
Sign up to save your podcasts
Or


ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।
ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
SORAT’H, THIRD MEHL:
Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ {ਪੰਨਾ 711}
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭। SHALOK THIRD MEHL: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ।ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।
ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।
੪॥੧੧॥SORAT’H, THIRD MEHL:
Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕਜੀਵਨ ਦੀ ਸਮਝ ਬਖ਼ਸ਼।੧।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾਹੈ।੨।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।
ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖਆਦਰ-ਮਾਣ ਪਾਂਦੇ ਹਨ।੪।੧੧।
SORAT’H, THIRD MEHL:
Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
DHANAASAREE, FIFTH MEHL:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
ਵਡਹੰਸੁ ਮਹਲਾ ੩ ॥ ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥{ਪੰਨਾ 570}
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਦਾ ਨਾਲ ਨਿਭਣ ਵਾਲਾ ਸੌਦਾ ਹੈ ਵਪਾਰ ਹੈ। ਇਹ ਹਰਿ-ਨਾਮ ਗੁਰੂ ਦੀ ਮਤਿ ਉਤੇ ਤੁਰ ਕੇ ਵਣਜਿਆ ਜਾ ਸਕਦਾ ਹੈ, ਇਸ ਦਾ ਮੁੱਲ ਬਹੁਤ ਹੀ ਜ਼ਿਆਦਾ ਹੈ (ਦੁਨੀਆ ਦਾ ਕੋਈ ਪਦਾਰਥ ਇਸ ਦੀ ਬਰਾਬਰੀ ਨਹੀਂ ਕਰ ਸਕਦਾ) । ਸਦਾ-ਥਿਰ ਪ੍ਰਭੂ ਦੇ ਨਾਮ ਦਾ ਵਪਾਰ ਬਹੁਤ ਮੁੱਲ ਪਾਂਦਾ ਹੈ, ਜੇਹੜੇ ਮਨੁੱਖ ਇਸ ਵਪਾਰ ਵਿਚ ਲੱਗਦੇ ਹਨ ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ। ਉਹ ਮਨੁੱਖ ਅੰਤਰ-ਆਤਮੇ ਭਗਤੀ-ਰੰਗ ਨਾਲ ਰੰਗੇ ਰਹਿੰਦੇ ਹਨ, ਦੁਨੀਆ ਨਾਲ ਕਾਰ-ਵਿਹਾਰ ਕਰਦੇ ਭੀ ਉਹ ਭਗਤੀ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਥਿਰ ਹਰਿ-ਨਾਮ ਵਿਚ ਉਹਨਾਂ ਦੀ ਲਗਨ ਲੱਗੀ ਰਹਿੰਦੀ ਹੈ।
ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਸਦਾ-ਥਿਰ ਹਰਿ-ਨਾਮ-ਸੌਦਾ ਹਾਸਲ ਕਰਦਾ ਹੈ ਜਿਸ ਉਤੇ ਪਰਮਾਤਮਾ ਮੇਹਰ ਦੀ ਨਜ਼ਰ ਕਰਦਾ ਹੈ। ਹੇ ਨਾਨਕ! ਆਖ-) ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਨੇ ਹੀ ਸਦਾ-ਥਿਰ ਪ੍ਰਭੂ ਦੇ ਨਾਮ-ਵਪਾਰ ਵਿਚ ਆਤਮਕ ਆਨੰਦ ਪ੍ਰਾਪਤ ਕੀਤਾ ਹੈ।੧।
ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥ {ਪੰਨਾ 570}
ਪਦਅਰਥ: ਭਰੀਜੈ = ਭਰ ਜਾਂਦਾ ਹੈ, ਲਿੱਬੜ ਜਾਂਦਾ ਹੈ, ਮੈਲਾ ਹੋ ਜਾਂਦਾ ਹੈ। ਰਸਨਾ = ਜੀਭ (ਨਾਲ) । ਪੀਜੈ = ਪੀਣਾ ਚਾਹੀਦਾ ਹੈ। ਅੰਤਰੁ = ਅੰਦਰਲਾ, ਹਿਰਦਾ {ਲਫ਼ਜ਼ 'ਅੰਤਰੁ' ਅਤੇ 'ਅੰਤਰਿ' ਦਾ ਫ਼ਰਕ ਚੇਤੇ ਰੱਖੋ}। ਅੰਤਰਿ = ਅੰਦਰ, ਮਨ ਵਿਚ। ਖੂਹਟਾ = ਸੋਹਣਾ ਜਿਹਾ ਖੂਹ, ਚਸ਼ਮਾ। ਅੰਮ੍ਰਿਤਿ = ਅੰਮ੍ਰਿਤ ਨਾਲ, ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਨਾਲ। ਪੀਐ = ਪੀਂਦੀ ਹੈ। ਪਨਿਹਾਰੀ = ਪਾਣੀ ਭਰਨ ਵਾਲੀ। ਸਚਿ = ਸਦਾ-ਥਿਰ ਹਰਿ = ਨਾਮ ਵਿਚ। ਰਵੀਜੈ = ਸਿਮਰਨਾ ਚਾਹੀਦਾ ਹੈ। ਹੋਰ = ਬਾਕੀ ਦੀ ਲੁਕਾਈ।੨।
ਅਰਥ: ਹੇ ਭਾਈ! ਹਉਮੈ ਅਤੇ ਮਾਇਆ (ਦੀ ਮਮਤਾ ਮਨੁੱਖ ਦੇ ਆਤਮਕ ਜੀਵਨ ਨੂੰ ਮੈਲਾ ਕਰਨ ਵਾਲੀ) ਮੈਲ ਹੈ, ਮਨੁੱਖ ਦਾ ਮਨ ਮਾਇਆ (ਦੀ ਮਮਤਾ) ਦੀ ਮੈਲ ਨਾਲ ਲਿਬੜਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰਿਆਂ ਮਨ ਪਵਿਤ੍ਰ ਹੋ ਜਾਂਦਾ ਹੈ (ਇਸ ਵਾਸਤੇ, ਹੇ ਭਾਈ! ਗੁਰੂ ਦੀ ਮਤਿ ਉਤੇ ਤੁਰ ਕੇ) ਜੀਭ ਨਾਲ ਪਰਮਾਤਮਾ ਦਾ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ। ਜੀਭ ਨਾਲ ਹਰਿ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ, (ਇਸ ਨਾਮ ਜਲ ਨਾਲ) ਹਿਰਦਾ ਤਰੋ-ਤਰ ਹੋ ਜਾਂਦਾ ਹੈ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨਾਲ ਵਿਚਾਰ-ਵਾਨ ਹੋ ਜਾਂਦਾ ਹੈ।
ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਰਿਆ ਹੋਇਆ ਚਸ਼ਮਾ ਮਨੁੱਖ ਦੇ ਅੰਦਰ ਹੀ ਹੈ, ਜਿਸ ਮਨੁੱਖ ਦੀ ਸੁਰਤਿ ਗੁਰੂ ਦੇ ਸ਼ਬਦ ਦੀ ਰਾਹੀਂ ਇਹ ਨਾਮ-ਜਲ ਭਰਨਾ ਜਾਣਦੀ ਹੈ ਉਹ ਮਨੁੱਖ (ਅੰਦਰਲੇ ਚਸ਼ਮੇ ਵਿਚੋਂ ਨਾਮ-ਜਲ) ਕੱਢ ਕੇ ਪੀਂਦਾ ਰਹਿੰਦਾ ਹੈ।
(ਪਰ, ਹੇ ਭਾਈ!) ਉਹੀ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਲੱਗਦਾ ਹੈ ਜਿਸ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ। (ਹੇ ਭਾਈ!) ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ ਹੋ ਜਾਂਦੇ ਹਨ, ਬਾਕੀ ਦੀ ਲੁਕਾਈ ਹਉਮੈ ਦੀ ਮੈਲ ਨਾਲ ਲਿਬੜੀ ਰਹਿੰਦੀ ਹੈ।੨।
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।
ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ।
ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।
ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।
ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।
DHANAASAREE, FIRST MEHL:
The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||
From the publisher's feed

3 Listeners

0 Listeners

0 Listeners