Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Nov 08 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

     ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

    6 min
  • Nov 07 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

     ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

    6 min
  • Nov 06 | 2024 | Hukamnama Sahib | ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥

    ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥

     ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ 

    ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ।

    ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧।

    ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?।੨।੨।

    SORATH, NINTH MEHL⁠

    The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world - know that all of these things are false. The Lords meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why dont you remember Him in meditation? || 2 || 2 ||

    4 min
  • Nov 04 | 2024 | Hukamnama Sahib | ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

     ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

    ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

    (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

    (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

    (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

    ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

    DHANAASAREE, FIFTH MEHL:

    The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||


    7 min
  • Translation Hukamnama Sahib Nov 03 | 2024

    io ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।  SHALOK THIRD MEHL:  Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || 

    5 min
  • Nov 03 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

    ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।  SHALOK THIRD MEHL:  Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled.

    4 min
  • Oct 31 | 2024 | Hukamnama Sahib | ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

     ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ 

    ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।
    ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।
    ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।
    ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ 
    ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।
    ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ 
    ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।
    ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।
    ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।
    ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ 
    ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। 

    9 min
  • Oct 30 | 2024 | Hukamnama Sahib | ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥

     

    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

    ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।

    ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।

    (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।

    ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ(ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।

    ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

    SORAT’H, FIRST MEHL:

    You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

    9 min
  • Oct 29 | 2024 | Hukamnama Sahib | ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

    ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥


    ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।


    ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।


    ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।


    SORAT’H, FIFTH MEHL, SECOND HOUSE, DU-PADAS:


    ONE UNIVERSAL CREATOR GOD. BY THE GRACE OF THE TRUE GURU:


    Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

    5 min
  • Oct 28 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

    ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

    ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

    ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

    ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

    ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

    ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।


    SORAT’H, FIFTH MEHL, THIRD HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners