Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥

    ਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧।ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ : ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ।ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ।੨।ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ।ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ।੩।ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥  (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ


    26 min
  • ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

    ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯। SORAT’H, NINTH MEHL: In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || 


    7 min
  • ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
    ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।DHANAASAREE, FIFTH MEHL:I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
    7 min
  • JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart;

     ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    4 min
  • ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥

      ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

    ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।


    18 min
  • You are the Giver, O Lord, O Cherisher, my Master, my Husband Lord.
    ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।DHANAASAREE, FIFTH MEHL:You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||.
    5 min
  • KATAK SANGRAND HUKAMNAMA

    THE HUKAMNAMA SAHIB SANGRAND.HUKAMNAMA SANGRANDਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।(ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||


    7 min
  • O Lord! O Lord! The devotees take refuge in You, You preserve the honor of Your devotees.

    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।


    17 min
  • O brother! Whatever good or bad deeds you have done day and night, that has become a form of culture

    ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥

    ਅਰਥ:  ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। 

    ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। 

    ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। 

    ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥

    ਅਰਥ:  ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂ ਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ (ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈ ਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ ਦੇ ਰਿਹਾ ਹੈ। ਹੇ ਭਾਈ! ਸਭ ਦਾਤਾਂ ਦੇਣ ਵਾਲਾ ਮਾਲਕ ਸਦਾ ਦਇਆਵਾਨ ਰਹਿੰਦਾ ਹੈ, ਉਸ ਨੂੰ ਕਦੇ ਭੀ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ। ਹੇ ਭਾਈ! ਸਾਧ ਸੰਗਤਿ ਵਿਚ ਮਿਲ (-ਬੈਠ) , ਝਾਕਾ ਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰ ਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ, ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣ ਵਾਲੇ, ਭਗਤ = ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮ ਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। 

    ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਸਦਾ ਉਸ ਪਰਮਾਤਮਾ ਦਾ ਭਜਨ ਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾ ਪੈਦਾ ਕਰਨ ਵਾਲਾ ਹੈ।2। 

    ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹ੍ਹੀ ਤਰਿਆ ਜਿਨ੍ਹ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ 

    ਅਰਥ:  (ਹੇ ਭਾਈ! ਕਦੇ ਕਿਸੇ ਨਾਲ) ਧੋਖਾ ਨਹੀਂ ਕਰਨਾ ਚਾਹੀਦਾ, (ਪਰਮਾਤਮਾ ਖਰੇ ਖੋਟੇ ਦੀ) ਪਛਾਣ ਕਰਨ ਦੀ ਸਮਰੱਥਾ ਰੱਖਦਾ ਹੈ। ਜੇਹੜੇ ਮਨੁੱਖ (ਹੋਰਨਾਂ ਨੂੰ ਠੱਗਣ ਵਾਸਤੇ) ਝੂਠ ਬੋਲਦੇ ਹਨ, ਉਹ ਸੰਸਾਰ ਵਿਚ (ਮੁੜ ਮੁੜ) ਜੰਮਦੇ (ਮਰਦੇ) ਰਹਿੰਦੇ ਹਨ। 

    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਹੈ, ਜੇਹੜੇ ਕਾਮ ਕ੍ਰੋਧ ਤਿਆਗ ਕੇ ਭਲਿਆਂ ਦੀ ਨਿੰਦਾ ਛੱਡ ਕੇ ਪ੍ਰਭੂ ਦੀ ਸਰਨ ਆ ਗਏ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ। 

    ਨਾਨਕ ਬੇਨਤੀ ਕਰਦਾ ਹੈ (= ਹੇ ਭਾਈ!) ਜੇਹੜਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ, ਜੋ ਸਭ ਤੋਂ ਉੱਚਾ ਹੈ, ਜੋ ਅਪਹੁੰਚ ਹੈ ਤੇ ਬੇਅੰਤ ਹੈ, ਉਹ ਆਪਣੇ ਸੇਵਕਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ, ਉਸ ਦੇ ਸੋਹਣੇ ਕੋਮਲ ਚਰਨ ਉਸ ਦੇ ਸੇਵਕਾਂ ਲਈ ਆਸਰਾ ਹਨ।3। 

    ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥ 

    ਅਰਥ:  (ਹੇ ਭਾਈ! ਇਹ ਸਾਰਾ ਸੰਸਾਰ ਜੋ ਦਿੱਸ ਰਿਹਾ ਹੈ ਇਸ ਨੂੰ) ਧੂਏਂ ਦਾ ਪਹਾੜ (ਕਰ ਕੇ) ਵੇਖ (ਇਸ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ। ਮਾਇਆ ਦੇ ਜਿਤਨੇ ਭੀ ਮੌਜ-ਮੇਲੇ ਹਨ ਉਹ ਸਾਰੇ (ਕਿਸੇ ਦੇ) ਨਾਲ ਨਹੀਂ ਜਾਂਦੇ। ਹੇ ਭਾਈ! ਪਰਮਾਤਮਾ ਹੀ ਸਦਾ ਤੇਰੇ ਨਾਲ ਨਿਭਣ ਵਾਲਾ ਸਾਥੀ ਹੈ, ਦਿਨ ਰਾਤ ਹਰ ਵੇਲੇ ਉਸ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ। ਇਕ ਪਰਮਾਤਮਾ ਤੋਂ ਬਿਨਾ ਹੋਰ ਕੁਝ ਭੀ (ਸਦਾ ਟਿਕੇ ਰਹਿਣ ਵਾਲਾ) ਨਹੀਂ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਪਿਆਰ (ਮਨ ਵਿਚੋਂ) ਸਾੜ ਦੇਣਾ ਚਾਹੀਦਾ ਹੈ। 

    ਹੇ ਭਾਈ! ਮਿੱਤਰ, ਜਵਾਨੀ, ਧਨ, ਆਪਣਾ ਹੋਰ ਸਭ ਕੁਝ = ਇਹ ਸਭ ਕੁਝ ਇਕ ਪਰਮਾਤਮਾ ਨੂੰ ਹੀ ਆਪਣੇ ਮਨ ਵਿਚ ਸਮਝ। ਨਾਨਕ ਬੇਨਤੀ ਕਰਦਾ ਹੈ (= ਹੇ ਭਾਈ!) ਪਰਮਾਤਮਾ ਵੱਡੀ ਕਿਸਮਤਿ ਨਾਲ ਮਿਲਦਾ ਹੈ (ਜਿਨ੍ਹਾਂ ਨੂੰ ਮਿਲਦਾ ਹੈ ਉਹ ਸਦਾ) ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ।4। 4।13।

    14 min
  • GUJRI, FIRST MEHL: O Dear One, I am not high or low or in the middle. I am the Lord’s slave, and I seek the Lord’s Sanctuary.

     

    ਗੂਜਰੀ ਮਹਲਾ ੧ ॥

    ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥




    English Translation

    GUJRI, FIRST MEHL:

    O Dear One, I am not high or low or in the middle. I am the Lord’s slave, and I seek the Lord’s Sanctuary. Imbued with the Naam, the Name of the Lord, I am detached from the world; I have forgotten sorrow, separation and disease. || 1 || O Siblings of Destiny, by Guru’s Grace, I perform devotional worship to my Lord and Master. One whose heart is filled with the Hymns of the True Guru, obtains the Pure Lord. He is not under the power of the Messenger of Death, nor does he owe Death anything. || 1 || Pause || He chants the Glorious Praises of the Lord with his tongue, and abides with God; he does whatever pleases the Lord. Without the Lord’s Name, life passes in vain in the world, and every moment is useless. || 2 || The false have no place of rest, either inside or outside; the slanderer does not find salvation. Even if one is resentful, God does not withhold His blessings; day by day, they increase. || 3 || No one can take away the Guru’s gifts; my Lordand Master Himself has given them. The black-faced slanderers, with slander in their mouths, do not appreciate the Guru’s gifts. || 4 || God forgives and blends with Himself those who take to His Sanctuary; He does not delay for an instant. He is the source of bliss, the Greatest Lord; through the True Guru, we are united in His Union. || 5 || Through His Kindness, the Kind Lord pervades us; through Guru’s Teachings, our wanderings cease. Touching the philosopher’s stone, metal is transformed into gold. Such is the glorious greatness of the Society of the Saints. || 6 || The Lord is the immaculate water; the mind is the bather, and the True Guru is the bath attendant, O Siblings of Destiny. That humble being who joins the Sat Sangat shall not be consigned to reincarnation again; his light merges into the Light. || 7 || You are the Great Primal Lord, the infinite tree of life; I am a bird perched on Your branches. Grant to Nanak the Immaculate Naam; throughout the ages, he sings the Praises of the Shabad. || 8 || 4 ||

    14 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners