Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Jan 17 | 2025 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

     ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 

     (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

    ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥  (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।

    ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।

    ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥  ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।

    ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।

    ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥  ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।

    ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।

    ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

    ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।

    ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥  (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।

    ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ 

    (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

    SHALOK, THIRD MEHL:

    He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||


    11 min
  • ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥

    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ 

    ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।

    (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।

    ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।

    ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।

    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

    ONE UNIVERSAL CREATOR GOD. BY THE GRACE OF THE TRUE GURU:

    In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||

    8 min
  • ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ .m4a

      ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

    ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

    ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

    ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

    ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

    ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।


    SORAT’H, FIFTH MEHL, THIRD HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

    8 min
  • Jan 13 | 2025 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

    ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

    ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀਖੋਜ ਕਰਦਾ ਹੈ। 

    12 min
  • Jan 12 | 2025 | Hukamnama Sahib | ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

    ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

    ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।

    ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।

    ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।

    ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।

    ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

    ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

    SOOHEE, FOURTH MEHL, SIXTH HOUSE:

    ONE UNIVERSAL CREATOR GOD. BY THE GRACE OF THE TRUE GURU:

    When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

    8 min
  • Jan 11 | 2025 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
    O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 ||
    5 min
  • Jan 10 | 2025 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

    ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

    ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

    ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

    ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

    ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

    ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

    DHANAASAREE, FOURTH MEHL:

    O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll


    7 min
  • Jan 09 | 2025 | Hukamnama Sahib | ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥

     

    ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗਆਭਰਣੀ ॥੨॥੮॥੧੨॥ 

    ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।

    ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾਸਕੇ।੧।

    ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾਗਹਣਾ ਹੈ।੨।੮।੧੨।

    JAITSREE, FIFTH MEHL:

    After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||

    4 min
  • Jan 08 | 2025| Hukamnama Sahib | ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥

     ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

    ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

    (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।

    ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

    ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

    (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।

    Sorath fifth mehal ||

    When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

    8 min
  • Jan 06 | 2025 | Hukamnama Sahib | ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ     ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥

    ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    

    ੴ ਸਤਿਗੁਰ ਪ੍ਰਸਾਦਿ ॥


    ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ 


    ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥ 


    ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥


    ਅਰਥ: ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ।੧।

    ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ। ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ।੨।


    ਅਰਥ: ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ੍ਰ ਆਖਣ ਲੱਗ ਪੈਂਦੇ ਹਨ; ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦਾ ਹੈ, ਉਹ ਇਕ ਪਲਕ ਲਈ ਭੀ ਘਰ ਵਿਚ ਰਹਿਣ ਨਹੀਂ ਦੇਂਦੇ। ਪਾਪ ਕਰ ਕਰ ਕੇ ਧਨ ਇਕੱਠਾ ਕਰਦਾ ਰਿਹਾ, ਪਰ ਉਸ ਜਿੰਦ ਦੇ ਕਿਸੇ ਕੰਮ ਨਾਹ ਆਇਆ।

    ਇਹ ਸਰੀਰ (ਕੀਤੇ) ਕਰਮਾਂ ਦੀ (ਮਾਨੋ) ਪੈਲੀ ਹੈ (ਇਸ ਵਿਚ) ਜਿਹੋ ਜਿਹਾ (ਕਰਮ-ਰੂਪ ਬੀਜ ਕੋਈ) ਬੀਜਦਾ ਹੈ ਉਹੀ ਵੱਢਦਾ ਹੈ। ਜੋ ਮਨੁੱਖ (ਪ੍ਰਭੂ ਦੇ) ਕੀਤੇ (ਉਪਕਾਰਾਂ) ਨੂੰ ਭੁਲਾਉਂਦੇ ਹਨ ਉਹ ਉਸ ਨੂੰ ਵਿਸਾਰ ਦੇਂਦੇ ਹਨ (ਆਖ਼ਰ) ਜੂਨਾਂ ਵਿਚ ਭਟਕਦੇ ਹਨ।੪।


    People make many efforts for their families, they make many sacrifices for the sake of Maya, but they remain devoid of the desire for the devotion of the Lord, and O Nanak! Those who forget the Lord are like ghosts. 1.

    The love that one has for someone else (other than the Lord) is ultimately broken. But, O Nanak! If one remains attached to the Lord, then such a life-world remains forever. 2.


    Meaning: With the separation of the soul, the body (of a person) turns to ashes, all people start calling (that body) impure; Those relatives with whom one has so much love, they do not allow to stay in the house even for a moment. He kept accumulating wealth by committing sins, but that soul was of no use.

    This body is a field of (done) deeds (as if). Whatever one sows (in it), that is what one reaps. Those who forget the (benefits) done by (the Lord), they forget it and (eventually) wander in the lives. 4.

    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners