Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

    ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।
    ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।
    ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।
    ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
    ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
    ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।
    RAAG SORAT’H, THE WORD OF DEVOTEE KABEER JEE, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

    8 min
  • ਮਿੱਤਰ ਪਿਆਰੇ ਨੂੰ

    iKAwl pwiqswhI 10 ]

    ਦਸਵੇਂ ਪਾਤਸ਼ਾਹ (ਗੁਰੂ) ਦਾ ਖਿਆਲ।

    im`qR ipAwry nUµ hwlu murIdW dw khxw ]

    ਪਿਆਰੇ ਮਿੱਤਰ ਨੂੰ ਚੇਲਿਆਂ ਦੀ ਹਾਲਤ ਦੱਸੋ,

    quDu ibnu rogu rjweIAW dw EFxu nwg invwsW dy rhxw ]

    ਤੇਰੇ ਬਿਨਾਂ, ਰਜਾਈ ਦਾ ਕਬਜ਼ਾ ਲੈਣਾ ਬਿਮਾਰੀ ਵਰਗਾ ਹੈ ਅਤੇ ਘਰ ਵਿੱਚ ਰਹਿਣਾ ਸੱਪਾਂ ਨਾਲ ਰਹਿਣ ਵਰਗਾ ਹੈ;

    sUl surwhI KMjru ipAwlw ibMgu ksweIAW dw shxw ]

    ਫਲਾਸਕ ਕੰਡੇ ਵਾਂਗ ਹੈ, ਪਿਆਲਾ ਇੱਕ ਖੰਜਰ ਵਰਗਾ ਹੈ ਅਤੇ (ਅਲੱਗ ਹੋਣਾ) ਕਸਾਈਆਂ ਦੇ ਕੱਟਣ ਨੂੰ ਸਹਿਣ ਕਰਨ ਵਰਗਾ ਹੈ,

    XwrVy dw swnUµ s`Qru cMgw B`iT KyiVAW dw rhxw ]1]1]6]

    ਪਿਆਰੇ ਦੋਸਤ ਦਾ ਪੈਲੇਟ ਸਭ ਤੋਂ ਵੱਧ ਬੇਨਤੀ ਹੈ

    4 min
  • ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥
    ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥ ਅਰਥ: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧।(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ।੨।੨੬।੧੧੨।English Translation: BILAAVAL, FIFTH MEHL:Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. || 1 || Pause || All beings belong to Him — He makes them happy. He is the true power of His humble devotees. He Himself saves and protects His slaves, who believe in their Creator, the Destroyer of fear. || 1 || I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. || 2 || 26 || 112 ||
    2 min
  • ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥

    ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

    DHANAASAREE, FIRST MEHL:

    That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||

    13 min
  • ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥
    ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।TILANG, SECOND HOUSE, FIFTH MEHL:There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
    6 min
  • ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥
    ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
    8 min
  • ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥
    ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।JAITSREE, NINTH MEHL:O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||
    6 min
  • DHANAASAREE, FIFTH MEHL:Body, mind, wealth and everything belong to Him;

    ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।DHANAASAREE, FIFTH MEHL:Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 |

    7 min
  • ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥

    ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ 

    ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮਜਪਦਾ ਰਹਾਂ। 

    (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰਮੇਰੇ ਉਤੇ ਜ਼ੋਰ ਨਾ ਪਾ ਸਕੇ। 

    (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈਦਾ ਰੋਗ ਕੱਟਿਆ ਜਾਏ। 

    (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। 

    ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇਖਿੜਿਆ ਰਹਾਂ।1। 

    ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥

    ਅਰਥ: ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ। ਹੇ ਮਨ! ਇਕ ਪ੍ਰਭੂ ਨਾਲ ਹੀਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ। ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂਮਿਲਦੀ ਹੈ। ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ। 

    ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ। ਉਹ ਗੁਰਮੁਖਿ ਬੰਦੇਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ। 

    ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ। ਹੇ ਨਾਨਕ! (ਅਰਦਾਸਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ।2। 

    ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

    ਅਰਥ: (ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ(ਸਾਰਾ) ਜਗਤ (ਹੀ) ਜਿੱਤ ਲਿਆ ਹੈ। 

    (ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨਵਾਲਾ ਬਣ ਗਿਆ ਹੈ। 

    (ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ। 

    ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀਕਰਦਾ ਹੈ।8।

    9 min
  • REHRAS SAHIB ( ਰਹਿਰਾਸ ਸਾਹਿਬ)

    The evening daily recitation of Sikh Gurbani called 'Rehras Sahib'. PRAISE OF WAHEGURU (GOD). It is required to every Sikh who is baptized [amritdhari] to recite or listen every evening. Thanks all those who listen daily . The Sikhs are ordered by Guru Gobind Singh ji to recite every morning these holy scripures. Especially thosew are Amritdhari Sikhs.

    Thanks for listening and supporting.The provided text introduces "Rehras Sahib: The Evening Prayer of Sikhism," a significant devotional work within the Sikh tradition. Specifically, the excerpt mentions "Rehras sahib audio gurbani," indicating that the source discusses the prayer in an audio format. This suggests the focus is on the auditory experience or availability of this particular Sikh prayer. The material seems to be providing an overview or introduction to the nature and accessibility of Rehras Sahib. Essentially, it highlights the "Rehras Sahib" as a central evening prayer and points to its audio availability for followers.

    23 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners