Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Sehaj Path Sahib Sri Guru Granth Sahib (810 - 864)

    ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥ {ਪੰਨਾ 810}

    ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਂ ਆਪਣੀ ਅੱਖੀਂ ਹੀ (ਜਗਤ ਦੇ ਪਦਾਰਥਾਂ ਦੀ) ਇਹੋ ਜਿਹੀ ਹਾਲਤ ਵੇਖ ਲਈ ਹੈ (ਕਿ ਦੁਨੀਆ ਦੀਆਂ) ਪਾਤਸ਼ਾਹੀਆਂ, ਜ਼ਮੀਨਾਂ (ਦੀ ਮਾਲਕੀ) , ਧਨ ਅਤੇ ਜੁਆਨੀ (ਆਦਿਕ ਸਾਰੇ ਹੀ) ਪਰਮਾਤਮਾ ਦੇ ਨਾਮ ਤੋਂ ਬਿਨਾ ਵਿਅਰਥ ਹਨ।੧।ਰਹਾਉ।

    (ਪ੍ਰਭੂ ਦੇ ਨਾਮ ਤੋਂ ਖੁੰਝ ਕੇ ਮਨੁੱਖ) ਅਹੰਕਾਰ ਦੀ ਅਕਲ ਦੇ ਆਸਰੇ ਦੂਜਿਆਂ ਨੂੰ ਵੰਗਾਰਨ ਦੇ ਖਰ੍ਹਵੇ ਬੋਲ ਬੋਲਦਾ ਹੈ, ਸਦਾ ਲਾਲਚ ਅਤੇ ਜੀਭ ਦੇ ਸੁਆਦ ਵਿਚ (ਫਸਿਆ ਰਹਿੰਦਾ ਹੈ) ; ਘਰ (ਦੇ ਮੋਹ) ਵਿਚ, ਠੱਗੀ-ਫ਼ਰੇਬ ਵਿਚ ਫਸ ਕੇ, ਨਾਸਵੰਤ ਮਾਇਆ (ਦੇ ਮੋਹ) ਵਿਚ ਵਿੱਝਾ ਰਹਿੰਦਾ ਹੈ।੧।

    (ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਮਹਾ ਵਿਕਾਰੀ ਮਨੁੱਖ (ਸਰੀਰ ਦਾ ਮਾਣ ਕਰਦਾ ਹੈ, ਪਰ ਇਸ) ਸਰੀਰ ਦੇ ਨਾਲ ਛੁਹ ਕੇ ਸੋਹਣੇ ਸੋਹਣੇ ਪਦਾਰਥ, ਧੂਪ ਆਦਿਕ ਸੁਗੰਧੀਆਂ, ਕੱਪੜੇ, ਚੰਗੇ ਚੰਗੇ ਖਾਣੇ (ਇਹ ਸਾਰੇ ਹੀ) ਦੁਰਗੰਧੀ ਦੇਣ ਵਾਲੇ ਬਣ ਜਾਂਦੇ ਹਨ।੨।

    ਹੇ ਭਾਈ! ਅਨੇਕਾਂ ਜੂਨਾਂ ਵਿਚ ਭਟਕਦਾ ਭਟਕਦਾ ਜੀਵ ਮਨੁੱਖ ਬਣਦਾ ਹੈ, ਇਹ ਸਰੀਰ ਭੀ ਇਕ ਖਿਨ ਵਿਚ ਨਾਸ ਹੋ ਜਾਣ ਵਾਲਾ ਹੈ (ਇਸ ਦਾ ਮਾਣ ਭੀ ਕਾਹਦਾ? ਇਸ ਸਰੀਰ ਵਿਚ ਭੀ ਪਰਮਾਤਮਾ ਦੇ ਨਾਮ ਤੋਂ ਖੁੰਝਿਆ ਰਹਿੰਦਾ ਹੈ। ਇਸ ਮੌਕੇ ਤੋਂ ਖੁੰਝਿਆ ਹੋਇਆ ਜੀਵ (ਫਿਰ) ਅਨੇਕਾਂ ਜੂਨਾਂ ਵਿਚ ਜਾ ਭਟਕਦਾ ਹੈ।੩।

    ਹੇ ਨਾਨਕ! ਪਰਮਾਤਮਾ ਦੀ ਕਿਰਪਾ ਨਾਲ ਜੇਹੜੇ ਮਨੁੱਖ ਗੁਰੂ ਨੂੰ ਮਿਲ ਪਏ, ਉਹਨਾਂ ਨੇ ਅਚਰਜ-ਰੂਪ ਹਰੀ ਦਾ ਨਾਮ ਜਪਿਆ, ਉਹਨਾਂ ਦੇ ਹਿਰਦੇ ਵਿਚ ਆਤਮਕ ਅਡੋਲਤਾ ਦੇ ਸੁਖ ਆਨੰਦ ਦੇ ਵਾਜੇ ਸਦਾ ਵੱਜਣ ਲੱਗ ਪਏ।੪।੮।੩੮।

    ਬਿਲਾਵਲੁ ਮਹਲਾ ੫ ॥ ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥ ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥ ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥ ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥ ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥ ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥ ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥ {ਪੰਨਾ 810}

    (ਹੇ ਭਾਈ! ਜਿਸ ਮਨੁੱਖ ਨੂੰ ਹਰਿ-ਨਾਮ ਸਿਮਰਨ ਦਾ) ਭੇਤ ਗੁਰੂ ਨੇ ਦੱਸ ਦਿੱਤਾ, ਉਸ ਨੇ (ਵਿਕਾਰਾਂ ਵਲ ਲੈ ਜਾਣ ਵਾਲੇ) ਔਝੜ ਵਿਚ (ਜੀਵਨ ਦਾ ਸਹੀ) ਰਸਤਾ ਲੱਭ ਲਿਆ, ਗੁਰੂ ਦੇ ਚਰਨ (ਉਸ ਮਨੁੱਖ ਵਾਸਤੇ) ਜਹਾਜ਼ ਬਣ ਗਏ ਜਿਸ (ਜਹਾਜ਼) ਦੀ ਰਾਹੀਂ ਉਹ ਮਨੁੱਖ (ਸੰਸਾਰ-) ਸਮੁੰਦਰ ਤੋਂ ਪਾਰ ਲੰਘ ਗਿਆ।੧।

    (ਹੇ ਭਾਈ!) ਜਦੋਂ (ਮਨੁੱਖ) ਸਾਧ ਸੰਗਤਿ ਵਿਚ (ਜਾ ਟਿਕਦਾ ਹੈ, ਤਦੋਂ ਕਾਮਾਦਿਕ) ਪੰਜੇ ਚੋਰ ਉਸ ਦੇ ਟਾਕਰੇ ਤੋਂ ਭੱਜ ਜਾਂਦੇ ਹਨ, ਉਸ ਦੀ ਆਤਮਕ ਜੀਵਨ ਦੀ ਸਾਰੀ ਦੀ ਸਾਰੀ ਰਾਸਿ-ਪੂੰਜੀ (ਲੁੱਟੇ ਜਾਣ ਤੋਂ) ਬਚ ਜਾਂਦੀ ਹੈ, (ਸਗੋਂ ਉਸ ਨੂੰ ਇਸ ਨਾਮ-ਵਣਜ ਵਿਚ) ਬਹੁਤਾ ਨਫ਼ਾ ਭੀ ਪੈਂਦਾ ਹੈ, ਅਤੇ ਪਰਲੋਕ ਵਿਚ ਸੋਭਾ ਨਾਲ ਜਾਂਦਾ ਹੈ।੨।

    (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਹਰ ਥਾਂ) ਅੱਖਾਂ ਨਾਲ ਪਰਮਾਤਮਾ ਦਾ ਦਰਸ਼ਨ ਕਰ ਕੇ ਉਸ ਮਨੁੱਖ ਦੀ ਭਟਕਣਾ ਮੁੱਕ ਜਾਂਦੀ ਹੈ, ਕੁਰਾਹੇ ਜਾਣ ਵਾਲੀ ਆਦਤ ਦੂਰ ਹੋ ਜਾਂਦੀ ਹੈ, (ਵਿਕਾਰਾਂ ਦੇ ਟਾਕਰੇ ਤੇ) ਉਸ ਦਾ ਹਿਰਦਾ-ਆਸਣ ਅਟੱਲ ਹੋ ਜਾਂਦਾ ਹੈ, ਉਸ ਦੀ (ਹਰੇਕ ਕਿਸਮ ਦੀ) ਚਿੰਤਾ ਮਿਟ ਜਾਂਦੀ ਹੈ, ਉਹ ਮਨੁੱਖ (ਵਿਕਾਰਾਂ ਦੇ ਸਾਹਮਣੇ) ਡੋਲਦਾ ਨਹੀਂ।੩।

    ਹੇ ਨਾਨਕ! ਪਰਮਾਤਮਾ ਗੁਣਾਂ ਦਾ ਅਥਾਹ ਸਮੁੰਦਰ ਹੈ, ਗੁਣਾਂ ਦਾ ਖ਼ਜ਼ਾਨਾ ਹੈ (ਬਿਆਨ ਕੀਤਿਆਂ) ਉਸ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ। ਪਰ ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਹੈ, ਉਸ ਨੂੰ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।੪।੯।੩੯।

    ਬਿਲਾਵਲੁ ਮਹਲਾ ੫ ॥ ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥ ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥ ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥ {ਪੰਨਾ 810}


    2 hr 21 min
  • Gather in and cherish forever the wealth of the Lord’s Name, deep within; He cherishes and nurtures all beings and creatures.

    ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

    ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।

    ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ(ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।

    ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥਗਵਾ ਜਾਂਦਾ ਹੈ।੨।

    ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ।(ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ।ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।

    ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ(ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

    DHANAASAREE, THIRD MEHL:

    Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||


    6 min
  • ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥

    ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥


    ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।


    ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।


    ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।


    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।


    ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।


    SORAT’H, THIRD MEHL:


    Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

    10 min
  • Jan 03 | 2026 | ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

    ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

    ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

    ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।

    ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

    ODEE, FIFTH MEHL, SECOND HOUSE, DU-PADAS:ONE UNIVERSAL CREATOR GOD. BY THE GRACE OF THE TRUE GURU:

    I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

    5 min
  • Sehaj Path Sahib (762)

    ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ {ਪੰਨਾ 762}

    49 min
  • ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ Happy new year of the Sikhs

    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥

    ਅਰਥ: ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ।

    (ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ। (ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, (ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ।

    (ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।1।

    ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

    ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।

    ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।

    ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।


    12 min
  • ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

      ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

    ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

    ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

    ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

    ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

    ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ 

    ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

    ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

    ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

    ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

    ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

    SORAT’H, FIFTH MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:

    They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause |

    13 min
  • Sehaj Path

    Recitation of Guru Granth Sahib ji


    ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ {ਪੰਨਾ 752}

    43 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

      ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    4 min
  • ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

     ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁਜਾਚੈ ਸਾਚੁ ਸਰੂਪੁ ॥੮॥੧॥

    DHANAASAREE, FIRST MEHL, SECOND HOUSE, ASHTAPADEES:

    ONE UNIVERSAL CREATOR GOD. BY THE GRACE OF THE TRUE GURU:

    The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

    14 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners