Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

    ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ 

    ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।

    ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।

    ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥

    ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨।

    ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥

    ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩।

    ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

    ਅਰਥ: ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।


    7 min
  • ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥

     ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

    ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

    ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

    ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

    (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

    ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।l

    SORAT’H, FIFTH MEHL:

    I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||


    9 min
  • ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥

     ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 

    ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।

    ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।

    ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।

    ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।

    ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

    My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||

    SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:

    9 min
  • ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥
    ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨।ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩।ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।SORAT’H, THIRD MEHL, DU-TUKAS:Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff — they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru’s Shabad, and we merge with the Lord. || 4 || 8 |
    8 min
  • ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
    ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
    19 min
  • ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥

    ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧।ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧।ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ।੨।ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩।(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ।ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।SORAT’H, FIRST MEHL, CHAU-TUKAS:The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. || 1 || The mind is comforted by the Comforter of the Naam. I fall at the Guru’s feet — I am a sacrifice to Him; He has given me to understand the true understanding. || Pause || The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of


    16 min
  • Sangrand Hukamnama Sahib ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU: ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again.|| 10 ||
    3 min
  • ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
    4 min
  • ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥
    ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।SORAT’H, THIRD MEHL:Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||
    8 min
  • ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥

    ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ 

    ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।

    ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ 

    ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।

    ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ 

    ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧।

    ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ 

    ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) ।

    ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ 

    ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨।

    ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥

    ਅਰਥ: ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।

    ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥

    ਅਰਥ: ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।

    ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

    SHALOK, THIRD MEHL:

    Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated — he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. || 2 || PAUREE: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. || 16 ||

    9 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners