
Sign up to save your podcasts
Or


ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥
ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ(ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ।
ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸਹੋਰ ਕਿਸ ਨੂੰ ਦੇ ਸਕਦੀ ਹਾਂ?
ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) । ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ।
(ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ।
ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ?
ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ।
ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।੧।
RAAG SOOHEE, FIRST MEHL, KUCHAJEE ~ THE UNGRACEFUL BRIDE:
ONE UNIVERSAL CREATOR GOD. BY THE GRACE OF THE TRUE GURU:
I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous soul-brides. I know I am unworthy, but isn’t there a night for me as well? || 1 ||
ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥
ਅਰਥ: ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ।
ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ। ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ। ਹੇ ਦਾਸ ਨਾਨਕ! ਆਖ-) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧।
ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥
ਅਰਥ: ਹੇ ਭਾਈ! ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ। (ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ) ।
ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ।੨।
ਪਉੜੀ ॥ ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥
ਅਰਥ: ਹੇ ਭਾਈ! ਸੰਸਾਰ ਵਿਚ ਜਿਸ ਥਾਂ ਭੀ ਜਾਈਏ, ਉਥੇ ਹੀ ਮਾਲਕ-ਪ੍ਰਭੂ ਹਾਜ਼ਰ ਹੈ। ਪਰਲੋਕ ਵਿਚ ਭੀ ਹਰ ਥਾਂ ਸੱਚਾ ਨਿਆਂ ਕਰਨ ਵਾਲਾ ਪਰਮਾਤਮਾ ਆਪ ਹੀ ਕਾਰ ਚਲਾ ਰਿਹਾ ਹੈ। (ਉਸ ਦੀ ਹਜ਼ੂਰੀ ਵਿਚ) ਮਾਇਆ-ਗ੍ਰਸੇ ਜੀਵਾਂ ਨੂੰ ਫਿਟਕਾਰਾਂ ਪੈਂਦੀਆਂ ਹਨ। (ਪਰ ਜਿਨ੍ਹਾਂ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਵੱਸਦਾ ਹੈ ਪ੍ਰਭੂ ਦੀ ਭਗਤੀ ਟਿਕੀ ਹੋਈ ਹੈ, ਉਹਨਾਂ ਨੂੰ ਆਦਰ ਮਿਲਦਾ ਹੈ।
ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਉਸ ਦਾ ਇਨਸਾਫ਼ ਭੀ ਅਟੱਲ ਹੈ। (ਉਸ ਦੇ ਨਿਆਂ ਅਨੁਸਾਰ ਹੀ ਗੁਰਮੁਖਾਂ ਦੀ) ਨਿੰਦਾ ਕਰਨ ਵਾਲੇ ਬੰਦਿਆਂ ਦੇ ਸਿਰ ਸੁਆਹ ਪੈਂਦੀ ਹੈ।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਹੈ।੫।
SHALOK, THIRD MEHL:
Cursed are the hopes in the love of duality; they tie the consciousness to love and attachment to Maya. One who forsakes the peace of the Lord in exchange for straw, and forgets the Naam, suffers in pain. The ignorant self-willed manmukhs are blind. They are born, only to die again, and continue coming and going. Their affairs are not resolved, and in the end, they depart, regretting and repenting. One who is blessed with the Lord’s Grace, meets the True Guru; he alone meditates on the Name of the Lord, Har, Har. Imbued with the Naam, the humble servants of the Lord find a lasting peace; servant Nanak is a sacrifice to them. || 1 || THIRD MEHL: Hope and desire entice the world; they entice the whole universe. Everyone, and all that has been created, is under the domination of Death. By the Hukam of the Lord’s Command, Death seizes the mortal; he alone is saved, whom the Creator Lord forgives. O Nanak, by Guru’s Grace, this mortal swims across, if he abandons his ego. Conquer hope and desire, and remain unattached; contemplate the Word of the Guru’s Shabad. || 2 || PAUREE: Wherever I go in this world, I see the Lord there. In the world hereafter as well, the Lord, the True Judge Himself, is pervading and permeating everywhere.
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।
(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।
ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।
ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
RAAMKALEE, FIRST MEHL:
Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥
ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ।
ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧।
ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥
ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ।
ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ {
ਅਰਥ: ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨।
ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥
ਅਰਥ: ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ।
ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥
ਅਰਥ: ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) ।
ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ
ਅਰਥ: ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।੧। ਸੁਧੁ।
SHALOK, THIRD MEHL:
All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. || 1 || THIRD MEHL: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. || 2 || PAUREE: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious — remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. || 21 || 1 || SUDH ||
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
TILANG, SECOND HOUSE, FIFTH MEHL:
There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।
(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।
ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।
ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।
SORAT�H, FIFTH MEHL:
When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾਨਹੀਂ ਰੱਖਦਾ) ।੪।੩।੫।
DHANAASAREE, FIRST MEHL:
My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ(ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।
ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵਦੇ ਨਾਲ ਨਹੀਂ ਜਾਂਦੀ।੨।
ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।
SHALOK:
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
From the publisher's feed

3 Listeners

0 Listeners

0 Listeners