
Sign up to save your podcasts
Or


ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨ੍ਹ੍ਹਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨ੍ਹ੍ਹਿ ॥੨॥
ਅਰਥ: ਹੇ ਨਾਨਕ! ਮੂਰਖ ਮਨੁੱਖ ਹੀ ਪਰਮਾਤਮਾ ਦਾ ਨਾਮ ਜਪਦੇ ਸੰਤ ਜਨਾਂ ਉਤੇ ਤੀਰ ਚਲਾਂਦੇ ਹਨ। ਪਰ ਉਹ ਸੰਤ ਜਨ ਤਾਂ ਪਰਮਾਤਮਾ ਵਿਚ ਸੁਰਤਿ ਜੋੜ ਕੇ ਬਚ ਨਿਕਲਦੇ ਹਨ; ਜਿਸ (ਮੂਰਖ) ਨੇ (ਤੀਰ) ਚਲਾਇਆ ਹੁੰਦਾ ਹੈ, ਉਸ ਨੂੰ ਹੀ ਪਰਤ ਕੇ ਮੌਤ ਆਉਂਦੀ ਹੈ (ਭਾਵ, ਸੰਤ ਨਾਲ ਵੈਰ ਕਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ) ।1।
ਮ: 4। (ਹੇ ਭਾਈ! ਉਹੀ ਬੰਦੇ ਹਰ ਥਾਂ) ਪਰਮਾਤਮਾ ਦਾ ਨਾਮ ਵੇਖਦੇ ਹਨ, ਜਿਨ੍ਹਾਂ ਦੀਆਂ ਅੱਖਾਂ ਨੂੰ ਪਰੇਮ ਨੇ ਖਿੱਚ ਪਾਈ ਹੁੰਦੀ ਹੈ। ਪਰ, ਹੇ ਨਾਨਕ! ਜਿਹੜੇ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਨੂੰ ਵੇਖਦੇ ਹਨ ਉਹ ਪ੍ਰਭੂ ਦੀ ਹਜ਼ੂਰੀ ਵਿਚੋਂ ਰੱਦੇ ਜਾਂਦੇ ਹਨ।2।
ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥
ਅਰਥ: (ਹੇ ਭਾਈ!) ਉਹ ਬੇਅੰਤ (ਪਰਮਾਤਮਾ) ਹੀ ਜਲ ਵਿਚ ਧਰਤੀ ਵਿਚ ਅਕਾਸ਼ ਵਿਚ (ਹਰ ਥਾਂ) ਵਿਆਪਕ ਹੈ, ਉਹ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ। (ਹੇ ਭਾਈ! ਸਦਾ ਨਾਲ ਨਿਭਣ ਵਾਲਾ) ਮਾਂ ਪਿਉ ਪੁੱਤਰ ਭਰਾ ਮਿੱਤਰ ਉਸ (ਪਰਮਾਤਮਾ) ਤੋਂ ਬਿਨਾ ਹੋਰ ਕੋਈ ਨਹੀਂ ਹੈ। ਹੇ ਸੰਤ ਜਨੋਂ! ਕੋਈ ਧਿਰ ਭੀ ਜਪ ਕੇ ਵੇਖ ਲਵੋ (ਜਿਹੜਾ ਭੀ ਜਪਦਾ ਹੈ ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਉਹ ਪਰਮਾਤਮਾ) ਹਰੇਕ ਸਰੀਰ ਵਿਚ (ਸਭ ਦੇ) ਅੰਦਰ ਵਿਆਪਕ ਹੈ। ਹੇ ਭਾਈ! ਸਾਰੇ ਉਸ ਗੋਪਾਲ ਪ੍ਰਭੂ ਦੇ ਗੁਣ ਚੇਤੇ ਕਰਦੇ ਰਹੋ, ਉਹ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਪਰਤੱਖ (ਵੱਸਦਾ ਦਿੱਸ ਰਿਹਾ) ਹੈ।13।
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।
ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।
ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।l
SORAT’H, FIFTH MEHL:
I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
From the publisher's feed

3 Listeners

0 Listeners

0 Listeners