
Sign up to save your podcasts
Or


ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।WADAHANS, THIRD MEHL:My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Gurus Bani, easily and intuitively becomes free of desire. || 4 || 7 ||
ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥
ਅਰਥ: ਹੇ ਕਾਲੇ ਹਰਣ! (ਹੇ ਕਾਲੇ ਹਰਣ ਵਾਂਗ ਸੰਸਾਰ-ਬਨ ਵਿਚ ਬੇ-ਪਰਵਾਹ ਹੋ ਕੇ ਚੁੰਗੀਆਂ ਮਾਰਨ ਵਾਲੇ ਮਨ!) ਤੂੰ (ਮੇਰੀ ਗੱਲ) ਸੁਣ! ਤੂੰ ਇਸ (ਜਗਤ-) ਫੁਲਵਾੜੀ ਵਿਚ ਕਿਉਂ ਮਸਤ ਹੋ ਰਿਹਾ ਹੈਂ? (ਇਸ ਫੁਲਵਾੜੀ ਦਾ) ਫਲ ਜ਼ਹਰ ਹੈ, (ਭਾਵ, ਆਤਮਕ ਮੌਤ ਪੈਦਾ ਕਰਦਾ ਹੈ) ਇਹ ਥੋੜੇ ਦਿਨ ਹੀ ਸੁਆਦਲਾ ਲੱਗਦਾ ਹੈ, ਫਿਰ ਇਹ ਦੁਖਦਾਈ ਬਣ ਜਾਂਦਾ ਹੈ। ਜਿਸ ਵਿਚ ਤੂੰ ਇਤਨਾ ਮਸਤ ਹੈਂ ਇਹ ਆਖ਼ਰ ਦੁੱਖਦਾਈ ਹੋ ਜਾਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਬਹੁਤ ਦੁੱਖ ਦੇਂਦਾ ਹੈ। (ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇਂ ਬਿਜਲੀ ਲਿਸ਼ਕ ਮਾਰਦੀ ਹੈ।
ਪਰਮਾਤਮਾ (ਦੇ ਨਾਮ) ਤੋਂ ਬਿਨਾ ਹੋਰ ਕੋਈ (ਸਦਾ ਨਾਲ ਨਿਭਣ ਵਾਲਾ) ਰਾਖਾ ਨਹੀਂ (ਹੇ ਹਰਨ ਵਾਂਗ ਚੁੰਗੀਆਂ ਮਾਰਨ ਵਾਲੇ ਮਨ!) ਉਸ ਨੂੰ ਤੂੰ ਭੁਲਾਈ ਬੈਠਾ ਹੈਂ। ਨਾਨਕ ਆਖਦਾ ਹੈ– ਹੇ ਕਾਲੇ ਹਰਨ! ਹੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ (ਇਸ ਜਗਤ-ਫੁਲਵਾੜੀ ਵਿਚ ਮਸਤ ਹੋ ਕੇ) ਤੂੰ ਆਪਣੀ ਆਤਮਕ ਮੌਤ ਸਹੇੜ ਲਏਂਗਾ।1।
ਹੇ (ਹਰੇਕ) ਫੁੱਲ ਉੱਤੇ ਉੱਡਣ ਵਾਲੇ ਭੌਰੇ (ਮਨ!) (ਫੁੱਲ ਫੁੱਲ ਦੀ ਸੁਗੰਧੀ ਲੈਂਦੇ ਫਿਰਨ ਵਿਚੋਂ) ਬੜਾ ਭਾਰੀ ਦੁੱਖ ਨਿਕਲਦਾ ਹੈ। ਮੈਂ ਆਪਣੇ ਗੁਰੂ ਪਾਸੋਂ ਪੁੱਛਿਆ ਹੈ ਜੇਹੜਾ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ। (ਹੇ ਭੌਰੇ ਮਨ! ਤੇਰੀ ਇਹ ਹਾਲਤ) ਵਿਚਾਰ ਕੇ ਮੈਂ ਗੁਰੂ ਤੋਂ ਪੁੱਛਿਆ ਹੈ ਕਿ ਇਹ ਮਨ-ਭੌਰਾ ਤਾਂ ਵੇਲਾਂ ਫੁੱਲਾਂ ਉਤੇ (ਦੁਨੀਆ ਦੇ ਸੁੰਦਰ ਪਦਾਰਥਾਂ ਦੇ ਰਸਾਂ ਵਿਚ) ਮਸਤ ਹੋ ਰਿਹਾ ਹੈ (ਇਸ ਦਾ ਕੀਹ ਬਣੇਗਾ? ਮੈਨੂੰ ਗੁਰੂ ਨੇ ਮਤਿ ਦਿੱਤੀ ਹੈ ਕਿ) ਜਦੋਂ ਜ਼ਿੰਦਗੀ ਦੀ ਰਾਤ ਮੁੱਕ ਜਾਂਦੀ ਹੈ (ਜਦੋਂ ਦਿਨ ਚੜ੍ਹ ਪੈਂਦਾ ਹੈ) ਇਹ ਸਰੀਰ ਢਹਿ ਢੇਰੀ ਹੋ ਜਾਂਦਾ ਹੈ (ਵਿਕਾਰਾਂ ਵਿਚ ਫਸੇ ਰਹਿਣ ਕਰਕੇ ਜੀਵ ਇਉਂ ਦੁਖੀ ਹੁੰਦਾ ਹੈਂ ਜਿਵੇਂ) ਤੇਲ ਤਾਉੜੀ ਵਿਚ ਪਾ ਕੇ ਡਾਇਆ ਜਾਂਦਾ ਹੈ।
ਹੇ (ਦੁਨੀਆ ਦੇ ਪਦਾਰਥਾਂ ਵਿਚ ਮਸਤ ਹੋਏ) ਭੂਤ! ਸਤਿਗੁਰੂ ਦੇ ਸ਼ਬਦ ਤੋਂ ਖੁੰਝ ਕੇ ਤੂੰ ਜਮਰਾਜ ਦੇ ਰਸਤੇ ਵਿਚ ਬੱਝਾ ਹੋਇਆ ਚੋਟਾਂ ਖਾਵੇਂਗਾ।
ਨਾਨਕ ਆਖਦਾ ਹੈ– ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ ਭੌਰੇ (ਵਾਂਗ ਫੁੱਲਾਂ ਦੇ ਮਸਤ ਹੋਏ ਮਨ!) ਆਤਮਕ ਮੌਤ ਸਹੇੜ ਲਏਂਗਾ।2।
ONE UNIVERSAL CREATOR GOD. BY THE GRACE OF THE TRUE GURU:
AASAA, FIRST MEHL, CHHANT, THIRD HOUSE:
Listen, O black deer: why are you so attached to the orchard of passion? The fruit of sin is sweet for only a few days, and then it grows hot and bitter. That fruit which intoxicated you has now become bitter and painful, without the Naam. It is temporary, like the waves on the sea, and the flash of lightning. Without the Lord, there is no other protector, but you have forgotten Him. Nanak speaks the Truth. Reflect upon it, O mind; you shall die, O black deer. || 1 || O bumble bee, you wander among the flowers, but terrible pain awaits you. I have asked my Guru for true understanding. I have asked my True Guru for understanding about the bumble bee, who is so involved with the flowers of the garden. When the sun rises, the body will fall, and it will be cooked in hot oil. You shall be bound and beaten on the road of Death, without the Word of the Shabad, O madman. Nanak speaks the Truth. Reflect upon it, O mind; you shall die, O bumble bee. || 2 || O my stranger soul, why do you fall into entanglements? The True Lord abides within your mind; why are you trapped by the noose of Death? The fish leaves the water with tearful eyes, when the fisherman casts his net. The love of Maya is sweet to the world, but in the end, this delusion is dispelled. So perform devotional worship, link your consciousness to the Lord, and dispel anxiety from your mind. Nanak speaks the Truth; focus your consciousness on the Lord, O my stranger soul. || 3 || The rivers and streams which separate may sometime be united again. In age after age, that which is sweet, is full of poison; how rare is the Yogi who understands this. That rare person who centers his consciousness on the True Guru, knows intuitively and realizes the Lord. Without the Naam, the Name of the Lord, the thoughtless fools wander in doubt, and are ruined. Those whose hearts are not touched by devotional worship and the Name of the True Lord, shall weep and wail loudly in the end. Nanak speaks the Truth; through the True Word of the Shabad, those long separated from the Lord, are united once again. || 4 || 1 || 5 ||
Understanding the Wisdom
This profound composition is from the Guru Granth Sahib (the holy scripture of Sikhism), authored by Guru Arjan Dev Ji (the fifth Sikh Guru, though writing under the spiritual lineage name "Nanak").
It delivers a timeless, sobering reality check about the human condition, the illusion of the material world (Maya), and what truly matters at the end of life's journey.
Key Themes Broken Down
Core Takeaway
This text isn't asking you to abandon the world or live in poverty. Instead, it is an invitation to shift your perspective. It serves as a gentle but firm reminder to stop anchoring your identity and happiness to things that have an expiration date—like wealth, status, or looks—and instead cultivate inner peace, humility, and spiritual wealth.
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।
ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।
ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।
Shalok : Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||
The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩।ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪।ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫।ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭।ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।DHANAASAREE, FIRST MEHL:That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the L
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧।ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ।ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨।ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ। ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ।੩।ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ। ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ।੪।੩।੬।BIHAAGRAA, FIFTH MEHL:The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me — bless me with
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨।ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ।(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩।ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) ।ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦ
From the publisher's feed

3 Listeners

0 Listeners

0 Listeners