
Sign up to save your podcasts
Or


ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦। DHANAASAREE, FIFTH MEHL: I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।SHALOK, THIRD MEHL:O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥
ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥
ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥
ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥
ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥
ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥
ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
॥ ਜਪੁ ॥
ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
TILANG, FIRST MEHL:
O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, how did they obtain their Husband Lord? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself. So speaks the happy soul-bride, O sister; in this way, the Husband Lord is obtained. || 3 || Give up your selfhood, and so obtain your Husband Lord; what other clever tricks are of any use? When the Husband Lord looks upon the soul-bride with His Gracious Glance, that day is historic — the bride obtains the nine treasures. She who is loved by her Husband Lord, is the true soul-bride; O Nanak, she is the queen of all. Thus she is imbued with His Love, intoxicated with delight; day and night, she is absorbed in His Love. She is beautiful, glorious and brilliant; she is known as truly wise. || 4 || 2 || 4 ||
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।SORAT’H, FIFTH MEHL:The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।
ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥
From the publisher's feed

3 Listeners

0 Listeners

0 Listeners