Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Satgur Sikh ki kare pritpal

    ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥

    3 min
  • ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

    ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||


    6 min
  • ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

    ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧। ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧। ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩। SHALOK, THIRD MEHL: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||




    11 min
  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
    22 min
  • ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥
    ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥
    39 min
  • ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
    ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
    12 min
  • ॥ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥

    ॥ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ 

    ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧।

    ਹੇ ਨਾਨਕ! ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।

    ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

    ਅਰਥ: (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ। ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ-ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ। ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ।

    ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ।੨।


    The God who forms the living beings and places them in the womb of the mother, O Nanak! Creatures keep remembering her with every breath and the (terrible) fire of (mother's womb) cannot destroy them.O Nanak! Say, O brother!) When your face was down, your feet were up, you lived in a very difficult place, then with the blessing of the Lord's Name you survived, now why did you forget that Master?(O creature!) From (mother's) blood and (father's) semen you grew in (mother's) belly fire. Your face was down, dirty and scary, (as if) lying in a dark abyss. The Lord, whom Thou canst not burn in remembrance, (even now) remember Him in mind and body in Hirda. Don't forget the Lord who saved you from the difficult place.Forgetting the Lord never brings happiness, (if forgotten) the human birth (bet) will be lost.2.

    22 min
  • ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

    ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||


    6 min
  • ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

    ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

    8 min
  • ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥

    ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ 

    ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।

    ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।

    ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।

    ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।

    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:

    In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 ||

    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners