Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Nov 30 | 2024 | Hukamnama Sahib | ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

     ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 

    ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।

    (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।

    (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

    SORAT’H, FIFTH MEHL:

    My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||


    5 min
  • Nov 29 | 2024 | ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

    ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। 

    18 min
  • Nov 28 | Hukamnama Sahib | ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

     ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

    ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

    ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

    ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

    DHANAASAREE, FIFTH MEHL:

    People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||


    5 min
  • Nov 27 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

      

    ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 

    ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

    ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬||

    SHALOK, FOURTH MEHL:

    He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||


    8 min
  • Nov 26 | 2024 | Hukamnama Sahib | ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

      ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

    ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।

    ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

    ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

    ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

    DHANAASAREE, FIFTH MEHL:

    You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

    5 min
  • Nov 25 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

      ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

    18 min
  • Nov 24 | 2024 | Hukamnama Sahib | ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

    ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

    ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

    (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

    ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

    DHANAASAREE, FIFTH MEHL:

    I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||


    5 min
  • Nov 23 | 2024 | Hukamnama Sahib | ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

     ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

    ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।

    ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ 

    ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।

    ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ 

    ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।

    ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ 

    ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।

    ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

    ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।

    ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ 


    ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।

    O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||,

    SHALOK, THIRD MEHL:

    12 min
  • Nov 21 | 2024 | Hukamnama Sahib | ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥

    ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥


    DHANAASAREE, FIFTH MEHL, SIXTH HOUSE, ASHTAPADEES:

    ONE UNIVERSAL CREATOR GOD. BY THE GRACE OF THE TRUE GURU:

    Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with mme, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||

    16 min
  • Nov 20 | 2024 | ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥

    ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥


    ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
    ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
    ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।
    ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
    SORAT’H, THIRD MEHL:
    Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

    10 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners