
Sign up to save your podcasts
Or


ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।lSORAT’H, FIFTH MEHL:I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll Brought to you by @ Gs jhampur ---------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।SHALOK THIRD MEHL:Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||
ਟੋਡੀ ਬਾਣੀ ਭਗਤਾਂ ਕੀ
ੴ ਸਤਿਗੁਰ ਪ੍ਰਸਾਦਿ ॥
ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
ਪੰਜਾਬੀ ਵਿਆਖਿਆ
ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧।
English Translation
TODEE, THE WORD OF THE DEVOTEES:
ONE UNIVERSAL CREATOR GOD. BY THE GRACE OF THE TRUE GURU:
Some say that He is near, and others say that He is far away. We might just as well say that the fish climbs out of the water, up the tree. || 1 || Why do you speak such nonsense? One who has found the Lord, keeps quiet about it. || 1 || Pause || Those who become Pandits, religious scholars, recite the Vedas, but foolish Naam Dayv knows only the Lord. || 2 || 1 ||
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
SORAT’H, FIFTH MEHL, THIRD HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
From the publisher's feed

3 Listeners

0 Listeners

0 Listeners