
Sign up to save your podcasts
Or


ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।
English Translation:
SORAT’H, FIFTH MEHL:
Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||
ਰਾਗੁw ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:
ONE UNIVERSAL CREATOR GOD. BY THE GRACE OF THE TRUE GURU:
You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
ਸਲੋਕੁ ਮਃ ੩ ॥
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥
ਸ਼ੁੱਕਰਵਾਰ, ੩੧ ਸਾਵਣ (ਸੰਮਤ ੫੫੭ ਨਾਨਕਸ਼ਾਹੀ)
(ਅੰਗ: ੯੪੭)
ਪੰਜਾਬੀ ਵਿਆਖਿਆ
ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ ।(ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ । ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ।੧।ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ; ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ ।(ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ) ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ ।੨।(ਇਸ “ਵੇਕੀ ਸ੍ਰਿਸਟਿ” ਵਿਚ, ਪ੍ਰਭੂ ਨੇ) ਕਈ ਜੀਵਾਂ ਨੂੰ ਸਤਿਗੁਰੂ ਦੀ ਮੱਤ ਦੇ ਕੇ ਆਪਣੀ ਸਿਫ਼ਤਿ-ਸਾਲਾਹ ਵਿਚ ਲਾਇਆ ਹੋਇਆ ਹੈ, ਕਈ ਜੀਵਾਂ ਨੂੰ ਸਦਾ ਕਾਇਮ ਰਹਿਣ ਵਾਲੇ ਹਰੀ ਨੇ ਆਪਣਾ ਸਦਾ-ਥਿਰ ਰਹਿਣ ਵਾਲਾ ‘ਨਾਮ’ ਬਖ਼ਸ਼ਿਆ ਹੋਇਆ ਹੈ ।ਹਵਾ, ਪਾਣੀ, ਅੱਗ (ਆਦਿਕ ਤੱਤ ਭੀ) ਉਸ ਦੇ ਹੁਕਮ ਵਿਚ ਤੁਰ ਕੇ ਉਸ ਦੀ ਭਗਤੀ ਕਰ ਰਹੇ ਹਨ, ਇਹਨਾਂ (ਤੱਤਾਂ) ਨੂੰ ਉਸ ਮਾਲਕ ਦਾ ਬੜਾ ਡਰ ਰਹਿੰਦਾ ਹੈ, (ਸੋ, ਜਗਤ ਦੀ ਕਿਆ ਅਸਚਰਜ) ਮੁਕੰਮਲ ਬਣਤਰ ਬਣੀ ਹੋਈ ਹੈ, ਹਰ ਥਾਂ ਪ੍ਰਭੂ ਦਾ ਹੀ ਹੁਕਮ ਚੱਲ ਰਿਹਾ ਹੈ । (ਪ੍ਰਭੂ ਦੇ ਹੁਕਮ ਨੂੰ) ਮੰਨਿਆਂ (ਭਾਵ, ਹੁਕਮ ਵਿਚ ਤੁਰਿਆਂ ਹੀ) ਸੁਖ ਪਾਈਦਾ ਹੈ ।੩।
English Translation
SHALOK, THIRD MEHL:
Deluded by doubt, I wandered over the whole world. Searching, I became frustrated. My Husband Lord has not blessed me with peace and tranquility; what will work with Him? By Guru’s Grace, I meditate on the Lord; I enshrine Him deep within my heart. O Nanak, seated in his her own home, she finds her Husband Lord, when the Creator Lord grants His Grace. || 1 || THIRD MEHL: Chasing after worldly affairs, the day is wasted, and the night passes in sleep. Speaking lies, one eats poison; the self-willed manmukh departs, crying out in pain. The Mesenger of Death holds his club over the mortal’s head; in the love of duality, he loses his honor. He never even thinks of the Name of the Lord; over and over again, he comes and goes in reincarnation. But if, by Guru’s Grace, the Lord’s Name comes to dwell in his mind, then the Messenger of Death will not strike him down with his club. Then, O Nanak, he merges intuitively into the Lord, receiving His Grace. || 2 || PAUREE: Some are linked to His Praises, when the Lord blesses them with the Guru’s Teachings. Some are blessed with the Name of the eternal, unchanging True Lord. Water, air and fire, by His Will, worship Him. They are held in the Fear of God; He has formed the perfect form. The Hukam, the Command of the One Lord is all-pervasive; accepting it, peace is found. || 3 ||
ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ {ਪੰਨਾ 1426}
ਅਰਥ: ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ।1।
ਹੇ ਭਾਈ! ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। (ਭਜਨ ਦੀ ਬਰਕਤਿ ਨਾਲ) ਜਮਾਂ ਦੀ ਫਾਹੀ (ਗਲ ਵਿਚ) ਨਹੀਂ ਪੈਂਦੀ।2।
ਹੇ ਭਾਈ! (ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। ਉਮਰ ਲੰਘਦੀ ਜਾ ਰਹੀ ਹੈ।3।
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥
ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥
English Translation
RAAMKALEE, FIRST MEHL, DAKHANEE, ONKAAR:
ONE UNIVERSAL CREATOR GOD. BY THE GRACE OF THE TRUE GURU:
Don’t be angry — drink in the Ambrosial Nectar; you shall not remain in this world forever. The ruling kings and the paupers shall not remain; they come and go, throughout the four ages. Everyone says that they will remain, but none of them remain; unto whom should I offer my prayer? The One Shabad, the Name of the Lord, will never fail you; the Guru grants honor and understanding. || 11 || My shyness and hesitation have died and gone, and I walk with my face unveiled. The confusion and doubt from my crazy, insane mother-in-law has been removed from over my head. My Beloved has summoned me with joyful caresses; my mind is filled with the bliss of the Shabad. Imbued with the Love of my Beloved, I have become Gurmukh, and carefree. || 12 || Chant the jewel of the Naam, and earn the profit of the Lord. Greed, avarice, evil and egotism; slander, inuendo and gossip; the self-willed manmukh is blind, foolish and ignorant. For the sake of earning the profit of the Lord, the mortal comes into the world. But he becomes a mere slave laborer, and is mugged by the mugger, Maya. One who earns the profit of the Naam, with the capital of faith, O Nanak, is truly honored by the True Supreme King. || 13 || The world is ruined on the path of Death. No one has the power to erase Maya’s influence. If wealth visits the home of the lowliest clown, seeing that wealth, all pay their respects to him. Even an idiot is thought of as clever, if he is rich. Without devotional worship, the world is insane. The One Lord is contained among all. He reveals Himself, unto those whom He blesses with His Grace. || 14 || Throughout the ages, the Lord is eternally established; He has no vengeance. He is not subject to birth and death; He is not entangled in worldly affairs. Whatever is seen, is the Lord Himself. Creating Himself, He establishes Himself in the heart. He Himself is unfathomable; He links people to their affairs. He is the Way of Yoga, the Life of the World. Living a righteous lifestyle, true peace is found. Without the Naam, the Name of the Lord, how can anyone find liberation? || 15 ||
From the publisher's feed

3 Listeners

0 Listeners

0 Listeners