Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ

      ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    4 min
  • ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥

    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 

    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

    ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

    ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

    ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

    ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

    ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

    ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

    ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 

    ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।

    ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। 



    15 min
  • ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥

    ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥

    ਸਲੋਕੁ ਮਃ ੩ ॥

    ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥


    ਪੰਜਾਬੀ ਵਿਆਖਿਆ

    ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ, ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ । (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ, (ਭਾਵ), ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ ।ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ ।ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ । ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ ।੧।ਹੇ ਚੁਹਚੁਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ ਵਿਚਾਰੀਏ! ਖਸਮ-ਪ੍ਰਭੂ ਨੂੰ ਸਦਾ ਚੇਤੇ ਰੱਖ । ਹੇ ਨਾਨਕ! (ਆਖ ਕਿ ਇਸ ਤਰ੍ਹਾਂ) ਤੂੰ ਆਪਣਾ ਜੀਵਨ ਸਵਾਰ ਲਏਂਗੀ, ਤੇਰੀ ਕੁਲ ਭੀ ਤੇਰੇ ਨਾਲ ਮੁਕਤ ਹੋ ਜਾਇਗੀ ।੨।ਆਕਾਸ਼ ਤੇ ਪਾਤਾਲ ਦੇ ਵਿਚਲਾ ਸਾਰਾ ਜਗਤ-ਰੂਪ ਤਖ਼ਤ ਪ੍ਰਭੂ ਨੇ ਹੀ ਬਣਾਇਆ ਹੈ, ਉਸ ਨੇ ਆਪਣੇ ਹੁਕਮ ਵਿਚ ਹੀ ਧਰਤੀ ਜੀਵਾਂ ਦੇ ਧਰਮ ਕਮਾਣ ਲਈ ਥਾਂ ਬਣਾਈ ਹੈ ।ਹੇ ਦੀਨਾਂ ਤੇ ਦਇਆ ਕਰਨ ਵਾਲੇ ਸਦਾ ਕਾਇਮ ਰਹਿਣ ਵਾਲੇ! ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ । (ਹੇ ਪ੍ਰਭੂ!) ਤੇਰਾ ਹੁਕਮ ਅਨੋਖਾ ਹੈ (ਭਾਵ, ਕੋਈ ਇਸ ਨੂੰ ਮੋੜ ਨਹੀਂ ਸਕਦਾ) ਤੂੰ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈਂ, ਹਰ ਥਾਂ ਤੂੰ ਖ਼ੁਦ ਆਪ ਮੌਜੂਦ ਹੈਂ ਤੇ ਤੂੰ ਆਪ ਹੀ ਜੀਵਾਂ ਦੀ ਪਾਲਣਾ ਕਰਦਾ ਹੈਂ ।੧।


    English Translation

    ONE UNIVERSAL CREATOR GOD. BY THE GRACE OF THE TRUE GURU: VAAR OF SOOHEE, WITH SHALOKS OF THE THIRD MEHL:

    SHALOK, THIRD MEHL:

    In her red robes, the discarded bride goes out, seeking enjoyment with another’s husband. She leaves the husband of her own home, enticed by her love of duality. She finds it sweet, and eats it up; her excessive sensuality only makes her disease worse. She forsakes the Lord, her sublime Husband, and then later, she suffers the pain of separation from Him. But she who becomes Gurmukh, turns away from corruption and adorns herself, attuned to the Love of the Lord. She enjoys her celestial Husband Lord, and enshrines the Lord’s Name within her heart. She is humble and obedient; she is His virtuous bride forever; the Creator unites her with Himself. O Nanak, she who has obtained the True Lord as her husband, is a happy soul-bride forever. || 1 || THIRD MEHL: O meek, red-robed bride, keep your Husband Lord always in your thoughts. O Nanak, your life shall be embellished, and your generations shall be saved along with you. || 2 || PAUREE: He Himself established His throne, in the Akaashic ethers and the nether worlds. By the Hukam of His Command, He created the earth, the true home of Dharma. He Himself created and destroys; He is the True Lord, merciful to the meek. You give sustenance to all; how wonderful and unique is the Hukam of Your Command! You Yourself are permeating and pervading; You Yourself are the Cherisher. || 1 ||

    10 min
  • ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

    ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।  SHALOK THIRD MEHL:  Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || 

    4 min
  • ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 


    ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।


    ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।


    ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।


    DHANAASAREE, FIFTH MEHL:


    One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

    4 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥

      ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    4 min
  • ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

    ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।  DHANAASAREE, FOURTH MEHL:  The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || 

    8 min
  • ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥

       ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ 

    ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

    (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।

    ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

    ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।

    ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।

    SORAT’H, FIFTH MEHL:

    As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||

    6 min
  • ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

    ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

    ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।

    (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।

    (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।

    (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।

    (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।

    ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।


    SORAT’H, FIRST MEHL:

    The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

    9 min
  • ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥

    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

    ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ 

    ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) ।(ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।

    ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।

    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

    ONE UNIVERSAL CREATOR GOD. BY THE GRACE OF THE TRUE GURU:

    In the month of Jayt’h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God’s Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt’h, the playful Husband Lord meets her, upon whose forehead such good destiny is recorded. || 4 ||

    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners