
Sign up to save your podcasts
Or


ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰਅੱਖੀਂ ਦਿੱਸਦਾ ਹੀ ਨਹੀਂ।੧।
ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ।(ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।
ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।
ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।
DHANAASAREE, FIFTH MEHL:
The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।
ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।
SOOHEE, FOURTH MEHL, SEVENTH HOUSE:
ONE UNIVERSAL CREATOR GOD. BY THE GRACE OF THE TRUE GURU:
Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ(ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।
ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵਦੇ ਨਾਲ ਨਹੀਂ ਜਾਂਦੀ।੨।
ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।
SHALOK:
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।
SORAT’H, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||
ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
SORAT’H, FIFTH MEHL:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||
ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥
ਅਰਥ: ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ।
(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧।
(ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ।੨।
ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ।
ਪਰ, ਹੇ ਭਾਈ! ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। ਹੇ ਨਾਨਕ! ਆਖ-ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ, ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ।੪।੫।
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।
ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।
ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।
ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।
(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l
Salok Fifth Mahalla
My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1l
Our (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2l
Pauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).
This whole creation is the abode of the Lord, whose abode is the highest, which is inaccessible and infinite, the saints attach (our) love to that God.
(O brother!) Day and night one should meditate on the Lord with folded hands, when the Lord Himself is kind, the company of His devotees would be obtained.l9l
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
DHANAASAREE, FIRST MEHL, FIRST HOUSE, CHAU-PADAS:
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |
ਸਲੋਕ ਮਃ ੧ ॥
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭੀ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿੑਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥
ਬੁੱਧਵਾਰ, ੧੬ ਮਾਘ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੪੬੫)
ਪੰਜਾਬੀ ਵਿਆਖਿਆ:
ਸਲੋਕ ਮਃ ੧ ॥
ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ । ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ । ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ ‘ਅਲਖ, ਅਲਖ’ ਉਸ ਦਾ ਨਾਮ ਉਚਾਰਦੇ ਹਨ । (ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ । ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; (ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ । (ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ । ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ—ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ । ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ । ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ ।੧। (ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮਿ੍ਹਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮਿ੍ਹਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ); (ਕੁਮਿ੍ਹਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ, ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ), ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ ।੨। ਕਿਸੇ ਮਨੁੱਖ ਨੂੰ (‘ਜਗ ਜੀਵਨੁ ਦਾਤਾ’) ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ (‘ਜਗ ਜੀਵਨ ਦਾਤਾ’) ਨਹੀਂ ਮਿਲਿਆ । (ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾ ਦਿੱਤੀ ਹੈ । ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ । (ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ ।੬।
English Translation:
SHALOK, FIRST MEHL:
The Muslims praise the Islamic law; they read and reflect upon it. The Lord’s bound servants are those who bind themselves to see the Lord’s Vision.
From the publisher's feed

3 Listeners

0 Listeners

0 Listeners