Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
    ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ English translationSOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
    9 min
  • ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥

    ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।SORAT’H, FIFTH MEHL:He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||

    7 min
  • ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥

    ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। 


    16 min
  • ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥

    ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧।ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨਿ੍ਹਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ।੨।ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ) , ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ।੩।ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ।


    28 min
  • ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
    ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।DHANAASAREE, FIFTH MEHL:You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||.
    10 min
  • ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥

    ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ 


    ਅਰਥ:  ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। 

    ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1। 

    ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ {

    ਅਰਥ:  ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ) , (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।2। 

    ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ 

    ਅਰਥ:  ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ) । 

    ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ) । 

    ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ। 

    ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।3। 

    ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥

    ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ 

    ਅਰਥ:  ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ।5। 

    ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

    ਅਰਥ:  ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ। 

    ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ) , ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ। 

    ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ।12।

    Shalom Second Mahal

    This l passage is of Guru Angad Dev ji It offers profound wisdom about humility, service, and true attachment. Here are some thoughts I have based on the provided safety guidelines:

    Humility and service: The central theme of the first few verses is the importance of humility in performing service. True honor comes not from boasting or self-importance, but from serving with a willing heart and a humble spirit. This resonates with many philosophies and religions, emphasizing the value of putting others first and finding fulfillment in selfless actions.

    Inner thoughts and actions: The passage also highlights the connection between our inner thoughts and outward actions. What we sow within ourselves eventually manifests in the world around us. This reminds us to cultivate positive thoughts and intentions, as they guide our behavior and shape our relationships.

    8 min
  • ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥
    ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.
    8 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

     ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    4 min
  • ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥

    ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।JAITSREE, FOURTH MEHL, SECOND HOUSE:ONE UNIVERSAL CREATOR GOD. BY THE GRACE OF THE TRUE GURU:Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||


    12 min
  • ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥

    ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥

    ਪੰਜਾਬੀ ਵਿਆਖਿਆ

    ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? (ਜੇ ਕੋਈ ਗੁਰਮੁਖਿ ਮੈਨੂੰ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ ।੧। ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ । ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ।੧।ਰਹਾਉ। ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ । ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ।੨। ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ । ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ।੩। ਹੇ ਨਾਨਕ! ਆਖ—ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ, ਤੇ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ ।੪।੪।੯।


    English Translation

    BILAAVAL,  FIFTH MEHL:

    Body, mind, wealth and everything, I surrender to my Lord. What is that wisdom, by which I may come to chant the Name of the Lord, Har, Har?  || 1 ||   Nurturing hope, I have come to beg from God. Gazing upon You, the courtyard of my heart is embellished.  || 1 ||  Pause  ||   Trying several methods, I reflect deeply upon the Lord. In the Saadh Sangat, the Company of the Holy, this mind is saved.  || 2 ||   I have neither intelligence, wisdom, common sense nor cleverness. I meet You, only if You lead me to meet You.  || 3 ||   My eyes are content, gazing upon the Blessed Vision of God’s Darshan. Says Nanak, such a life is fruitful and rewarding.  || 4 || 4 || 9 ||

    5 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners