Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥

    ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ 

    ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।

    ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ।

    ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।

    ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।

    ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।

    DHANAASAREE, FIRST MEHL:

    The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||


    8 min
  • ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥

     ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 

    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

    ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

    ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

    ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

    ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

    ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

    ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

    ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 

    ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।


    15 min
  • ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥

       

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

    DHANAASAREE, FIRST MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:

    The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||


    14 min
  • ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

       

    ਧਨਾਸਰੀ ਮਹਲਾ ੧ ਘਰੁ ੧ ਚਉਪਦੇ

    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

    ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 


    ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

    (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।


    ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

    ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।


    ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

    ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।


    (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

    ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

    DHANAASAREE, FIRST MEHL, FIRST HOUSE, CHAU-PADAS:

    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

    My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

    9 min
  • ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥

    ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥

    ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾਹੈ।ਰਹਾਉ।

    ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।

    ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ(ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।

    ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।

    ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

    SORAT’H, FIFTH MEHL:

    I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||

    7 min
  • ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

    ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

    ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

    (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

    ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

    DHANAASAREE, FIFTH MEHL:

    I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||

    5 min
  • ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

      

    ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 

    ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

    ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ।ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

    ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

    ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

    RAAG DHANAASAREE, THIRD MEHL, FOURTH HOUSE:

    ONE UNIVERSAL CREATOR GOD. BY THE GRACE OF THE TRUE GURU:

    I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

    6 min
  • ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

    ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

    ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ।ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

    ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀਜਾਂਦਾ ਹੈ।੩।

    ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ(ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾਲਈ।੪।

    ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹਖ਼ੁਆਰ ਹੁੰਦਾ ਹੈ।੫।

    ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

    ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ(ਹੀ) ਕਰਦੇ ਹਨ। 


    19 min
  • ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥

    ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

    ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। 

    (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। 

    ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। 

    ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। 

    ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।

    O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.

    (There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.

    That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.

    Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.


    Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.

    8 min
  • ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥

     ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ 

    ਅਰਥ:  ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। 

    ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। 

    ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। 

    ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। 

    (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।


    English Translation:

    AASAA:  


    Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny?  || 1 ||   Wherever I go, the Lord is there. He continually plays in supreme bliss.  || 1 ||  Pause  ||   I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny?  || 2 ||   I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny?  || 3 ||   The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces.  || 4 || 2 ||  

    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners