Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

     ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

    ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।

    ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।

    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।

    ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।

    ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

    DHANAASAREE, FOURTH MEHL:

    Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

    8 min
  • ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

     

    ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥।


    SORAT’H, FIFTH MEHL:

    I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||

    ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।

    (ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।

    (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

    5 min
  • O brother! The name of God is of astonishing power.

    O brother! The name of God is of astonishing power. (But this name) the Lord Himself makes it heard (to a fortunate person). In this life full of conflicts, that person attains the name of God who remains in the presence of the Guru. 1. Stay.

    O brother! It cannot be told at what price the name of God can be obtained and how powerful this name is. Those people who have fixed their mind on the name of God are the fortunate ones. The person who accepts the advice of the Guru who never gets tired, that person constantly establishes the thought of the qualities of the Lord (within himself). But the Lord gives this thought only to the one on whom He Himself bestows. 1.

    O brother! We do every work of our lives only with the support of ego, (so when we think about it in our) mind (with wheat), then because of this ego, we are completely foolish. This ego can be removed (from within us) only by the grace of the Guru. (The Guru also unites) him on whom the Lord Himself bestows His grace. 2.

    (O brother! This worldly wealth of Maya (creates) great ego (in the mind of man). And, a man who remains immersed in ego does not attain respect (in the presence of the Lord). O brother! Leaving aside ego, one always remains in spiritual bliss. O brother! I, taking the advice of the Guru, keep praising and glorifying that ever-lasting Lord. 3.

    O brother! That Creator Himself creates (the entire creation); apart from Him there is no other (with such a state). The man whom the Creator connects (with His) ever-lasting Name, that man appears (in the remembrance of the Name). O Nanak! The person who meditates on the Name always remains in spiritual bliss (both in this world and) in the next world. 4.8. 

    ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ 

    ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।

    ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।

    ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।

    (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।

    ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।

    8 min
  • ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥

    ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥

    ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

    ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

    ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

    ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

    ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

    Meaning: O brother! That (God) alone should be considered as the (real) companion, (who is) never separated from us in this world or in the hereafter. That happiness should be called the lesser happiness which ends in the blink of an eye. Stay.

    O brother! Wherever I look, God is present there, He is not far from any place. O (my) mind! Always remember that Lord, who is dwelling in all.1.

    O brother! That Lord of mine nourishes (everyone) by giving food, (by His grace) there is no lack of anything. That Lord keeps taking care of us with every breath (of ours).2.

    O brother! The Lord who cannot be deceived, cannot be destroyed, whose being is supreme and astonishing, whose equal is none other, His devotees continue to enjoy spiritual bliss by chanting His name. 3.

    O Lord of mercy! Grant me that understanding by whose blessings I may remember You alone. O Lord! Nanak begs (from You) the dust of the feet of Your saints. 4.3.27.

    5 min
  • ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

     ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ 

    ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।

    (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰਅੱਖੀਂ ਦਿੱਸਦਾ ਹੀ ਨਹੀਂ।੧।

    ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ।(ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।

    ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।

    ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

    DHANAASAREE, FIFTH MEHL:

    The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

    ONE UNIVERSAL CREATOR GOD. BY THE GRACE OF THE TRUE GURU:

    When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

    7 min
  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥

      ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

    SORAT’H, FIRST MEHL:

    Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||



    16 min
  • ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

      

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥

    ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ 

    ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇਦਾ) ।੧।

    ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।

    ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।

    ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।

    ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

    ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

    RAAG SORAT’H, THE WORD OF DEVOTEE KABEER JEE, FIRST HOUSE:

    ONE UNIVERSAL CREATOR GOD. BY THE GRACE OF THE TRUE GURU:

    When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

    8 min
  • ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

    ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ 

    ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀਆਪਣੇ ਅੰਗ-ਸੰਗ ਵੇਖਾਂ।੧।

    ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

    ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ।੨।

    ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥ 

    ਅਰਥ: (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।

    ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪।

    SHALOK, FIFTH MEHL:

    O Friend, I pray that I may remain forever the dust of Your Feet. Nanak has entered Your Sanctuary, and beholds You ever-present. || 1 || FIFTH MEHL: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. || 2 || PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 ||

    5 min
  • ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥

    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

    ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ 

    ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?

    ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) ।

    ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।

    ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।

    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

    ONE UNIVERSAL CREATOR GOD. BY THE GRACE OF THE TRUE GURU:

    In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||

    8 min
  • ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥

    ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ 

    ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।

    ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥

    ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।

    ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ 

    ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।

    ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।

    (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l


    Salok  Fifth Mahalla 

    My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1l

    Our (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2l

    Pauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).

    This whole creation is the abode of the Lord, whose abode is the highest, which is inaccessible and infinite, the saints attach (our) love to that God.


    (O brother!) Day and night one should meditate on the Lord with folded hands, when the Lord Himself is kind, the company of His devotees would be obtained.l9l


    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners