
Sign up to save your podcasts
Or


ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।
(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।
ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।
ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।
SORAT�H, FIFTH MEHL:
When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।
ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।
(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।
ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।
RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||
ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥
GUJRI, FOURTH MEHL:
Be Merciful and attune my mind, so that I might meditate continually on the Lord�s Name, night and day. The Lord is all peace, all virtue and all wealth; remembering Him, all misery and hunger depart. || 1 || O my mind, the Lord�s Name is my companion and brother. Under Guru�s Instruction, I sing the Praises of the Lord�s Name; it shall be my help and support in the end, and it shall deliver me in the Court of the Lord. || 1 || Pause || You Yourself are the Giver, O God, Inner-knower, Searcher of hearts; by Your Grace, You have infused longing for You in my mind. My mind and body long for the Lord; God has fulfilled my longing. I have entered the Sanctuary of the True Guru. || 2 || Human birth is obtained through good actions; without the Name, it is cursed, totally cursed, and it passes away in vain. Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. || 3 || Those humble beings, who have entered the Sanctuary of the Lord God, Har, Har, are blessed with glory in the Court of the Lord, Har, Har. Blessed, blessed and congratulations, says God to His humble servant. O servant Nanak, He embraces him, and blends him with Himself. || 4 |
| ਗੁਜਰੀ, ਚੌਥਾ ਮਹਿਲ:
ਮਿਹਰਬਾਨ ਹੋ ਅਤੇ ਮੇਰੇ ਚਿੱਤ ਨੂੰ ਰੰਗਤ ਕਰ, ਤਾਂ ਜੋ ਮੈਂ ਦਿਨ ਰਾਤ ਪ੍ਰਭੂ ਦੇ ਨਾਮ ਦਾ ਸਿਮਰਨ ਕਰਾਂ। ਪ੍ਰਭੂ ਸਾਰੇ ਸ਼ਾਂਤੀ, ਸਾਰੀਆਂ ਨੇਕੀਅਤੇ ਸਾਰੀ ਦੌਲਤ ਹੈ; ਉਸ ਨੂੰ ਯਾਦ ਕਰਨ ਦੁਆਰਾ ਸਾਰੇ ਦੁੱਖ ਅਤੇ ਭੁੱਖ ਦੂਰ ਹੋ ਜਾਂਦੇ ਹਨ। || 1 || ਹੇ ਮੇਰੇ ਮਨ, ਸੁਆਮੀ ਦਾ ਨਾਮਮੇਰਾ ਸਾਥੀ ਅਤੇ ਭਰਾ ਹੈ। ਗੁਰਾਂ ਦੇ ਉਪਦੇਸ਼ ਅਧੀਨ, ਮੈਂ ਪ੍ਰਭੂ ਦੇ ਨਾਮ ਦਾ ਜੱਸ ਗਾਇਨ ਕਰਦਾ ਹਾਂ; ਇਹ ਅੰਤ ਵਿੱਚ ਮੇਰੀ ਸਹਾਇਤਾਅਤੇ ਆਸਰਾ ਹੋਵੇਗਾ, ਅਤੇ ਇਹ ਮੈਨੂੰ ਪ੍ਰਭੂ ਦੇ ਦਰਬਾਰ ਵਿੱਚ ਪੇਸ਼ ਕਰੇਗਾ। || 1 || ਵਿਰਾਮ || ਤੂੰ ਆਪ ਹੀ ਦਾਤਾਰ ਹੈਂ, ਹੇ ਹਰੀ, ਅੰਤਰਜਾਮੀ, ਦਿਲਾਂ ਦੀ ਖੋਜ ਕਰਨ ਵਾਲਾ; ਤੇਰੀ ਰਹਿਮਤ ਸਦਕਾ, ਤੂੰ ਮੇਰੇ ਚਿੱਤ ਅੰਦਰ ਤੇਰੇ ਲਈ ਤਾਂਘ ਪੈਦਾ ਕਰ ਦਿੱਤੀ ਹੈ। ਮੇਰਾਮਨ ਅਤੇ ਸਰੀਰ ਪ੍ਰਭੂ ਲਈ ਤਰਸਦਾ ਹੈ; ਰੱਬ ਨੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ। ਮੈਂ ਸੱਚੇ ਗੁਰਾਂ ਦੀ ਪਨਾਹ ਲਈ ਹੈ। || 2 || ਮਨੁੱਖਾਜਨਮ ਚੰਗੇ ਕਰਮਾਂ ਦੁਆਰਾ ਪ੍ਰਾਪਤ ਹੁੰਦਾ ਹੈ; ਨਾਮ ਦੇ ਬਾਝੋਂ, ਇਹ ਸਰਾਪਿਆ ਹੋਇਆ ਹੈ, ਪੂਰੀ ਤਰ੍ਹਾਂ ਸਰਾਪਿਆ ਹੋਇਆ ਹੈ, ਅਤੇਇਹ ਵਿਅਰਥ ਚਲਾ ਜਾਂਦਾ ਹੈ। ਪ੍ਰਭੂ ਦੇ ਨਾਮ ਦੇ ਬਾਝੋਂ ਮਨੁੱਖ ਨੂੰ ਉਸ ਦੇ ਸੁਆਦਲੇ ਖਾਣ ਲਈ ਦੁੱਖ ਹੀ ਮਿਲਦਾ ਹੈ। ਉਸ ਦਾ ਮੂੰਹਬੇਕਾਰ ਹੈ, ਅਤੇ ਉਸ ਦੇ ਚਿਹਰੇ ਉੱਤੇ ਵਾਰ-ਵਾਰ ਥੁੱਕਿਆ ਜਾਂਦਾ ਹੈ। || 3 || ਜਿਨ੍ਹਾਂ ਮਨੁੱਖਾਂ ਨੇ ਵਾਹਿਗੁਰੂ ਸੁਆਮੀ ਵਾਹਿਗੁਰੂ ਦੀਪਨਾਹ ਲਈ ਹੈ, ਉਹ ਵਾਹਿਗੁਰੂ ਵਾਹਿਗੁਰੂ ਦੇ ਦਰਬਾਰ ਅੰਦਰ ਵਡਿਆਈ ਪ੍ਰਾਪਤ ਕਰਦੇ ਹਨ। ਧੰਨ ਧੰਨ, ਮੁਬਾਰਕ ਅਤੇ ਮੁਬਾਰਕ, ਵਾਹਿਗੁਰੂ ਆਪਣੇ ਨਿਮਾਣੇ ਸੇਵਕ ਨੂੰ ਆਖਦਾ ਹੈ। ਹੇ ਦਾਸ ਨਾਨਕ, ਉਹ ਉਸ ਨੂੰ ਗਲਵੱਕੜੀ ਪਾ ਲੈਂਦਾ ਹੈ ਅਤੇ ਉਸ ਨੂੰ ਆਪਣੇ ਨਾਲਮਿਲਾ ਲੈਂਦਾ ਹੈ। || ੪|| ੪||
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41।
ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ਅਰਥ: ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ।
ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) । 42||
ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥
ਅਰਥ: (ਪ੍ਰਸ਼ਨ:) = (ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ? ਤੂੰ ਕਿਸ ਗੁਰੂ ਦਾ ਚੇਲਾ ਹੈਂ? ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?
ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ-) ਹੇ ਬਾਲਕ (ਨਾਨਕ!) ਸੁਣ, (ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ (ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ। 43।
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥
ਅਰਥ: (ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।
ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ। ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ।
ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ, (ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ। 44।
ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥
(ਪ੍ਰਸ਼ਨ:) ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ? ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ? ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ, ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ?
ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ? ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ (ਤੇ ਬਾਹਰ ਨਾਹ ਭਟਕੇ) ?। 45।
ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥ ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥
ਅਰਥ: (ਉੱਤਰ:) (ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਹ) ਮਨ ਵਿਚੋਂ ਖ਼ੁਦ-ਗ਼ਰਜ਼ੀ ਦੂਰ ਕਰਦਾ ਹੈ, ਵਿਤਕਰਾ ਮਿਟਾ ਦੇਂਦਾ ਹੈ, (ਸਭ ਨਾਲ) ਸਾਂਝ ਬਣਾਂਦਾ ਹੈ। (ਪਰ) ਜੋ ਮੂਰਖ ਮਨੁੱਖ ਮਨ ਦੇ ਪਿੱਛੇ ਤੁਰਦਾ ਹੈ ਉਹਦੇ ਲਈ ਜਗਤ ਕਰੜਾ ਹੈ (ਭਾਵ, ਜੀਵਨ ਦੁੱਖਾਂ ਦੀ ਖਾਣ ਹੈ) । ਇਹ (ਜਗਤ ਦਾ ਦੁਖਦਾਈ-ਪਣ ਰੂਪ) ਲੋਹਾ ਤਦੋਂ ਹੀ ਖਾਧਾ ਜਾ ਸਕਦਾ ਹੈ ਜੇ ਸਤਿਗੁਰੂ ਦਾ ਸ਼ਬਦ ਕਮਾਈਏ (ਭਾਵ, ਗੁਰੂ ਦੇ ਹੁਕਮ ਵਿਚ ਤੁਰੀਏ) । (ਬੱਸ! ਇਹ ਹੈ ਮੋਮ ਦੇ ਦੰਦਾਂ ਨਾਲ ਲੋਹੇ ਨੂੰ ਚੱਬਣਾ) । ਹੇ ਨਾਨਕ! ਜੋ ਮਨੁੱਖ (ਆਪਣੇ) ਅੰਦਰ ਤੇ ਬਾਹਰ (ਸਾਰੇ ਜਗਤ ਵਿਚ) ਇਕ ਪ੍ਰਭੂ ਨੂੰ (ਮੌਜੂਦ) ਸਮਝਦਾ ਹੈ ਉਸ ਦੀ ਤ੍ਰਿਸ਼ਨਾ ਦੀ ਅੱਗ ਸਤਿਗੁਰੂ ਦੀ ਰਜ਼ਾ ਵਿਚ ਤੁਰਿਆਂ ਮਿਟ ਜਾਂਦੀ ਹੈ। 46।
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।
ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।
ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।
ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।
ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥
ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।
ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।
ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।
SORAT’H, THIRD MEHL, DU-TUKAS:
He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ।
ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?।੧।
ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨।
ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਮੈਂ ਉਸ ਦੇ ਕਿਤਨੇ ਕੁ ਗੁਣਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ। ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ। ਉਹ ਪ੍ਰਭੂ ਸਭਜੀਵਾਂ ਨੂੰ ਆਸਰਾ ਦੇਂਦਾ ਹੈ।੩।
ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ। ਹੇ ਨਾਨਕ! ਆਪਣੇ ਚਿੱਤ ਵਿਚ ਉਸਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩।
RAAG GOND, FIFTH MEHL, CHAU-PADAS, SECOND HOUSE:
ONE UNIVERSAL CREATOR GOD. BY THE GRACE OF THE TRUE GURU:
He fashioned the soul and the breath of life, and infused His Light into the dust; He exalted you and gave you everything to use, and food to eat and enjoy — how can you forsake that God, you fool! Where else will you go? || 1 || Commit yourself to the service of the Transcendent Lord. Through the Guru, one understands the Immaculate, Divine Lord. || 1 || Pause || He created plays and dramas of all sorts; He creates and destroys in an instant; His state and condition cannot be described. Meditate forever on that God, O my mind. || 2 || The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. || 3 || The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. || 4 ||
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥
ਅਰਥ: ਹੇ ਭਾਈ! ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ।੧।ਰਹਾਉ।
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ।੧।
ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ।੨।
ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩।
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।
O brother! The God who is pervading all beings, keep chanting His (name) with the tongue (in this way), no sorrow can prevail. 1. Stay.
O brother! Mother, father, son, Maya-(none of these can become a companion of a being forever), (cannot be helpful even when sorrow occurs). By remaining in the company of the Guru, one can remove all sorrows and troubles. 1.
O brother! The world is trapped in the craving for Maya, the hunger for Maya, and the burning of Maya. Those who praise God, (their hearts) become cold and cool. 2.
O brother! Even after making millions of efforts, one does not get satisfaction (from the craving for Maya). Singing songs of the Lord's praise, the mind becomes satisfied. 3.
O Lord, who knows everyone's heart! O Master! Your servant (Nanak) requests (at your door) that you give the gift of your devotion.4.5.10.
ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।
ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।
Hey brother! God is the greatest god (he is, we creatures are his children) He has always protected his children. (Those people who take refuge in him, within them) peace, spiritual stability, happiness and joy arise, their service-meditation becomes successful. 1. Stay. Hey brother! The Lord who has (the most) glory has heard the pleas of his devotees (forever) and has given them the gift of spiritual life by eradicating the disease (from them). 1.
Hey brother! That Lord-Father has blessed us children forever, and has filled us with the power of His name. O Nanak! The Lord-Father has always given us children the fruits we want, we should always be grateful to that Lord. 2.16.80.
From the publisher's feed

3 Listeners

0 Listeners

0 Listeners