Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

    ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 

    ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

    ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ।ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

    ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

    ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

    RAAG DHANAASAREE, THIRD MEHL, FOURTH HOUSE:

    ONE UNIVERSAL CREATOR GOD. BY THE GRACE OF THE TRUE GURU:

    I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

    6 min
  • ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥

    ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ 

    ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।

    (ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧।

    ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।

    ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩।

    ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।

    RAAMKALEE, FIFTH MEHL:

    Sing the Kirtan of the Lord’s Praises, and the Beej Mantra, the Seed Mantra. Even the homeless find a home in the world hereafter. Fall at the feet of the Perfect Guru; you have slept for so many incarnations — wake up! || 1 || Chant the Chant of the Lord’s Name, Har, Har. By Guru’s Grace, it shall be enshrined within your heart, and you shall cross over the terrifying world-ocean. || 1 || Pause || Meditate on the eternal treasure of the Naam, the Name of the Lord, O mind, and then, the screen of Maya shall be torn away. Drink in the Ambrosial Nectar of the Guru’s Shabad, and then your soul shall be rendered immaculate and pure. || 2 || Searching, searching, searching, I have realized that without devotional worship of the Lord, no one is saved. So vibrate, and meditate on that Lord in the Saadh Sangat, the Company of the Holy; your mind and body shall be imbued with love for the Lord. || 3 || Renounce all your cleverness and trickery. O mind, without the Lord’s Name, there is no place of rest. The Lord of the Universe, the Lord of the World, has taken pity on me. Nanak seeks the protection and support of the Lord, Har, Har. || 4 || 16 || 27 ||

    7 min
  • ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥


    ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

    ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।

    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।

    ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।

    ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇਜਾਂਦੇ।੩।

    (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

    ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।

    ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

    SOOHEE, FIRST MEHL, SIXTH HOUSE:

    ONE UNIVERSAL CREATOR GOD. BY THE GRACE OF THE TRUE GURU:

    Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

    9 min
  • ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

    ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

    ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ।

    ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧।

    ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।

    ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ।੩।

    ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ।੪।੧੯।੪੯।

    O brother! Those whom (my mind) meets are filled with bliss, those who give (me) the gift of spiritual life, they (saints) are my (real) friends, I (desire) the dust of their feet. .रहाउ।

    O brother! At the feet of those Sant Jan, all sins are destroyed, peace is created in the mind from the intense heat of vices. Those human beings (of vices and sins) who are languishing in the deep dark well, are taken out (of that well) by giving them (those Sant Jan own) hands.

    O brother! In this human birth (when a human being gets a Sant Jan), the inscription written on his forehead from a very previous birth is revealed. Living in the Sangat of Prabhu's Sevak-Jan (all the hopes of that human being are fulfilled).

    O brother! The name of the Lord prevails in the mind of the man on whom the all-powerful Guru has shown mercy, all the fears (of him) that frighten the whole world vanish (because by the grace of the Guru) give him happiness. Location (Sadh-sang) is found.

    O original Lord of the world! O Lord, Master of all powers! O inaccessible God! O Infinite God! Thou art Nanak's refuge, Thou art Nanak's support (I have also met Nanak, Guru, Sant Jan).

    7 min
  • ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥

     Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

    The daily Hukamnama sahib from Sri Darbar Sahib Amritsar including Punjabi and English translation audio

    ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ 

    ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।

    ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

    ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।

    ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

    SORAT’H, NINTH MEHL:

    In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||


    6 min
  • ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

    ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।  DHANAASAREE, DEVOTEE RAVI DAAS JEE:  ONE UNIVERSAL CREATOR GOD. BY THE GRACE OF THE TRUE GURU:  There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||  

    6 min
  • ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

      ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

    ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

    ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

    ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

    (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

    (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

    DHANAASAREE, FIFTH MEHL:

    Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

    7 min
  • ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

    ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥


    ਧਨਾਸਰੀ ਮਹਲਾ ੫॥

    (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜਜਾਈਦਾ ਹੈ ।੪।੧੦।

    DHANAASAREE, FIFTH MEHL:

    I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to Gods Mind. Chanting the Naam, all thirst and desire is satisfied; Nanak is satisfied and fulfilled. || 4 || 10 ||

    7 min
  • ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥

     

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥

    ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ 

    ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।


    ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।


    ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।


    ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।


    ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।


    Meaning: O mind! You have not worshipped the Lord in the form of light, you have not been able to do even one thing (which was fit to be done). 1. Rahau.


    Those wise men who, after listening to all the teachings of the Vedas and Puranas, had hope in ritualistic practices (hoping that life would be restored through ritualistic practices), all remained immersed in (spiritual) death. Even the learned men rose up and left without their hopes being fulfilled (renouncing the world). 1.


    Many people went to the forests and became ascetics, did penance, and lived by eating carrots and radishes; Yogis, ritualistic practitioners, yogis who claim to be 'unseen', and monks - all these are recorded in the account of the accumulation of wealth (i.e., their means cannot save them from the fear of death). 2.


    A person who has put on (religious symbols) chakras etc. on his body, but love and devotion has not arisen in his heart, who sings ragas and raginis but has become a mere hypocrite, such a person does not receive anything from God. 3.


    The fear of time is upon the whole world, the deluded wise are also written in the same account (they are also in the fear of death). O Kabir! Say - those people who have understood the practice of love and devotion have become free (from the fear of death). 4.3.

    8 min
  • ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥

     ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 || 

    9 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners