Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
    ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।SHALOKHe grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3
    6 min
  • ਬਿਲਾਵਲੁ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥

    ਬਿਲਾਵਲੁ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿਬਿਦਾਰੇ ॥੪॥੧॥ 

    O brother! The attachment to Maya makes (the living beings) forget the feet of the Lord (in the mind), does not give attention (to the feet of God). O Lord! You yourself are the giver of spiritual life to the world. For those who become my servants, you remove all the sorrows (born of attachment).

    O brother! If the creation of this body makes the union of the Lord with the enemy in this birth, then the body is cursed, (nose, ears, thoughts, etc.) including the family is cursed. (Everything of man) eating is cursed, sleeping (comfort) is cursed, the inner pleasure of the body is cursed. (O brother! This is a phallus for peace in the body of the Lord) if this phallus goes (from hand to hand), it changes hands and hands. It automatically loses its precious life.

    O Lord! You are the abode of mercy, the owner of mercy, you yourself are the giver (of the love of your own feet), nothing interferes with the joy of the beings (who create you). By your own command, some beings are freed from the attachment of Maya, some beings are kept in attachment - a lamenting Gurmukh understands this by saying. In whose presence the Guru has escaped from the attachment of Maya, but in the poor who follow their own mind, attachment has been kindled.

    From whom that mind works in the one Lord, he distances him from attachment, that Lord is constantly inspired. This deep spiritual state of stopping memories cannot be created. The Lord who remains still Himself makes one's life beautiful. But the Maharaja who is lost in the wanderings of Maya, those people are called Manmukh (they find their ends in the ocean of Maya's attachment) and cannot reach the other side and cannot cross over.

    (But what is the condition of the living beings?) He condemns the Lord's mercy, he receives the Guru's word. In this, there is production. (In this way) the Lord's servants, having crossed over the ocean of attachment (even though they are kept in Maya), are at peace. O Nanak! He knows the fate of his decision, (from within himself) he puts an end to the spiritual vision.

    Note: M: This is the word of the collection of suffering. See the previous figure.

    11 min
  • Aatmik Anand
    Starting from Today program Aatmik Anand in which you may participate sending messages or sponsor the show.
    1 min
  • SUKHMANI SAHIB
    This is the holy scripture recitation which is the Gurbani of the Fifth Master Guru Arjun Dev ji of the Sikh religion
    1 hr 29 min
  • JAPUJI SAHIB
    Japuji sahib recitation.the morning essential meditation Part of DAILY Nitnem of Sikhs around the world if any others will recite listen carefully with devotion will be blessed by Guru Sahib to enjoy the pure life.
    23 min
  • Sukhmani Sahib Recite

    ਗਉੜੀ ਸੁਖਮਨੀ ਮਃ ੫ ॥

    ਇਸ ਬਾਣੀ ਦਾ ਨਾਮ ਹੈ 'ਸੁਖਮਨੀ' ਅਤੇ ਇਹ ਗਉੜੀ ਰਾਗ ਵਿਚ ਦਰਜ ਹੈ। ਇਸ ਦੇ ਉਚਾਰਨ ਵਾਲੇ ਗੁਰੂ ਅਰਜਨੁ ਸਾਹਿਬ ਜੀ ਹਨ। 

    ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥

    ਅਰਥ:  (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।1। 

    ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯ੍ਯਰ ॥ ਕੀਨੇ ਰਾਮ ਨਾਮ ਇਕ ਆਖ੍ਯ੍ਯਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥ {ਪੰਨਾ

    ਅਰਥ:  ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ; (ਇਸ ਤਰ੍ਹਾਂ) ਸਰੀਰ ਵਿਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ। 

    ਜਿਸ ਇਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ) ਸਿਮਰਾਂ। 

    ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ। 

    ਜਿਸ (ਮਨੁੱਖ) ਦੇ ਜੀ ਵਿਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ। 

    (ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ, ਉਹਨਾਂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ।1। 

    ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥

    ਅਰਥ:  ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। 

    ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥

    ਅਰਥ:  ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। 

    ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। 

    ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। 

    ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ) ; (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ, ਉਸ ਨੂੰ) ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ) ।2। 

    ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥

    2 hr 8 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

      ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    4 min
  • ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

    ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {

    16 min
  • ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

    ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

    ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

    ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

    ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

    ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

    ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ 

    ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

    ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

    ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

    ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

    ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।|

    13 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners