩।WADAHANS, FOURTH MEHL:The Lord, the True Guru, the Lord, the True Guru — if only I could meet the Lord, the True Guru; His Lotus Feet are so pleasing to me. The darkness of ignorance was dispelled when the Guru applied the healing ointment of spiritual wisdom to my eyes. The True Guru has applied the healing ointment of spiritual wisdom to my eyes, and the darkness of ignor


    14 min
  • ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥

      ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

    ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ।

    ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।

    ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।

    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:

    In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord’s Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord’s Praises. From where it originated, there the soul is blended again. It is absorbed in the Love of the True Lord. When the Supreme Lord God grasps someone’s hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. || 11 ||


    6 min
  • Dec 14 | 2025 | Hukamnama Sahib | ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥
    ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।|ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।O brother! I have found such a friend Lord, who does not leave me, abides with me forever, meeting the Guru, I keep on singing His praises at all times.O brother! The one who captivates my mind, I have found the Lord, the giver of all comforts, he leaves me nowhere else, Cannot equal even one hair of the Lord.O Nanak! Say, in the Hirda-ghar of the creature in which the Lord abides forever, he always enjoys the spiritual bliss, in his Hirda-ghar the fortune awakens, in his Hirda there is a song of slow and slow joy, He gets glory at the Lord's door.
    5 min
  • Dec 13 | 2025 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

     ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨।'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩।ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।SORAT’H, THIRD MEHL:The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. || 3 || The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated;


    11 min
  • Dec 12 | 2025 | Hukamnama Sahib | ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥

    .ਵਡਹੰਸੁ ਮਹਲਾ ੩ ਮਹਲਾ ਤੀਜਾੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ।ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧।ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਅਰਥ: ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ੍ਰੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ, ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ। ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ।੨।ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥।ਅਰਥ: ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ। ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਹੇ ਸਖੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ। ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਸਦਾ ਸੁਹਾਗ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੁੰਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ।ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ ਮਾਣ।ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ।੩।ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥ ਅਰਥ: ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ। ਹੇ ਸਖੀ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ। (ਹੇ ਸਖੀ! ਗੁਰੂ ਸਰਨ ਪਿਆਂ ਦੇ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ। (ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦ


    14 min
  • Dec 11,2025 | Hukamnama Sahib | ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥

    ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥

    ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ।

    ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧।

    (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ। ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ।੨।

    ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ) , ਪਰ ਇਹ ਗੱਲ ਹੈ ਬੜੀ ਹੀ ਔਖੀ। (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ।੩।

    ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ) , ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ। ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ) ।੪।੫।

    BILAAVAL, FOURTH MEHL:

    Anyone, from any class — Kh’shaatriya, Brahman, Soodra or Vaishya — can chant, and meditate on the Mantra of the Lord’s Name. Worship the Guru, the True Guru, as the Supreme Lord God; serve Him constantly, all day and night. || 1 || O humble servants of the Lord, behold the True Guru with your eyes. Whatever you wish for, you shall receive, chanting the Word of the Lord’s Name, under Guru’s Instruction. || 1 || Pause || People think of many and various efforts, but that alone happens, which is to happen. All beings seek goodness for themselves, but what the Lord does — that may not be what we think and expect. || 2 || So renounce the clever intellect of your mind, O humble servants of the Lord, no matter how hard this may be. Night and day, meditate on the Naam, the Name of the Lord, Har, Har; accept the wisdom of the Guru, the True Guru. || 3 || Wisdom, balanced wisdom is in Your power, O Lord and Master; I am the instrument, and You are the player, O Primal Lord. O God, O Creator, Lord and Master of servant Nanak, as You wish, so do I speak. || 4 || 5 ||

    7 min
  • Dec 09 | 2025 | Hukamnama Sahib | ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

     ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

    ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

    ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

    ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

    TODEE, FIFTH MEHL:

    Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||


    6 min
  • Dec 08,2025 | Hukamnama Sahib | ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥
    ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ਸੂਹੀ ਮਹਲਾ ੫ ॥ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ।੧।ਰਹਾਉ।ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤਿ੍ਰਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ।੩। ਹੇ ਨਾਨਕ! (ਆਖ ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ ।੪।੨੧। SOOHEE, FIFTH MEHL:The city of heaven is where the Saints dwell. They enshrine the Lotus Feet of God within their hearts. || 1 || Listen, O my mind and body, and let me show you the way to find peace, so that you may eat and enjoy the various delicacies of the Lord || 1 || Pause || Taste the Ambrosial Nectar of the Naam, the Name of the Lord, within your mind. Its taste is wondrous it cannot be described. || 2 || Your greed shall die, and your thirst shall be quenched. The humble beings seek the Sanctuary of the Supreme Lord God. || 3 || The Lord dispels the fears and attachments of countless incarnations. God has showered His Mercy and Grace upon slave Nanak. || 4 || 21 || 27 ||
    1 hr 3 min
  • Dec 07,2025 | Hukamnama Sahib | ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

    ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।TILANG, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||


    9 min
  • Dec 06,2025 | Hukamnama Sahib | ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

     

    ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

    ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।

    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।

    ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇਕੰਮ ਨਹੀਂ ਆਉਂਦੇ।੨।

    ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ(ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।

    (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ(ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

    ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।

    ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

    SOOHEE, FIRST MEHL, SIXTH HOUSE:

    ONE UNIVERSAL CREATOR GOD. BY THE GRACE OF THE TRUE GURU:

    Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

    9 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners