
Sign up to save your podcasts
Or


ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
TODEE, FIFTH MEHL: My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||
This Shabad by Guru Arjan Dev Ji (in Raag Todee) reflects on the traps of ego and worldly attachments while highlighting the path to spiritual liberation.
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ Iਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ Guru Nanak Sahib uses the central metaphor of a soul-bride (kaaman) and her garments to explain spiritual transformation, divine love, and union with the Creator.
Core Message Human life stained by greed cannot unite with the Divine. Spiritual transformation requires surrendering to God's Grace, immersing oneself in the Divine Name, and seeking the company of the humble.ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।TILANG, FIRST MEHL, THIRD HOUSE:ONE UNIVERSAL CREATOR GOD. BY THE GRACE OF THE TRUE GURU:This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. || 4 || 1 || 3 ||
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ॥੪॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
Core Theme This composition by Guru Ram Das Ji (Dhanasari Chhant, Fourth Mehl) emphasizes that spiritual enlightenment, true devotion, and liberation from worldly attachment are achieved through Divine Grace (Kripa) and the guidance of the True Guru (Satguru).
Key Takeaways
Would you like a deeper analysis of any specific stanza or a detailed breakdown of the Gurmukhi terms used in this hymn?
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥
ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥
ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥
ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥
ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥
This composition by Guru Ram Das Ji in Raag Soohi (Ashtpadi, Fourth House) expresses intense spiritual longing, complete surrender to the Divine, and deep devotion to the Guru.
Core Themes & Key Insights
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ This Shabad by Guru Nanak Dev Ji (in Raag Tilang) uses the metaphor of a bride (Soul-Bride) and her groom (the Divine) to explain spiritual liberation and union with God.
Core Spiritual Themes
Summary of Stanzas
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
This Shabad composed by Guru Arjan Dev Ji in Raga Dhanasaree emphasizes that true emotional stability, spiritual peace, and divine union are achieved solely through complete self-surrender to God and the wisdom of the Guru, rather than human self-effort.
Key Themes & Core Message
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ This Shabad by Guru Nanak Dev Ji (in Raag Tilang) uses the metaphor of a bride (Soul-Bride) and her groom (the Divine) to explain spiritual liberation and union with God.
Core Spiritual Themes
Summary of Stanzas
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
Core Theme This Shabad, composed by Guru Tegh Bahadur Sahib Ji in Rag Jaitsri, centers on human helplessness, the agony of existential fear, and total surrender to the Divine. It highlights how outward rituals and worldly pursuits fail to bring peace, emphasizing that true liberation from the fear of death lies in discovering God within one's own heart.
Key Teachings
ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।
ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।
ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।
ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।
JAITSREE, NINTH MEHL:
O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
Core Message This Shabad by Guru Arjan Dev Ji (in Raga Sorath) is a humble prayer of deep devotion, confession, and total surrender to the Divine. It emphasizes God’s omniscience, forgiveness, and the ultimate spiritual freedom gained by taking refuge in Him.
Key Themes & Breakdown
ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫। SORAT’H, FIFTH MEHL: Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35||
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
This hymn (Shabad) by Guru Tegh Bahadur Sahib, written in Raag Sorath, emphasizes the supreme liberating power of seeking God’s refuge and meditating on the Divine Name (Naam).
Key Themes & Message
ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।
ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।
ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।
SORAT’H, NINTH MEHL:
O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||
From the publisher's feed

3 Listeners

0 Listeners

0 Listeners