
Sign up to save your podcasts
Or


ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥
ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।
ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।
ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।
O mother! The human being who keeps on praising the qualities of God, keeps love at the feet of God, succeeds in coming into the world, he gets the reward of life.
O mother! The human being who gets the support of Guru, that human being becomes a beautiful warrior with a beautiful life, he keeps on uttering God's name with his tongue, and does not wander in the jungles again and again.
O Nanak! Say-) The human being whom God puts in the fight of Sant Jan, he is not afflicted with hell and disease in
ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥
ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥
ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥
ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥
ਅਰਥ: ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ।੧।
ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ।੨।
ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੩।
ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ। ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ।੪।੬। ਛਕਾ ੧।
BIHAAGRAA, FOURTH MEHL:
All beings are Yours — You permeate them all, O my Lord God; You know what they do in their hearts. The Lord is with them, inwardly and outwardly, O my soul; He sees everything, but they deny the Lord in their minds. The Lord is far away from the self-willed manmukhs, O my soul; all their efforts are in vain. Servant Nanak, as Gurmukh, meditates, O my soul, and comes to behold the Lord ever-present. || 1 || They are devotees, and they are selfless servants, O my soul, who are pleasing to the Mind of my God. They are robed in honor in the Court of the Lord, O my soul; night and day, they remain absorbed in the True One. In their company, one’s filth is washed away, O my soul; attuned to the Lord’s Love, one comes to bear the Mark of His Grace. Nanak prays to God, O my soul; joining the Saadh Sangat, the Company of the Holy, he is satisfied. || 2 ||
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।
ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।
ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।
ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।
(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l
Salok Fifth Mahalla
My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1l
Our (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2l
Pauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).
This whole creation is the abode of the Lord, whose abode is the highest, which is inaccessible and infinite, the saints attach (our) love to that God.
(O brother!) Day and night one should meditate on the Lord with folded hands, when the Lord Himself is kind, the company of His devotees would be obtained.l9l
RAAG BILAAVAL, FIFTH MEHL, DU-PADAS, FIFTH HOUSE:
ONE UNIVERSAL CREATOR GOD. BY THE GRACE OF THE TRUE GURU:
I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 || Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. || 1 || Pause || Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. || 2 || 1 || 65 ||
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
ਰਾਗ ਬਿਲਾਵਲੁ, ਪੰਜਵਾਂ ਮਹੱਲ, ਦੁ-ਪਦ, ਪੰਜਵਾਂ ਘਰ:
ਇੱਕ ਯੂਨੀਵਰਸਲ ਸਿਰਜਣਹਾਰ ਪਰਮਾਤਮਾ। ਸੱਚੇ ਗੁਰਾਂ ਦੀ ਦਇਆ ਦੁਆਰਾ:
ਮੈਂ ਹੋਰ ਸਾਰੇ ਜਤਨ ਤਿਆਗ ਦਿੱਤੇ ਹਨ, ਅਤੇ ਪ੍ਰਭੂ ਦੇ ਨਾਮ ਦੀ ਦਵਾਈ ਲੈ ਲਈ ਹੈ। ਬੁਖਾਰ, ਪਾਪ ਅਤੇ ਸਾਰੇ ਰੋਗ ਨਾਸ ਹੋ ਜਾਂਦੇ ਹਨ ਅਤੇ ਮੇਰਾ ਚਿੱਤ ਠੰਡਾ ਅਤੇ ਸ਼ਾਂਤ ਹੋ ਜਾਂਦਾ ਹੈ। || 1 || ਪੂਰਨ ਗੁਰਾਂ ਦੀ ਅਰਾਧਨਾ ਕਰਨ ਦੁਆਰਾ, ਸਾਰੇ ਦੁੱਖ ਦੂਰ ਹੋ ਜਾਂਦੇ ਹਨ। ਮੁਕਤੀਦਾਤੇ ਪ੍ਰਭੂ ਨੇ ਮੈਨੂੰ ਬਚਾ ਲਿਆ ਹੈ; ਉਸ ਨੇ ਮੈਨੂੰ ਆਪਣੀ ਮਿਹਰ ਨਾਲ ਬਖ਼ਸ਼ਿਆ ਹੈ। || 1 || ਵਿਰਾਮ || ਮੇਰੀ ਬਾਂਹ ਫੜ ਕੇ, ਰੱਬ ਨੇ ਮੈਨੂੰ ਬਾਹਰ ਕੱਢਿਆ ਹੈ; ਉਸ ਨੇ ਮੈਨੂੰ ਆਪਣਾ ਬਣਾ ਲਿਆ ਹੈ। ਸਿਮਰਨ ਕਰ ਕੇ, ਸਿਮਰਨ ਕਰਨ ਦੁਆਰਾ, ਮੇਰਾ ਮਨ ਅਤੇ ਦੇਹ ਸੁਖੀ ਹੋ ਜਾਂਦੇ ਹਨ; ਨਾਨਕ ਨਿਰਭਉ ਹੋ ਗਿਆ ਹੈ। || 2 || 1 || ੬੫ ||
ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।
English Translation:
SORAT’H, FIFTH MEHL:
Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।
ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂਢੁਕਦਾ।੧।
ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈਮਰ ਚੁਕਾ ਹੈ।੨।
ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
SORATH, NINTH MEHL:
O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 ||
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥।
SORAT’H, FIFTH MEHL:
I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||
ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।
(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।
(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।
ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।
ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।
SORAT�H, FIFTH MEHL:
When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।
(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।
(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।
SORAT’H, FIFTH MEHL:
My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।
ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।
ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।
SORAT’H, NINTH MEHL:
In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||
From the publisher's feed

3 Listeners

0 Listeners

0 Listeners