Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Jan 05 | 2024 | Hukamnama Sahib | ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥

    ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬਜਾਨਿਆ ਗੋਬਿਦ ਮਨੁ ਮਾਨਾ ॥੩॥੧੧॥ 


    ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇਮਾਇਆ ਦੇ ਫੁਰਨੇ ਨਹੀਂ ਉਠਦੇ।੧।ਰਹਾਉ।

    ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ(ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ) , ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇਜਾ ਗੁੰਮ ਹੋਈ ਹੈ।੧।

    (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।੨।

    ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ-ਹੁਣ ਮੈਂ ਗੋਬਿੰਦ ਨਾਲਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।੩।੧੧।

    ਸ਼ਬਦ ਦਾ ਭਾਵ: ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ।

    BILAAVAL:

    The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. || 1 || Pause || The sound made from bronze, that sound goes into the bronze again. But when the bronze is broken, O Pandit, O religious scholar, where does the sound go then? || 1 || I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. || 2 || I have come to know my own self, and my light has merged in the Light. Says Kabeer, now I know the Lord of the Universe, and my mind is satisfied. || 3 || 11 ||

    7 min
  • Jan 04 | 2024 | Hukamnama Sahib | ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥

    ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥


    ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।

    ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧।

    ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨।

    ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।

    ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।


    RAAMKALEE, FIFTH MEHL:

    God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||

    9 min
  • Jan 03 | 2024 | Hukamnama Sahib |  ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥

      ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

    ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

    ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

    ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

    ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

    ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।


    SORAT’H, FIFTH MEHL, THIRD HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

    8 min
  • Jan 02 | 2025| Hukamnama Sahib | ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥

    ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥


    ਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ)

    (ਅੰਗ: ੯੫੪)


    ਪੰਜਾਬੀ ਵਿਆਖਿਆ:


    ਸਲੋਕ ਮਃ ੨ ॥


    ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ । ਜਿਸ ਮਨੁੱਖ ਦੇ ਅੰਦਰ ‘ਨਾਮ’-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ? ।੨।ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਨੇਤ੍ਰ-ਹੀਣ ਹੋ ਗਿਆ ਉਸ ਨੂੰ ਅਸੀਂ ਅੰਨ੍ਹਾ ਨਹੀਂ ਆਖਦੇ, ਹੇ ਨਾਨਕ! ਉਹ ਮਨੁੱਖ ਅੰਨ੍ਹਾ ਕਿਹਾ ਜਾਂਦਾ ਹੈ ਜੋ ਰਜ਼ਾ ਨੂੰ ਸਮਝਦਾ ਨਹੀਂ ।੩।(ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ, ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) । ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ । ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ ।ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ ।੧੬।

    English Translation:


    SHALOK, SECOND MEHL:


    He is truly blind, who follows the way shown by the blind man. O Nanak, why should the one who can see, get lost? Do not call them blind, who have no eyes in their face. They alone are blind, O Nanak, who wander away from their Lord and Master. || 1 || SECOND MEHL: One whom the Lord has made blind — the Lord can make him see again. He acts only as he knows, although he may be spoken to a hundred times. Where the real thing is not seen, self-conceit prevails there — know this well. O Nanak, how can the purshaser purchase the real thing, if he cannot recognize it? || 2 || SECOND MEHL: How can someone be called blind, if he was made blind by the Lord’s Command? O Nanak, one who does not understand the Hukam of the Lord’s Command should be called blind. || 3 || PAUREE: Deep within the body is the fortress of the Lord, and all lands and countries. He Himself sits in primal, profound Samaadhi; He Himself is all-pervading. He Himself created the Universe, and He Himself remains hidden within it. Serving the Guru, the Lord is known, and the Truth is revealed. He is True, the Truest of the True; the Guru has imparted this understanding. || 16 ||


    Thursday, 19th Poh (Samvat 556 Nanakshahi)

    8 min
  • Dec 31 | 2024 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

     ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 

     (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

    ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥  (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।

    ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।

    ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥  ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।

    ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।

    ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥  ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।

    ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।

    ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

    ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।

    ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥  (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।

    ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ 

    (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

    SHALOK, THIRD MEHL:

    He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||

    11 min
  • Dec 30 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥

    BILAAVAL, FOURTH MEHL:

    Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 ||

    ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥

    ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥

    ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

    9 min
  • Dec 29 | 2024 | Hukamnama Sahib | ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥

    ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ  ਜਾਲੋੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥

    WADAHANS, FIRST MEHL:

    The One who creates and dissolves the world — that Lord and Master alone knows His creative power. Do not search for the True Lord far away; recognize the Word of His Shabad in each and every heart. Recognize the True Word of the Shabad, and do not think that the Lord is far away; He created this creation. Meditating on the Naam, the Name of the Lord, peace is obtained; without the Naam, it is a losing game. The One who established the Universe — He alone knows the Way; what can anyone say? The One who established the world cast the net over it; accept Him as your Lord and Master. || 1 || O Baba, they have come, and now they must get up and depart; this world is only a way-station. Upon each and every head, the True Lord writes their destiny of pain and pleasure, according to their past actions. He bestows pain and pleasure, according to the deeds done; the record of these actions stays with the soul. They do those deeds which the Creator Lord causes them to do; they attempt no other actions. The Lord Himself is detached, while the world is entangled in conflict; by His Command, He emancipates it. They may put this off today, but tomorrow they are seized by death; in love with duality, they practice corruption. || 2 || The path of death is dark and dismal; the way cannot be seen. There is no water, no quilt or mattress, and no food there. There is no food there, no honor or water, no clothes or decorations. The chain is put around one’s neck, and the Messenger of Death standing over his head strikes him; he cannot see the door of his home. The seeds planted on this path do not sprout; bearing the load of sin on his head, he regrets and repents. Without the True Lord, no one is his friend; reflect upon this as true. || 3 || O Baba, they alone are known to weep and wail, who meet together and weep, chanting the Praises of the Lord. Defrauded by Maya and worldly affairs, the weepers weep. They weep for the sake of worldly affairs, and they do not wash off their own filth; the world is a dream. Like the juggler, deceiving by his tricks, one is deluded by egotism, falsehood and illusion. The Lord Himself reveals the Path; He Himself is the Doer of deeds. Those who are imbued with the Naam are protected by the Perfect Guru. O Nanak, they merge in celestial bliss. || 4 || 4 ||

    15 min
  • ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ Translation Hukamnama Sahib

    ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
    ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।
     ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।SHALOK THIRD MEHL:Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

    5 min
  • Dec 27 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

    ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
    ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
    ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।
     ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।SHALOK THIRD MEHL:Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

    4 min
  • Dec 26 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥

       ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ 

    ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

    (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।

    ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

    ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।

    ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।

    SORAT’H, FIFTH MEHL:

    As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||


    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners