
Sign up to save your podcasts
Or


ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧।(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ।੨।੨੬।੧੧੨।BILAAVAL, FIFTH MEHL:Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. || 1 || Pause || All beings belong to Him — He makes them happy. He is the true power of His humble devotees. He Himself saves and protects His slaves, who believe in their Creator, the Destroyer of fear. || 1 || I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. || 2 || 26 || 112 ||b
ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥
ਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੪੯੫)
ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕੋ੍ਰੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ।੧।ਰਹਾਉ।ਹੇ ਭਾਈ! ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ।੨।ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ ।੩।ਹੇ ਨਾਨਕ! (ਆਖ—) ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੪।੧।੨।
English Translation:
GUJRI, FIFTH MEHL, CHAU-PADAS, SECOND HOUSE:
ONE UNIVERSAL CREATOR GOD. BY THE GRACE OF THE TRUE GURU:
They perform the four rituals and six religious rites; the world is engrossed in these. They are not cleansed of the filth of their ego within; without the Guru, they lose the game of life. || 1 || O my Lord and Master, please, grant Your Grace and preserve me. Out of millions, hardly anyone is a servant of the Lord. All the others are mere traders. || 1 || Pause || I have searched all the Shaastras, the Vedas and the Simritees, and they all affirm one thing: without the Guru, no one obtains liberation; see, and reflect upon this in your mind. || 2 || Even if one takes cleansing baths at the sixty-eight sacred shrines of pilgrimage, and wanders over the whole planet, and performs all the rituals of purification day and night, still, without the True Guru, there is only darkness. || 3 || Roaming and wandering around, I have travelled over the whole world, and now, I have arrived at the Lord’s Door. The Lord has eliminated my evil-mindedness, and enlightened my intellect; O servant Nanak, the Gurmukhs are saved. || 4 || 1 || 2 ||
Tuesday, 10th Poh (Samvat 556 Nanakshahi)
(Page: 495)
ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ।ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧।ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫।BILAAVAL, FIFTH MEHL:He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. || 1 || Pause || Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. || 1 || I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious granduer of our Lord and Master. || 2 || 5 || 85 ||
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ।
ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ।
ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।
ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥
ਅਰਥ: ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ।
ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ। ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ।
ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ, ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ।
ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ। ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ।2।
ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
SHALOK, FIFTH MEHL:
The Bani of the Guru’s Word is Ambrosial Nectar; its taste is sweet. The Name of the Lord is Ambrosial Nectar. Meditate in remembrance on the Lord in your mind, body and heart; twenty-four hours a day, sing His Glorious Praises. Listen to these Teachings, O Sikhs of the Guru. This is the true purpose of life. This priceless human life will be made fruitful; embrace love for the Lord in your mind. Celestial peace and absolute bliss come when one meditates on God — suffering is dispelled. O Nanak, chanting the Naam, the Name of the Lord, peace wells up, and one obtains a place in the Court of the Lord. || 1 || FIFTH MEHL: O Nanak, meditate on the Naam, the Name of the Lord; this is the Teaching imparted by the Perfect Guru. In the Lord’s Will, they practice meditation, austerity and self-discipline; in the Lord’s Will, they are released. In the Lord’s Will, they are made to wander in reincarnation; in the Lord’s Will, they are forgiven. In the Lord’s Will, pain and pleasure are experienced; in the Lord’s Will, actions are performed. In the Lord’s Will, clay is fashioned into form; in the Lord’s Will, His Light is infused into it. In the Lord’s Will, enjoyments are enjoyed; in the Lord’s Will, these enjoyments are denied. In the Lord’s Will, they are incarnated in heaven and hell; in the Lord’s Will, they fall to the ground. In the Lord’s Will, they are committed to His devotional worship and Praise; O Nanak, how rare are these! || 2 || PAUREE: Hearing, hearing of the glorious greatness of the True Name, I live. Even ignorant beasts and goblins can be saved, in an instant. Day and night, chant the Name, forever and ever.
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
SORAT’H, FIFTH MEHL, THIRD HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
DHANAASAREE, FIFTH MEHL, SIXTH HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:
Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with mme, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || Second Pause || 1 || 3 ||
From the publisher's feed

3 Listeners

0 Listeners

0 Listeners