
Sign up to save your podcasts
Or


ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।ਰਹਾਉ।ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।SORATH, FIFTH MEHL:The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ
ਸੂਹੀ ਮਹਲਾ ੧ ਘਰੁ ੯
ੴ ਸਤਿਗੁਰ ਪ੍ਰਸਾਦਿ ॥
ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥
ਮੰਗਲਵਾਰ, ੩੧ ਹਾੜ (ਸੰਮਤ ੫੫੭ ਨਾਨਕਸ਼ਾਹੀ)
(ਅੰਗ : ੭੫੧)
ਪੰਜਾਬੀ ਵਿਆਖਿਆ
(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ । ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ । ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ।੧। ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ । (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ।੧।ਰਹਾਉ। ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ । ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ । ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ ।੨। (ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ ।੩। (ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ । (ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤਿ੍ਰਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।੪। (ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ, ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ । ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ ।੫।
From the publisher's feed

3 Listeners

0 Listeners

0 Listeners