Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

      ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।SORAT’H, NINTH MEHL:O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

    7 min
  • ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

    The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off.


    10 min
  • ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

    ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

    ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

    ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

    ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

    (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

    (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

    DHANAASAREE, FIFTH MEHL:

    Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||


    7 min
  • ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥

     ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨।ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩।ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।SORAT’H, THIRD MEHL, DU-TUKAS:Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff — they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru’s Shabad, and we merge with the Lord. || 4 || 8 ||

    8 min
  • ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥

       SORAT’H, FIRST MEHL, CHAU-TUKAS:

    The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. || 1 || The mind is comforted by the Comforter of the Naam. I fall at the Guru’s feet — I am a sacrifice to Him; He has given me to understand the true understanding. || Pause || The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. || 2 || He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions. || 3 || When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained. || 4 || 3 ||


    ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

    ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧।

    ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧।


    15 min
  • ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
    ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
    11 min
  • ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ||

    SOOHEE, FIRST MEHL:

    My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathings? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. || 1 || So praise your Lord and Master, who created the creation. Filth sticks to the polluted mind; how rare are those who drink in the Ambrosial Nectar. Churn this Ambrosial Nectar, and drink it in; dedicate this mind to the Guru, and He will value it highly. I intuitively realized my God, when I linked my mind to the True Lord. I will sing the Lord’s Glorious Praises with Him, if it pleases Him; how could I meet Him by being a stranger to Him? So praise your Lord and Master, who created the creation. || 2 || When He comes, what else remains behind? How can there be any coming or going then? When the mind is reconciled with its Beloved Lord, it is blended with Him. True is the speech of one who is imbued with the Love of his Lord and Master, who fashioned the body fortress from a mere bubble. He is the Master of the five elements; He Himself is the Creator Lord. He embellished the body with Truth. I am worthless; please hear me, O my Beloved! Whatever pleases You is True. One who is blessed with true understanding, does not come and go. || 3 || Apply such an ointment to your eyes, which is pleasing to your Beloved. I realize, understand and know Him, only if He Himself causes me to know Him. He Himself shows me the Way, and He Himself leads me to it, attracting my mind. He Himself causes us to do good and bad deeds; who can know the value of the Mysterious Lord? I know nothing of Tantric spells, magical mantras and hypocritical rituals; enshrining the Lord within my heart, my mind is satisfied. The ointment of the Naam, the Name of the Lord, is only understood by one who realizes the Lord, through the Word of the Guru’s Shabad. || 4 || I have my own friends; why should I go to the home of a stranger? My friends are imbued with the True Lord; He is with them, in their minds. In their minds, these friends celebrate in happiness; all good karma, righteousness and Dharma, the sixty-eight holy places of pilgrimage, charity and worship, are found in the love of the True Name. He Himself creates, establishes and beholds all, by the Pleasure of His Will. My friends are happy in the Love of the Lord; they nurture love for their Beloved. || 5 || If a blind man is made the leader, how will he know the way? He is impaired, and his understanding is inadequate; how will he know the way? How can he follow the path and reach the Mansion of the Lord’s Presence? Blind is the understanding of the blind. Without the Lord’s Name, they cannot see anything; the blind are drowned in worldly entanglements. Day and night, the Divine Light shines forth and joy wells up, when the Word of the Guru’s Shabad abides in the mind. With your palms pressed together, pray to the Guru to show you the way. || 6 || If the man becomes a stranger to God, then all the world becomes a stranger to him. Unto whom should I tie up and give the bundle of my pains? The whole world is overflowing with pain and suffering; who can know the state of my inner self? Comings and goings are terrible and dreadful; there is no end to the rounds of reincarnation. Without the Naam, he is vacant and sad; he does not listen to the Word of the Guru’s Shabad. If the mind becomes a stranger to God, then all the world becomes a stranger to him. || 7 ||

    7 min
  • ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

     ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।DHANAASAREE, FIFTH MEHL:Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||


    8 min
  • ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

      ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

    6 min
  • ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
    ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।SHALOKHe grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners